Amritsar Encounter : ਅੰਮ੍ਰਿਤਸਰ ਚ ਪੁਲਿਸ ਤੇ ਬਦਮਾਸ਼ ਵਿਚਾਲੇ ਮੁੱਠਭੇੜ, ਗੋਲੀ ਲੱਗਣ ਕਾਰਨ ਜ਼ਖ਼ਮੀ ਹੋਇਆ ਮੁਲਜ਼ਮ, 2 ਪਿਸਤੌਲ ਤੇ 8 ਰੋਂਦਾ ਬਰਾਮਦ

Amritsar Encounter News : ਪੁਲਿਸ ਕਮਿਸ਼ਨਰ ਨੇ ਦੱਸਿਆ ਕਿ ਮੁਲਜ਼ਮ ਬਿਕਰਮ ਕੋਲੋਂ ਦੋ ਪਿਸਤੌਲ ਅਤੇ ਅੱਠ ਜਿੰਦਾ ਕਾਰਤੂਸ ਬਰਾਮਦ ਕੀਤੇ ਗਏ ਹਨ। ਉਹਨਾਂ ਦੱਸਿਆ ਕਿ 11 ਜੂਨ ਨੂੰ ਅੰਮ੍ਰਿਤਸਰ ਰੂਰਲ ਪੁਲਿਸ ਵੱਲੋਂ ਪੰਜ ਕਿਲੋ ਹੈਰੋਇਨ ਬਰਾਮਦਗੀ ਮਾਮਲੇ ਵਿੱਚ ਬਿਕਰਮ ਸਿੰਘ ਪੁਲਿਸ ਉੱਪਰ ਫਾਇਰਿੰਗ ਕਰਕੇ ਭੱਜ ਗਿਆ ਸੀ।

By  KRISHAN KUMAR SHARMA July 11th 2025 04:50 PM -- Updated: July 11th 2025 04:54 PM

Amritsar Encounter News : ਅੰਮ੍ਰਿਤਸਰ ਦੀ ਦਾਣਾ ਮੰਡੀ 'ਚ ਪੁਲਿਸ ਵੱਲੋਂ ਇੱਕ ਬਦਮਾਸ਼ ਦਾ ਐਨਕਾਊਂਟਰ ਕੀਤਾ ਗਿਆ ਹੈ। ਪੁਲਿਸ ਵੱਲੋਂ ਸ਼ੱਕੀ ਵਿਅਕਤੀਆਂ ਨੂੰ ਕਾਬੂ ਕਰਨ ਲਈ ਸਪੈਸ਼ਲ ਚੈਕਿੰਗ ਕੀਤੀ ਜਾ ਰਹੀ ਸੀ। ਇਸ ਦੌਰਾਨ ਇਹ ਬਦਮਾਸ਼ ਪੁਲਿਸ ਨੂੰ ਵੇਖ ਕੇ ਭੱਜਣ ਲੱਗਾ, ਜਿੱਥੇ ਪੁਲਿਸ ਵੱਲੋਂ ਉਸ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਗਈ ਤਾਂ ਬਦਮਾਸ਼ ਬਿਕਰਮ ਵੱਲੋਂ ਪੁਲਿਸ ਉੱਪਰ ਫਾਇਰਿੰਗ ਕੀਤੀ, ਜਿਸ ਤੇ ਪੁਲਿਸ ਦੇ ਏਐਸਆਈ ਸਕੱਤਰ ਸਿੰਘ ਵੱਲੋਂ ਜਵਾਬੀ ਫਾਇਰ ਕੀਤਾ ਗਿਆ, ਜਿਸ ਵਿੱਚ ਬਿਕਰਮਜੀਤ ਸਹੀ ਲੱਤ ਵਿੱਚ ਗੋਲੀ ਵੱਜੀ। ਪੁਲਿਸ (Amritsar Police) ਨੇ ਮੌਕੇ 'ਤੇ ਦੋ ਪਿਸਤੌਲ ਅਤੇ 8 ਜਿੰਦਾ ਕਾਰਤੂਸ ਬਰਾਮਦ ਕੀਤੇ ਗਏ।

ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਪੁਲਿਸ ਕਮਿਸ਼ਨਰ ਅੰਮ੍ਰਿਤਸਰ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਅੰਮ੍ਰਿਤਸਰ ਪੁਲਿਸ ਵੱਲੋਂ ਸਪੈਸ਼ਲ ਚੈਕਿੰਗ ਕੀਤੀ ਜਾ ਰਹੀ ਸੀ, ਜਿਸ ਦੌਰਾਨ ਬਿਕਰਮ ਸਿੰਘ ਵੱਲੋਂ ਭੱਜਣ ਦੀ ਕੋਸ਼ਿਸ਼ ਕੀਤੀ ਗਈ ਅਤੇ ਪੁਲਿਸ ਤੇ ਫਾਇਰ ਕੀਤਾ। ਇਸ ਵਿੱਚ ਪੁਲਿਸ ਦੇ ਏਐਸਆਈ ਸਕੱਤਰ ਸਿੰਘ ਵੱਲੋਂ ਜਵਾਬੀ ਫਾਇਰ ਕੀਤਾ ਗਿਆ। ਇਸ ਵਿੱਚ ਬਿਕਰਮਜੀਤ ਸਿੰਘ ਦੀ ਲੱਤ 'ਤੇ ਗੋਲੀ ਵੱਜੀ ਅਤੇ ਉਸ ਨੂੰ ਗ੍ਰਿਫਤਾਰ ਕੀਤਾ ਗਿਆ।

ਉਹਨਾਂ ਦੱਸਿਆ ਕਿ ਬਿਕਰਮ ਕੋਲੋਂ ਦੋ ਪਿਸਤੌਲ ਅਤੇ ਅੱਠ ਜਿੰਦਾ ਕਾਰਤੂਸ ਬਰਾਮਦ ਕੀਤੇ ਗਏ ਹਨ। ਉਹਨਾਂ ਦੱਸਿਆ ਕਿ 11 ਜੂਨ ਨੂੰ ਅੰਮ੍ਰਿਤਸਰ ਰੂਰਲ ਪੁਲਿਸ ਵੱਲੋਂ ਪੰਜ ਕਿਲੋ ਹੈਰੋਇਨ ਬਰਾਮਦਗੀ ਮਾਮਲੇ ਵਿੱਚ ਬਿਕਰਮ ਸਿੰਘ ਪੁਲਿਸ ਉੱਪਰ ਫਾਇਰਿੰਗ ਕਰਕੇ ਭੱਜ ਗਿਆ ਸੀ, ਜਿਸ ਦੌਰਾਨ ਇੱਕ ਰਾਹਗੀਰ ਦੀ ਗੋਲੀ ਵੱਜਣ ਕਰਕੇ ਵੀ ਮੌਤ ਹੋ ਗਈ ਸੀ। ਪੁਲਿਸ ਵੱਲੋਂ ਹੁਣ ਇਸ ਨੂੰ ਕਾਬੂ ਕਰਕੇ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।

Related Post