Amritsar Police : ਪਾਕਿ ਲਿੰਕਡ ਤਸਕਰੀ ਮੋਡਿਊਲ ਦਾ ਪਰਦਾਫਾਸ਼, ਪੁਲਿਸ ਨੇ 6 ਮੁਲਜ਼ਮਾਂ ਨੂੰ 3 ਕਿੱਲੋ ਤੋਂ ਵੱਧ ਹੈਰੋਇਨ ਤੇ ਅਸਲੇ ਸਮੇਤ ਕਾਬੂ

Punjab Police Busted Pakistan Smuggling Module : ਪੁਲਿਸ ਮੁਤਾਬਕ ਮੁੱਢਲੀ ਜਾਂਚ ਦੌਰਾਨ ਇਹ ਸਾਹਮਣੇ ਆਇਆ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਦੋਸ਼ੀਆਂ ਦੇ ਪਾਕਿਸਤਾਨ-ਅਧਾਰਤ ਤਸਕਰਾਂ ਨਾਲ ਸਬੰਧ ਹਨ। ਇਹ ਤਸਕਰ ਭਾਰਤ–ਪਾਕਿਸਤਾਨ ਸਰਹੱਦ ਦੇ ਨੇੜੇ ਡਰੋਨ ਰਾਹੀਂ ਹਥਿਆਰਾਂ ਅਤੇ ਨਸ਼ੀਲੇ ਪਦਾਰਥਾਂ ਦੀ ਸਪਲਾਈ ਕਰਦੇ ਸਨ।

By  KRISHAN KUMAR SHARMA March 15th 2026 01:40 PM -- Updated: March 15th 2026 01:50 PM

Punjab Police Busted Pakistan Smuggling Module : ਕਮਿਸ਼ਨਰੇਟ ਪੁਲਿਸ ਅੰਮ੍ਰਿਤਸਰ ਨੇ ਸਰਹੱਦ ਪਾਰ ਤੋਂ ਚੱਲ ਰਹੇ ਹਥਿਆਰਾਂ ਅਤੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਦੇ ਇਕ ਵੱਡੇ ਮੋਡੀਊਲ ਦਾ ਪਰਦਾਫਾਸ਼ ਕਰਦਿਆਂ 6 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਨੇ ਦੋਸ਼ੀਆਂ ਕੋਲੋਂ 6 ਆਧੁਨਿਕ ਪਿਸਤੌਲ (PX 5.7×28 mm TISAS ਟਰਕੀ ਸੀਰੀਜ਼), 60 ਜ਼ਿੰਦਾ ਕਾਰਤੂਸ ਅਤੇ 3.513 ਕਿਲੋਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਪੁਲਿਸ ਮੁਤਾਬਕ ਮੁੱਢਲੀ ਜਾਂਚ ਦੌਰਾਨ ਇਹ ਸਾਹਮਣੇ ਆਇਆ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਦੋਸ਼ੀਆਂ ਦੇ ਪਾਕਿਸਤਾਨ-ਅਧਾਰਤ ਤਸਕਰਾਂ ਨਾਲ ਸਬੰਧ ਹਨ। ਇਹ ਤਸਕਰ ਭਾਰਤ–ਪਾਕਿਸਤਾਨ ਸਰਹੱਦ ਦੇ ਨੇੜੇ ਡਰੋਨ ਰਾਹੀਂ ਹਥਿਆਰਾਂ ਅਤੇ ਨਸ਼ੀਲੇ ਪਦਾਰਥਾਂ ਦੀ ਸਪਲਾਈ ਕਰਦੇ ਸਨ। ਜਾਂਚ ਵਿੱਚ ਇਹ ਵੀ ਸਾਹਮਣੇ ਆਇਆ ਹੈ ਕਿ ਦੋਸ਼ੀ ਇੱਕ ਸਰਹੱਦ ਪਾਰ ਦੇ ਹੈਂਡਲਰ ਦੇ ਅਧੀਨ ਕੰਮ ਕਰ ਰਹੇ ਸਨ, ਜਿਸ ਨਾਲ ਇੱਕ ਵੱਡੇ ਸੰਗਠਿਤ ਤਸਕਰੀ ਨੈੱਟਵਰਕ ਦੇ ਸੰਕੇਤ ਮਿਲ ਰਹੇ ਹਨ।

