Amritsar ਪੁਲਿਸ ਵੱਲੋਂ ਬੱਬਰ ਖ਼ਾਲਸਾ ਇੰਟਰਨੈਸ਼ਨਲ ਦਾ ਕਾਰਕੁੰਨ ਹੈਂਡ ਗ੍ਰਨੇਡ ਅਤੇ ਹਥਿਆਰਾਂ ਸਮੇਤ ਗ੍ਰਿਫ਼ਤਾਰ

Amritsar News : ਪੰਜਾਬ ਵਿੱਚ ਅੱਤਵਾਦੀ ਗਤੀਵਿਧੀਆਂ ਨੂੰ ਵਡਾਵਾ ਦੇਣ ਦੀ ਇੱਕ ਹੋਰ ਕੋਸ਼ਿਸ਼ ਨੂੰ ਨਾਕਾਮ ਕਰਦਿਆਂ ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਖੁਫੀਆ ਏਜੰਸੀਆਂ ਦੇ ਸਹਿਯੋਗ ਨਾਲ ਇੱਕ ਵੱਡੀ ਕਾਰਵਾਈ ਕੀਤੀ ਹੈ। ਪੁਲਿਸ ਨੇ ਪੰਡੋਰੀ ਪਿੰਡ ਦੇ ਮਲਕੀਤ ਸਿੰਘ ਨਾਮ ਦੇ ਇੱਕ ਨੌਜਵਾਨ ਨੂੰ ਗ੍ਰਿਫ਼ਤਾਰ ਕੀਤਾ ਹੈ। ਆਰੋਪ ਹੈ ਕਿ ਉਹ ਸੂਬੇ ਵਿੱਚ ਅਸ਼ਾਂਤੀ ਫੈਲਾਉਣ ਦੀ ਸਾਜ਼ਿਸ਼ ਰਚ ਰਿਹਾ ਸੀ।

By  Shanker Badra August 21st 2025 03:37 PM

Amritsar News : ਪੰਜਾਬ ਵਿੱਚ ਅੱਤਵਾਦੀ ਗਤੀਵਿਧੀਆਂ ਨੂੰ ਵਡਾਵਾ ਦੇਣ ਦੀ ਇੱਕ ਹੋਰ ਕੋਸ਼ਿਸ਼ ਨੂੰ ਨਾਕਾਮ ਕਰਦਿਆਂ ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਖੁਫੀਆ ਏਜੰਸੀਆਂ ਦੇ ਸਹਿਯੋਗ ਨਾਲ ਇੱਕ ਵੱਡੀ ਕਾਰਵਾਈ ਕੀਤੀ ਹੈ। ਪੁਲਿਸ ਨੇ ਪੰਡੋਰੀ ਪਿੰਡ ਦੇ ਮਲਕੀਤ ਸਿੰਘ ਨਾਮ ਦੇ ਇੱਕ ਨੌਜਵਾਨ ਨੂੰ ਗ੍ਰਿਫ਼ਤਾਰ ਕੀਤਾ ਹੈ। ਆਰੋਪ ਹੈ ਕਿ ਉਹ ਸੂਬੇ ਵਿੱਚ ਅਸ਼ਾਂਤੀ ਫੈਲਾਉਣ ਦੀ ਸਾਜ਼ਿਸ਼ ਰਚ ਰਿਹਾ ਸੀ।

ਨੌਜਵਾਨ ਦੇ ਪਾਕਿਸਤਾਨ ਦੀ ਖੁਫੀਆ ਏਜੰਸੀ ISI ਦੁਆਰਾ ਸਮਰਥਤ ਸੰਗਠਨ ਬੱਬਰ ਖਾਲਸਾ ਇੰਟਰਨੈਸ਼ਨਲ (BKI) ਨਾਲ ਸਬੰਧ ਹੋਣ ਦਾ ਪਤਾ ਲੱਗਿਆ ਹੈ। ਪੁਲਿਸ ਨੇ ਉਸਦੇ ਕਬਜ਼ੇ ਵਿੱਚੋਂ ਇੱਕ ਹੈਂਡ ਗ੍ਰਨੇਡ, ਇੱਕ.30 ਬੋਰ ਪਿਸਤੌਲ ਅਤੇ  10 ਜ਼ਿੰਦਾ ਕਾਰਤੂਸ ਬਰਾਮਦ ਕੀਤੇ ਹਨ। ਪੁਲਿਸ ਹੁਣ ਮਾਮਲੇ ਦੀ ਡੂੰਘਾਈ ਨਾਲ ਜਾਂਚ ਕਰ ਰਹੀ ਹੈ ਤਾਂ ਜੋ ਇਸ ਸਾਜ਼ਿਸ਼ ਵਿੱਚ ਸ਼ਾਮਲ ਹੋਰ ਲੋਕਾਂ ਨੂੰ ਵੀ ਗ੍ਰਿਫ਼ਤਾਰ ਕੀਤਾ ਜਾ ਸਕੇ।

