Amritsar News : ਅੰਮ੍ਰਿਤਸਰ ਚ ਐਨਕਾਊਂਟਰ ਤੋਂ ਬਾਅਦ 3 ਲੁਟੇਰੇ ਗ੍ਰਿਫ਼ਤਾਰ , ਪੁਲਿਸ ਦੀ ਗੋਲੀ ਨਾਲ ਇੱਕ ਜ਼ਖਮੀ, ਕਾਰ ਲੁੱਟਣ ਦਾ ਆਰੋਪ

Amritsar News : ਅੰਮ੍ਰਿਤਸਰ ਪੁਲਿਸ ਨੇ ਸਖ਼ਤ ਕਾਰਵਾਈ ਕਰਦੇ ਹੋਏ 7 ਮਈ ਨੂੰ ਰਣਜੀਤ ਐਵੇਨਿਊ ਇਲਾਕੇ ਵਿੱਚ "ਬਲੈਕਆਊਟ" ਦੌਰਾਨ ਲੁੱਟੀ ਗਈ ਕਾਰ ਦੇ ਮਾਮਲੇ ਵਿੱਚ ਸ਼ਾਮਲ ਤਿੰਨ ਲੁਟੇਰਿਆਂ ਨੂੰ ਮੁੱਠਭੇੜ ਤੋਂ ਬਾਅਦ ਗ੍ਰਿਫ਼ਤਾਰ ਕੀਤਾ ਹੈ। ਮੁੱਠਭੇੜ ਦੌਰਾਨ ਇੱਕ ਆਰੋਪੀ ਲੱਤ ਵਿੱਚ ਗੋਲੀ ਲੱਗਣ ਕਾਰਨ ਜ਼ਖਮੀ ਹੋ ਗਿਆ ਹੈ ਅਤੇ ਜਦੋਂ ਕਿ ਬਾਕੀ 2 ਨੂੰ ਮੌਕੇ ਤੋਂ ਗ੍ਰਿਫ਼ਤਾਰ ਕਰ ਲਿਆ ਗਿਆ

By  Shanker Badra May 23rd 2025 02:39 PM -- Updated: May 23rd 2025 05:39 PM

Amritsar News : ਅੰਮ੍ਰਿਤਸਰ ਪੁਲਿਸ ਨੇ ਸਖ਼ਤ ਕਾਰਵਾਈ ਕਰਦੇ ਹੋਏ 7 ਮਈ ਨੂੰ ਰਣਜੀਤ ਐਵੇਨਿਊ ਇਲਾਕੇ ਵਿੱਚ "ਬਲੈਕਆਊਟ" ਦੌਰਾਨ ਲੁੱਟੀ ਗਈ ਕਾਰ ਦੇ ਮਾਮਲੇ ਵਿੱਚ ਸ਼ਾਮਲ ਤਿੰਨ ਲੁਟੇਰਿਆਂ ਨੂੰ ਮੁੱਠਭੇੜ ਤੋਂ ਬਾਅਦ ਗ੍ਰਿਫ਼ਤਾਰ ਕੀਤਾ ਹੈ। ਮੁੱਠਭੇੜ ਦੌਰਾਨ ਇੱਕ ਆਰੋਪੀ ਲੱਤ ਵਿੱਚ ਗੋਲੀ ਲੱਗਣ ਕਾਰਨ ਜ਼ਖਮੀ ਹੋ ਗਿਆ ਹੈ ਅਤੇ ਜਦੋਂ ਕਿ ਬਾਕੀ 2 ਨੂੰ ਮੌਕੇ ਤੋਂ ਗ੍ਰਿਫ਼ਤਾਰ ਕਰ ਲਿਆ ਗਿਆ।

ਇਹ ਘਟਨਾ 7 ਮਈ ਦੀ ਰਾਤ ਦੀ ਹੈ। ਜਿੱਥੇ ਅੰਮ੍ਰਿਤਸਰ ਦੇ ਰਣਜੀਤ ਐਵੇਨਿਊ ਇਲਾਕੇ ਵਿੱਚ ਇੱਕ ਕਾਰ ਲੁੱਟਣ ਦੀ ਵਾਰਦਾਤ ਹੋਈ ਸੀ। ਪੁਲਿਸ ਲਗਾਤਾਰ ਮੁਲਜ਼ਮਾਂ ਦੀ ਭਾਲ ਕਰ ਰਹੀ ਸੀ। ਦੇਰ ਰਾਤ ਜਦੋਂ ਪੁਲਿਸ ਨੂੰ ਸੂਚਨਾ ਮਿਲੀ ਕਿ ਆਰੋਪੀ ਗੱਡੀ ਦਾ ਨੰਬਰ ਬਦਲ ਕੇ ਇਲਾਕੇ ਵਿੱਚ ਘੁੰਮ ਰਹੇ ਹਨ ਤਾਂ ਪੁਲਿਸ ਨੇ ਤੁਰੰਤ ਕਾਰਵਾਈ ਕਰਦਿਆਂ ਉਨ੍ਹਾਂ ਦਾ ਪਿੱਛਾ ਕੀਤਾ।