ਪੁਲਿਸ ਵੱਲੋਂ ਦੱਸਿਆ ਗਿਆ ਕਿ ਇਸ ਮਾਮਲੇ ਸਬੰਧੀ ਅੰਮ੍ਰਿਤਸਰ ਦੇ ਥਾਣਾ ਗੇਟ ਹਕੀਮਾ, ਥਾਣਾ ਛੇਹਰਟਾ ਅਤੇ ਥਾਣਾ ਵੇਰਕਾ ਵਿੱਚ ਐਫਆਈਆਰ ਦਰਜ ਕੀਤੀਆਂ ਗਈਆਂ ਹਨ। ਪੁਲਿਸ ਹੁਣ ਦੋਸ਼ੀਆਂ ਦੇ ਅਗਲੇ ਅਤੇ ਪਿਛਲੇ ਸਬੰਧਾਂ ਦੀ ਜਾਂਚ ਕਰ ਰਹੀ ਹੈ ਅਤੇ ਪੂਰੇ ਨੈੱਟਵਰਕ ਨੂੰ ਖਤਮ ਕਰਨ ਲਈ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ। ਜਾਂਚ ਦੌਰਾਨ ਇਹ ਵੀ ਸਾਹਮਣੇ ਆਇਆ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਬਹੁਤਰੇ ਨੌਜਵਾਨ 19 ਤੋਂ 24 ਸਾਲ ਦੀ ਉਮਰ ਦੇ ਹਨ ਅਤੇ ਆਰਥਿਕ ਤੌਰ ‘ਤੇ ਕਮਜ਼ੋਰ ਪਰਿਵਾਰਾਂ ਨਾਲ ਸਬੰਧਤ ਹਨ। ਕੁਝ ਨੌਜਵਾਨ ਮਜ਼ਦੂਰੀ, ਵੈਲਡਿੰਗ ਅਤੇ ਛੋਟੇ-ਮੋਟੇ ਕੰਮ ਕਰਦੇ ਸਨ, ਜਿਨ੍ਹਾਂ ਨੂੰ ਵਿਦੇਸ਼ੀ ਹੈਂਡਲਰਾਂ ਵੱਲੋਂ ਸੋਸ਼ਲ ਮੀਡੀਆ ਰਾਹੀਂ ਲਾਲਚ ਦੇ ਕੇ ਇਸ ਤਸਕਰੀ ਵਿੱਚ ਸ਼ਾਮਲ ਕੀਤਾ ਗਿਆ।

ਪੁਲਿਸ ਮੁਤਾਬਕ ਗ੍ਰਿਫ਼ਤਾਰ ਕੀਤੇ ਗਏ ਆਰੋਪੀਆ ਵਿੱਚ ਕਰਨ ਸਿੰਘ ਅਤੇ ਗੁਰਪ੍ਰੀਤ ਨੂੰ ਪਹਿਲਾਂ ਐਂਟੀ ਨਾਰਕੋਟਿਕ ਆਪਰੇਸ਼ਨ ਸੈਲ ਵੱਲੋਂ ਕਾਬੂ ਕੀਤਾ ਗਿਆ ਸੀ, ਜੋ ਖੇਮਕਰਨ ਖੇਤਰ ਦੇ ਰਹਿਣ ਵਾਲੇ ਹਨ। ਇਸ ਤੋਂ ਇਲਾਵਾ ਮੱਖਣ ਦੀਨ ਉਰਫ਼ ਮੱਖਣ, ਰਕੇਸ਼ ਉਰਫ਼ ਕੇਸ਼ੂ, ਚਮਕੌਰ ਸਿੰਘ ਅਤੇ ਜਸਬੀਰ ਉਰਫ਼ ਬੀਰਾ ਨੂੰ ਵੀ ਗ੍ਰਿਫ਼ਤਾਰ ਕੀਤਾ ਗਿਆ ਹੈ। ਕੁਝ ਅਰੋਪਿਆ ਖ਼ਿਲਾਫ਼ ਪਹਿਲਾਂ ਵੀ ਹਥਿਆਰਾਂ ਅਤੇ ਨਸ਼ੇ ਨਾਲ ਜੁੜੇ ਮਾਮਲੇ ਦਰਜ ਹਨ।

Related Post