Amritsar ਪੁਲਿਸ ਦੀ ਵੱਡੀ ਕਾਮਯਾਬੀ; ਸਰਹੱਦ ਪਾਰ ਹਥਿਆਰ ਤੇ ਹੈਰੋਇਨ ਤਸਕਰੀ ਮਾਡਿਊਲ ਦਾ ਪਰਦਾਫਾਸ਼
ਇਸ ਸਬੰਧੀ ਜਾਣਕਾਰੀ ਦਿੰਦਿਆਂ ਅੰਮ੍ਰਿਤਸਰ ਦੇ ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਅਤੇ ਗੈਂਗਸਟਰਾਂ ਖ਼ਿਲਾਫ਼ ਚਲਾਈ ਜਾ ਰਹੀ ਮੁਹਿੰਮ ਤਹਿਤ ਇਹ ਇੱਕ ਵੱਡੀ ਸਫ਼ਲਤਾ ਹੈ।
Amritsar Police ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਸਰਹੱਦ ਪਾਰੋਂ ਚੱਲ ਰਹੇ ਗੈਰ-ਕਾਨੂੰਨੀ ਹਥਿਆਰਾਂ ਅਤੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਇੱਕ ਵੱਡੇ ਮਾਡਿਊਲ ਦਾ ਪਰਦਾਫਾਸ਼ ਕਰਦਿਆਂ ਚਾਰ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਨ ਵਿੱਚ ਸਫ਼ਲਤਾ ਹਾਸਲ ਕੀਤੀ ਹੈ। ਪੁਲਿਸ ਨੇ ਮੁਲਜ਼ਮਾਂ ਦੇ ਕਬਜ਼ੇ ਵਿੱਚੋਂ ਪੰਜ ਆਧੁਨਿਕ, 30 ਬੋਰ ਪਿਸਤੌਲ, 2.015 ਕਿਲੋ ਹੈਰੋਇਨ, 5 ਲੱਖ ਰੁਪਏ ਦੀ ਡਰੱਗ ਮਨੀ ਅਤੇ ਜ਼ਿੰਦਾ ਕਾਰਤੂਸ ਬਰਾਮਦ ਕੀਤੇ ਹਨ।
ਵੱਡੇ ਮਾਡਿਊਲ ਦਾ ਪਰਦਾਫਾਸ਼
ਇਸ ਸਬੰਧੀ ਜਾਣਕਾਰੀ ਦਿੰਦਿਆਂ ਅੰਮ੍ਰਿਤਸਰ ਦੇ ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਅਤੇ ਗੈਂਗਸਟਰਾਂ ਖ਼ਿਲਾਫ਼ ਚਲਾਈ ਜਾ ਰਹੀ ਮੁਹਿੰਮ ਤਹਿਤ ਇਹ ਇੱਕ ਵੱਡੀ ਸਫ਼ਲਤਾ ਹੈ।
ਮੁੱਢਲੀ ਜਾਂਚ ਤੋਂ ਸਾਹਮਣੇ ਆਇਆ ਹੈ ਕਿ ਇਹ ਗਿਰੋਹ ਸਰਹੱਦ ਪਾਰ ਬੈਠੇ ਸਮੱਗਲਰਾਂ ਅਤੇ ਵਿਦੇਸ਼ੀ ਹੈਂਡਲਰਾਂ ਦੇ ਸੰਪਰਕ ਵਿੱਚ ਸੀ ਅਤੇ ਡਰੋਨ ਰਾਹੀਂ ਭੇਜੀਆਂ ਗਈਆਂ ਖੇਪਾਂ ਨੂੰ ਇਕੱਠਾ ਕਰਕੇ ਅੱਗੇ ਸਪਲਾਈ ਕਰਦਾ ਸੀ।
ਗ੍ਰਿਫਤਾਰ ਮੁਲਜ਼ਮਾਂ ਦੀ ਹੋਈ ਪਛਾਣ
ਪੁਲਿਸ ਮੁਤਾਬਕ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਦੀ ਪਛਾਣ ਬਿੱਟੂ ਕੁਮਾਰ ਭਈਆ , ਸਾਹਿਬ ਸਿੰਘ, ਸੰਜੀਵ ਨੰਨੂ ਅਤੇ ਸੰਦੀਪ ਸੈਣੀ ਵਜੋਂ ਹੋਈ ਹੈ। ਇਨ੍ਹਾਂ ਵਿੱਚੋਂ ਬਿੱਟੂ ਕੁਮਾਰ ਭਈਆ ਖ਼ਿਲਾਫ਼ ਪਹਿਲਾਂ ਵੀ ਸੱਤ ਅਪਰਾਧਿਕ ਮਾਮਲੇ ਦਰਜ ਹਨ।
ਪੁਲਿਸ ਕਮਿਸ਼ਨਰ ਨੇ ਦੱਸਿਆ ਕਿ ਜਾਂਚ ਦੌਰਾਨ ਹੁਣ ਇਸ ਪੂਰੇ ਸਮੱਗਲਿੰਗ ਰੈਕੇਟ ਦੇ ਫਾਰਵਰਡ ਅਤੇ ਬੈਕਵਰਡ ਲਿੰਕਾਂ ਦੇ ਨਾਲ-ਨਾਲ ਇਸ ਦੇ ਮਾਲੀ ਨੈੱਟਵਰਕ ਦੀ ਵੀ ਡੁੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ, ਤਾਂ ਜੋ ਇਸ ਨਾਲ ਜੁੜੇ ਹਰ ਵਿਅਕਤੀ ਨੂੰ ਕਾਨੂੰਨ ਦੇ ਘੇਰੇ ਵਿੱਚ ਲਿਆਂਦਾ ਜਾ ਸਕੇ। ਉਨ੍ਹਾਂ ਨੇ ਨੌਜਵਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਛੋਟੇ-ਮੋਟੇ ਲਾਲਚ ਵਿੱਚ ਆ ਕੇ ਅੰਤਰਰਾਸ਼ਟਰੀ ਨਸ਼ਾ ਅਤੇ ਹਥਿਆਰ ਤਸਕਰੀ ਰੈਕੇਟਾਂ ਦਾ ਹਿੱਸਾ ਨਾ ਬਣਨ, ਸਗੋਂ ਮਿਹਨਤ ਅਤੇ ਇਮਾਨਦਾਰੀ ਦਾ ਰਸਤਾ ਅਪਣਾਉਣ।
ਇਹ ਵੀ ਪੜ੍ਹੋ : Punjab Weather Update: ਪੰਜਾਬ-ਚੰਡੀਗੜ੍ਹ 'ਤੇ ਅਗਲੇ 4 ਦਿਨ ਮੰਡਰਾਏਗਾ ਖ਼ਤਰਾ! ਭਾਰੀ ਮੀਂਹ ਦਾ ਅਲਰਟ ਜਾਰੀ, ਬਿਜਲੀ ਦੀ ਖਪਤ 13,967 MW 'ਤੇ ਪੁੱਜੀ