ਭੱਜਦੇ ਸਮੇਂ ਆਰੋਪੀਆਂ ਨੇ ਪੁਲਿਸ 'ਤੇ ਗੋਲੀਬਾਰੀ ਕੀਤੀ, ਜਿਸ ਦੇ ਜਵਾਬ ਵਿੱਚ ਪੁਲਿਸ ਨੇ ਵੀ ਗੋਲੀਬਾਰੀ ਕੀਤੀ। ਇਸ ਵਿੱਚ ਇੱਕ ਆਰੋਪੀ ਕਵਲਪ੍ਰੀਤ ਸਿੰਘ ਦੀ ਲੱਤ ਵਿੱਚ ਗੋਲੀ ਲੱਗੀ ਅਤੇ ਉਹ ਜ਼ਖਮੀ ਹੋ ਗਿਆ। ਦੂਜੇ ਦੋ ਮੁਲਜ਼ਮਾਂ ਗੁਰਭੇਜ ਸਿੰਘ ਅਤੇ ਵਾਸਨ ਸਿੰਘ ਨੂੰ ਮੌਕੇ 'ਤੇ ਹੀ ਗ੍ਰਿਫ਼ਤਾਰ ਕਰ ਲਿਆ ਗਿਆ।

ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਮੌਕੇ ਦਾ ਦੌਰਾ ਕੀਤਾ ਅਤੇ ਮੀਡੀਆ ਨੂੰ ਦੱਸਿਆ ਕਿ ਕਵਲਪ੍ਰੀਤ ਸਿੰਘ ਵਿਰੁੱਧ ਪਹਿਲਾਂ ਹੀ 11 ਅਪਰਾਧਿਕ ਮਾਮਲੇ ਦਰਜ ਹਨ। ਗੁਰਭੇਜ ਸਿੰਘ ਵਿਰੁੱਧ 5 ਮਾਮਲੇ ਦਰਜ ਹਨ, ਜਦੋਂ ਕਿ ਵਸਣ ਸਿੰਘ ਵਿਰੁੱਧ 6 ਮਾਮਲੇ ਦਰਜ ਹਨ। ਇਹ ਆਰੋਪੀ ਪਹਿਲਾਂ ਵੀ ਵਾਹਨ ਲੁੱਟ ਕੇ ਉਨ੍ਹਾਂ ਦੇ ਨੰਬਰ ਬਦਲ ਦਿੰਦੇ ਸੀ ਅਤੇ ਹੋਰ ਅਪਰਾਧਾਂ ਨੂੰ ਅੰਜ਼ਾਮ ਦਿੰਦੇ ਸੀ। ਅੰਮ੍ਰਿਤਸਰ ਵਿੱਚ ਕਾਰ ਲੁੱਟਣ ਤੋਂ ਬਾਅਦ ਮੁਲਜ਼ਮਾਂ ਨੇ ਜਲੰਧਰ ਵਿੱਚ ਇੱਕ ਦੁਕਾਨ 'ਤੇ ਧਾਵਾ ਬੋਲ ਕੇ 72 ਹਜ਼ਾਰ ਰੁਪਏ ਦੀ ਨਕਦੀ ਅਤੇ ਸੋਨੇ ਦੇ ਗਹਿਣੇ ਲੁੱਟ ਕੇ ਲੈ ਗਏ ਸੀ।

ਹਥਿਆਰ ਬਰਾਮਦ 

ਪੁਲਿਸ ਨੇ ਮੁਲਜ਼ਮਾਂ ਤੋਂ 32 ਬੋਰ ਦਾ ਇੱਕ ਪਿਸਤੌਲ ਵੀ ਬਰਾਮਦ ਕੀਤਾ ਹੈ। ਫਿਲਹਾਲ ਸਾਰੇ ਮੁਲਜ਼ਮਾਂ ਨੂੰ ਅਦਾਲਤ ਵਿੱਚ ਪੇਸ਼ ਜਾਵੇਗਾ ਅਤੇ ਉਨ੍ਹਾਂ ਨੂੰ ਪੁਲਿਸ ਰਿਮਾਂਡ 'ਤੇ ਲੈ ਕੇ ਹੋਰ ਪੁੱਛਗਿੱਛ ਕੀਤੀ ਜਾਵੇਗੀ। ਪੁਲਿਸ ਕਮਿਸ਼ਨਰ ਨੇ ਕਿਹਾ ਕਿ ਇਸ ਰਾਹੀਂ ਹੋਰ ਅਪਰਾਧਿਕ ਮਾਮਲੇ ਸਾਹਮਣੇ ਆਉਣ ਦੀ ਸੰਭਾਵਨਾ ਹੈ।

Related Post