ਅੰਮ੍ਰਿਤਸਰ ਚ ਕਰੋੜਾਂ ਦੀ ਹੈਰੋਇਨ ਸਮੇਤ 4 ਕਾਬੂ, 1 ਵਾਹਨ ਜ਼ਬਤ, ਪਾਕਿਸਤਾਨ ਤੋਂ ਡਰੋਨ ਰਾਹੀਂ ਮੰਗਵਾਈ ਜਾਂਦੀ ਸੀ ਹੈਰੋਇਨ

Heroin Seized in Amritsar : ਡੀ.ਐਸ.ਪੀ ਅਜਨਾਲਾ ਗੁਰਵਿੰਦਰ ਸਿੰਘ ਨੇ ਦੱਸਿਆ ਕਿ ਐਂਟੀ ਗੈਂਗਸਟਰ ਟਾਸਕ ਫੋਰਸ ਅਤੇ ਰਮਦਾਸ ਪੁਲਿਸ ਵੱਲੋਂ ਸਾਂਝੇ ਆਪਰੇਸ਼ਨ ਤਹਿਤ 2 ਕਿਲੋ 200 ਗ੍ਰਾਮ ਹੈਰੋਇਨ ਅਤੇ ਗੱਡੀ ਦੇ ਨਾਲ 4 ਲੋਕਾਂ ਨੂੰ ਗ੍ਰਿਫਤਾਰ ਕੀਤਾ ਹੈ।

By  KRISHAN KUMAR SHARMA July 21st 2025 06:25 PM -- Updated: July 21st 2025 06:32 PM

Heroin Seized in Amritsar : ਅੰਮ੍ਰਿਤਸਰ ਦਿਹਾਤੀ ਪੁਲਿਸ ਦੀ ਐਂਟੀ ਗੈਂਗਸਟਰ ਟਾਸਕ ਫੋਰਸ ਦੀ ਟੀਮ ਅਤੇ ਰਮਦਾਸ ਪੁਲਿਸ ਵੱਲੋਂ ਸਾਂਝੇ ਆਪ੍ਰੇਸ਼ਨ ਤਹਿਤ ਕਾਰਵਾਈ ਕਰਦੇ ਹੋਏ 2 ਕਿੱਲੋ 200 ਗ੍ਰਾਮ ਹੈਰੋਇਨ ਅਤੇ ਇੱਕ ਗੱਡੀ ਸਮੇਤ 4 ਲੋਕਾਂ ਨੂੰ ਗ੍ਰਿਫਤਾਰ ਕਰਨ ਵਿੱਚ ਵੱਡੀ ਸਫਲਤਾ ਹਾਸਲ ਕੀਤੀ ਹੈ। ਦੱਸਿਆ ਜਾ ਰਿਹਾ ਹੈ ਕਿ ਫੜੇ ਗਏ ਵਿਅਕਤੀ ਪਾਕਿਸਤਾਨ ਤੋਂ ਡਰੋਨ ਰਾਹੀਂ ਹੈਰੋਇਨ ਮੰਗਵਾਉਂਦੇ ਸਨ। ਇਸਤੋਂ ਇਲਾਵਾ ਕਥਿਤ ਮੁਲਜ਼ਮਾਂ ਦੇ ਪਾਕਿਸਤਾਨ ਦੇ ਸਮੱਗਲਰਾਂ ਨਾਲ ਵੀ ਲਿੰਕ ਸਨ।

ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਡੀ.ਐਸ.ਪੀ ਅਜਨਾਲਾ ਗੁਰਵਿੰਦਰ ਸਿੰਘ ਨੇ ਦੱਸਿਆ ਕਿ ਐਂਟੀ ਗੈਂਗਸਟਰ ਟਾਸਕ ਫੋਰਸ ਅਤੇ ਰਮਦਾਸ ਪੁਲਿਸ ਵੱਲੋਂ ਸਾਂਝੇ ਆਪਰੇਸ਼ਨ ਤਹਿਤ 2 ਕਿਲੋ 200 ਗ੍ਰਾਮ ਹੈਰੋਇਨ ਅਤੇ ਗੱਡੀ ਦੇ ਨਾਲ 4 ਲੋਕਾਂ ਨੂੰ ਗ੍ਰਿਫਤਾਰ ਕੀਤਾ ਹੈ। ਉਹਨਾਂ ਦੱਸਿਆ ਕੀ ਕਾਬੂ ਕੀਤੇ ਗਏ ਵਿਅਕਤੀ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਹੈਰੋਇਨ ਸਪਲਾਈ ਕਰਦੇ ਸੀ ਅਤੇ ਇਨ੍ਹਾਂ ਦੇ ਪਾਕਿਸਤਾਨ ਦੇ ਨਾਲ ਲਿੰਕ ਵੀ ਸਾਹਮਣੇ ਆਇਆ ਹੈ, ਜਿਸ ਦੀ ਜਾਂਚ ਕੀਤੀ ਜਾ ਰਹੀ ਹੈ।

ਪੁਲਿਸ ਅਧਿਕਾਰੀ ਨੇ ਦੱਸਿਆ ਕਿ ਹੁਣ ਵੀ ਇਸ ਫੜੀ ਗਈ ਹੈਰੋਇਨ ਦੀ ਵੱਖ ਵੱਖ ਥਾਵਾਂ 'ਤੇ ਸਪਲਾਈ ਕੀਤੀ ਜਾਣੀ ਸੀ, ਜਿਸ ਨੂੰ ਪੁਲਿਸ ਨੇ ਨਾਕਾਮ ਕਰ ਦਿੱਤਾ। ਉਹਨਾਂ ਦੱਸਿਆ ਕਿ ਕਾਬੂ ਕੀਤੇ ਵਿਅਕਤੀਆਂ ਨੂੰ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ਲਿਆ ਜਾਵੇਗਾ ਤੇ ਉਸ ਦੌਰਾਨ ਵੱਡੇ ਖੁਲਾਸੇ ਹੋਣ ਦੀ ਸੰਭਾਵਨਾ ਹੈ।

Related Post