ਅੰਮ੍ਰਿਤਸਰ ਪੁਲਿਸ ਨੇ ਸਰਹੱਦ ਪਾਰੋਂ ਤਸਕਰੀ ਮਾਡਿਊਲ ਦਾ ਕੀਤਾ ਪਰਦਾਫਾਸ਼, 6 ਪਿਸਤੌਲਾਂ ਤੇ ਭਾਰੀ ਮਾਤਰਾ ਨਸ਼ੇ ਸਮੇਤ 2 ਗ੍ਰਿਫ਼ਤਾਰ

Cross Border Smuggling : ਮੁੱਢਲੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਦੋਵੇਂ ਮੁਲਜ਼ਮ ਇੱਕ ਵਿਦੇਸ਼ ਬੈਠੇ ਹੈਂਡਲਰ ਦੇ ਸਿੱਧੇ ਸੰਪਰਕ ਵਿੱਚ ਸਨ, ਜੋ ਅੰਤਰਰਾਸ਼ਟਰੀ ਸਰਹੱਦ ਰਾਹੀਂ ਗੈਰ-ਕਾਨੂੰਨੀ ਹਥਿਆਰ ਅਤੇ ਨਸ਼ੀਲੇ ਪਦਾਰਥ ਭੇਜਦਾ ਸੀ। ਇਹ ਸਮੱਗਰੀ ਅੱਗੇ ਅਪਰਾਧਿਕ ਅਨਸਰਾਂ ਤੱਕ ਪਹੁੰਚਾਈ ਜਾਂਦੀ ਸੀ।

By  KRISHAN KUMAR SHARMA July 23rd 2026 02:05 PM -- Updated: July 23rd 2026 02:07 PM

Cross Border Smuggling : ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ (Amritsar Police) ਨੇ ਸਰਹੱਦ ਪਾਰ ਗੈਰ-ਕਾਨੂੰਨੀ ਹਥਿਆਰਾਂ ਅਤੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਇੱਕ ਵੱਡੇ ਮਾਡਿਊਲ ਦਾ ਪਰਦਾਫਾਸ਼ ਕਰਦਿਆਂ ਦੋ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਨੇ ਉਨ੍ਹਾਂ ਦੇ ਕਬਜ਼ੇ ਵਿੱਚੋਂ 6 ਆਧੁਨਿਕ ਪਿਸਤੌਲ, 1 ਕਿਲੋ ਹੈਰੋਇਨ, 1 ਕਿਲੋ ਅਫ਼ੀਮ ਅਤੇ ਨਸ਼ਾ ਤਸਕਰੀ ਨਾਲ ਸੰਬੰਧਿਤ 10 ਹਜ਼ਾਰ ਰੁਪਏ ਦੀ ਨਕਦੀ ਬਰਾਮਦ ਕੀਤੀ ਹੈ।

ਮੁੱਢਲੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਦੋਵੇਂ ਮੁਲਜ਼ਮ ਇੱਕ ਵਿਦੇਸ਼ ਬੈਠੇ ਹੈਂਡਲਰ ਦੇ ਸਿੱਧੇ ਸੰਪਰਕ ਵਿੱਚ ਸਨ, ਜੋ ਅੰਤਰਰਾਸ਼ਟਰੀ ਸਰਹੱਦ ਰਾਹੀਂ ਗੈਰ-ਕਾਨੂੰਨੀ ਹਥਿਆਰ ਅਤੇ ਨਸ਼ੀਲੇ ਪਦਾਰਥ ਭੇਜਦਾ ਸੀ। ਇਹ ਸਮੱਗਰੀ ਅੱਗੇ ਅਪਰਾਧਿਕ ਅਨਸਰਾਂ ਤੱਕ ਪਹੁੰਚਾਈ ਜਾਂਦੀ ਸੀ।

ਇਹ ਵੀ ਪੜ੍ਹੋ.. 'ਸਤਲੁਜ' ਮਗਰੋਂ ਵਿਵਾਦਾਂ ’ਚ ਘਿਰੀ ਫਿਲਮ 'ਚੜਦੀਕਲਾ' ; ਪੰਜਾਬ ਤੇ ਹਰਿਆਣਾ ਹਾਈਕੋਰਟ ਤੱਕ ਪਹੁੰਚਿਆ ਮਾਮਲਾ

ਇਸ ਮਾਮਲੇ ਸਬੰਧੀ ਥਾਣਾ ਛੇਹਰਟਾ ਅਤੇ ਥਾਣਾ ਕੈਂਟੋਨਮੈਂਟ, ਅੰਮ੍ਰਿਤਸਰ ਵਿੱਚ ਵੱਖ-ਵੱਖ ਐਫਆਈਆਰ ਦਰਜ ਕੀਤੀਆਂ ਗਈਆਂ ਹਨ। ਪੁਲਿਸ ਵੱਲੋਂ ਗਿਰੋਹ ਦੇ ਅੱਗੇ ਅਤੇ ਪਿੱਛੇ ਦੇ ਸਾਰੇ ਲਿੰਕ ਖੰਗਾਲੇ ਜਾ ਰਹੇ ਹਨ ਅਤੇ ਵਿਦੇਸ਼ੀ ਹੈਂਡਲਰਾਂ ਨਾਲ ਜੁੜੇ ਹੋਰ ਸਾਥੀਆਂ ਦੀ ਪਛਾਣ ਲਈ ਜਾਂਚ ਜਾਰੀ ਹੈ।

ਪੰਜਾਬ ਪੁਲਿਸ ਨੇ ਕਿਹਾ ਹੈ ਕਿ ਸਰਹੱਦ ਪਾਰ ਤਸਕਰੀ ਦੇ ਨੈੱਟਵਰਕ ਨੂੰ ਜੜੋਂ ਖਤਮ ਕਰਨ ਅਤੇ ਪੰਜਾਬ ਨੂੰ ਸੁਰੱਖਿਅਤ ਅਤੇ ਨਸ਼ਾ-ਮੁਕਤ ਬਣਾਉਣ ਲਈ ਅਜਿਹੀਆਂ ਕਾਰਵਾਈਆਂ ਲਗਾਤਾਰ ਜਾਰੀ ਰਹਿਣਗੀਆਂ।

ਇਹ ਵੀ ਪੜ੍ਹੋ... ਸ੍ਰੀ ਫਤਿਹਗੜ੍ਹ ਸਾਹਿਬ ’ਚ ਸਲਫਾਸ ਦੀਆਂ ਗੋਲੀਆਂ ’ਚੋਂ ਨਿਕਲੀ ਜ਼ਹਿਰੀਲੀ ਗੈਸ ਕਾਰਨ ਵਾਪਰਿਆ ਵੱਡਾ ਹਾਦਸਾ

Related Post