ਸ਼ੁਰੂਆਤੀ ਜਾਂਚ ਤੋਂ ਪਤਾ ਲੱਗਿਆ ਹੈ ਕਿ ਉਸਦੇ ਯੂ.ਕੇ. ਅਧਾਰਤ ਗੈਂਗਸਟਰ ਧਰਮਾ ਸੰਧੂ ਨਾਲ ਸਿੱਧੇ ਸਬੰਧ ਸਨ, ਜੋ ਕਿ ਹਰਵਿੰਦਰ ਰਿੰਦਾ ਦਾ ਨਜ਼ਦੀਕੀ ਸਾਥੀ ਹੈ। ਹਰਵਿੰਦਰ ਰਿੰਦਾ ਪਾਕਿਸਤਾਨ ਅਧਾਰਿਤ ਬੱਬਰ ਖ਼ਾਲਸਾ ਇੰਟਰਨੈਸ਼ਨਲ ਸੰਚਾਲਕ ਹੈ, ਜਿਸਨੂੰ ਪਾਕਿਸਤਾਨ ਦੀ ਆਈ.ਐੱਸ.ਆਈ. ਦਾ ਸਮਰਥਨ ਪ੍ਰਾਪਤ ਹੈ। ਪੂਰੇ ਨੈੱਟਵਰਕ ਦਾ ਪਤਾ ਲਗਾਉਣ ਲਈ ਅਗਲੇਰੀ ਜਾਂਚ ਜਾਰੀ ਹੈ।

ਅੱਤਵਾਦੀ ਨੈੱਟਵਰਕ ਨਾਲ ਲਿੰਕ

ਜਾਂਚ ਏਜੰਸੀਆਂ ਦਾ ਮੰਨਣਾ ਹੈ ਕਿ ਧਰਮ ਸੰਧੂ ਅਤੇ ਰਿੰਦਾ ਵਰਗੇ ਅੱਤਵਾਦੀ ਨੈੱਟਵਰਕ ਹਥਿਆਰਾਂ ਅਤੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਰਾਹੀਂ ਪੰਜਾਬ ਵਿੱਚ ਅਸ਼ਾਂਤੀ ਫੈਲਾਉਣ ਦੀ ਕੋਸ਼ਿਸ਼ ਕਰ ਰਹੇ ਹਨ। ਇਸ ਮਕਸਦ ਲਈ ਸੂਬੇ ਦੇ ਸਥਾਨਕ ਨੌਜਵਾਨਾਂ ਨੂੰ ਸ਼ਾਮਲ ਕਰਨ ਦੀ ਸਾਜ਼ਿਸ਼ ਰਚੀ ਜਾ ਰਹੀ ਹੈ। ਪੁਲਿਸ ਹੁਣ ਇਹ ਪਤਾ ਲਗਾਉਣ ਦੀ ਕੋਸ਼ਿਸ਼ ਕਰ ਰਹੀ ਹੈ ਕਿ ਮਲਕੀਤ ਸਿੰਘ ਨੂੰ ਕਿਸ ਚੈਨਲ ਰਾਹੀਂ ਹਥਿਆਰ ਉਪਲਬਧ ਕਰਵਾਏ ਗਏ ਸਨ ਅਤੇ ਕਿਹੜੀਆਂ ਘਟਨਾਵਾਂ ਲਈ ਇਸਦੀ ਵਰਤੋਂ ਕੀਤੀ ਜਾਣੀ ਸੀ।

ਪੁਲਿਸ ਵੱਲੋਂ ਐਫਆਈਆਰ ਦਰਜ ਕਰਕੇ ਜਾਂਚ ਸ਼ੁਰੂ  

ਪੁਲਿਸ ਅਧਿਕਾਰੀਆਂ ਨੇ ਕਿਹਾ ਕਿ ਕੇਂਦਰੀ ਏਜੰਸੀਆਂ ਦੇ ਸਹਿਯੋਗ ਨਾਲ ਮਾਮਲੇ ਦੀ ਜਾਂਚ ਤੇਜ਼ੀ ਨਾਲ ਕੀਤੀ ਜਾ ਰਹੀ ਹੈ। ਮਲਕੀਤ ਸਿੰਘ ਤੋਂ ਪੁੱਛਗਿੱਛ ਦੇ ਆਧਾਰ 'ਤੇ ਪੁਲਿਸ ਹੁਣ ਪੂਰੇ ਨੈੱਟਵਰਕ ਦਾ ਪਰਦਾਫਾਸ਼ ਕਰਨ ਦੀ ਕੋਸ਼ਿਸ਼ ਕਰ ਰਹੀ ਹੈ। ਫਿਲਹਾਲ ਇਸ ਘਟਨਾ ਤੋਂ ਬਾਅਦ ਪੁਲਿਸ ਨੇ ਐਫਆਈਆਰ ਦਰਜ ਕਰ ਲਈ ਹੈ। ਜਲਦੀ ਹੀ ਪੁਲਿਸ ਇਸ ਸਬੰਧੀ ਇੱਕ ਪ੍ਰੈਸ ਕਾਨਫਰੰਸ ਵੀ ਕਰੇਗੀ।

Related Post