Amritsar ਪੁਲਿਸ ਵੱਲੋਂ ਗੈਰ ਕਾਨੂੰਨੀ ਹਥਿਆਰਾਂ ਦਾ ਪਰਦਾਫ਼ਾਸ਼ , 2 ਗ੍ਰਿਫਤਾਰ ਅਤੇ 6 ਪਿਸਤੌਲ ਬਰਾਮਦ
Amritsar News : ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਇੱਕ ਵੱਡੀ ਸਫਲਤਾ ਹਾਸਲ ਕਰਦੇ ਹੋਏ ਪਾਕਿਸਤਾਨ-ਅਧਾਰਤ ਤਸਕਰਾਂ ਨਾਲ ਜੁੜੇ ਇੱਕ ਸਰਹੱਦ ਪਾਰ ਗੈਰ-ਕਾਨੂੰਨੀ ਹਥਿਆਰਾਂ ਦੇ ਮਾਡਿਊਲ ਦਾ ਪਰਦਾਫਾਸ਼ ਕਰਦਿਆਂ 2 ਕਾਰਕੁਨਾਂ ਨੂੰ ਗ੍ਰਿਫਤਾਰ ਕੀਤਾ ਹੈ। ਉਨ੍ਹਾਂ ਪਾਸੋਂ 6 ਆਧੁਨਿਕ ਪਿਸਤੌਲ (ਦੋ ਗਲੌਕ, ਚਾਰ .30 ਬੋਰ) ਅਤੇ 2 ਜਿੰਦਾ ਕਾਰਤੂਸ ਬਰਾਮਦ ਕੀਤੇ ਗਏ ਹਨ
Amritsar News : ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਇੱਕ ਵੱਡੀ ਸਫਲਤਾ ਹਾਸਲ ਕਰਦੇ ਹੋਏ ਪਾਕਿਸਤਾਨ-ਅਧਾਰਤ ਤਸਕਰਾਂ ਨਾਲ ਜੁੜੇ ਇੱਕ ਸਰਹੱਦ ਪਾਰ ਗੈਰ-ਕਾਨੂੰਨੀ ਹਥਿਆਰਾਂ ਦੇ ਮਾਡਿਊਲ ਦਾ ਪਰਦਾਫਾਸ਼ ਕਰਦਿਆਂ 2 ਕਾਰਕੁਨਾਂ ਨੂੰ ਗ੍ਰਿਫਤਾਰ ਕੀਤਾ ਹੈ। ਉਨ੍ਹਾਂ ਪਾਸੋਂ 6 ਆਧੁਨਿਕ ਪਿਸਤੌਲ (ਦੋ ਗਲੌਕ, ਚਾਰ .30 ਬੋਰ) ਅਤੇ 2 ਜਿੰਦਾ ਕਾਰਤੂਸ ਬਰਾਮਦ ਕੀਤੇ ਗਏ ਹਨ।
ਗ੍ਰਿਫ਼ਤਾਰ ਕੀਤੇ ਗਏ ਆਰੋਪੀ ਵਿਦੇਸ਼ੀ ਹੈਂਡਲਰਾਂ ਦੇ ਨਿਰਦੇਸ਼ਾਂ ‘ਤੇ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਅਤੇ ਗੈਂਗਸਟਰਾਂ ਨੂੰ ਹਥਿਆਰ ਸਪਲਾਈ ਕਰਨ ਵਿੱਚ ਸ਼ਾਮਲ ਸਨ। ਅੰਮ੍ਰਿਤਸਰ ਦੇ ਇਸਲਾਮਾਬਾਦ ਪੁਲਿਸ ਸਟੇਸ਼ਨ ਵਿਖੇ ਅਸਲਾ ਐਕਟ ਤਹਿਤ ਐਫ.ਆਈ.ਆਰ. ਦਰਜ ਕੀਤੀ ਗਈ ਹੈ। ਅਗਲੇਰੀ ਜਾਂਚ ਜਾਰੀ ਹੈ।
ਇਹ ਜਾਣਕਾਰੀ ਪੰਜਾਬ ਪੁਲਿਸ ਦੇ ਡੀਜੀਪੀ ਗੌਰਵ ਯਾਦਵ ਵੱਲੋਂ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਸੰਗਠਿਤ ਅਪਰਾਧ ਨੈੱਟਵਰਕਾਂ ਨੂੰ ਖਤਮ ਕਰਨ ਅਤੇ ਪੰਜਾਬ ਭਰ ਵਿੱਚ ਸ਼ਾਂਤੀ ਅਤੇ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਵਚਨਬੱਧ ਹੈ।
