Amritsar ‘ਚ ਮੁਕਾਬਲੇ ਦੌਰਾਨ ਗੈਂਗਸਟਰ ਮਨੀ ਪ੍ਰਿੰਸ ਢੇਰ ,ਬੀਤੇ ਦਿਨੀਂ ਪੁਲਿਸ ਨੂੰ ਚਕਮਾ ਦੇ ਕੇ ਹਸਪਤਾਲ ਚੋਂ ਹੋਇਆ ਸੀ ਫ਼ਰਾਰ

Gangster Mani Prince Encounter : ਅੰਮ੍ਰਿਤਸਰ ਦਿਹਾਤੀ ਪੁਲਿਸ ਅਤੇ ਗੈਂਗਸਟਰਾਂ ਵਿਚਾਲੇ ਹੋਈ ਮੁੱਠਭੇੜ 'ਚ ਗੈਂਗਸਟਰ ਮਣੀ ਪ੍ਰਿੰਸ ਨੂੰ ਢੇਰ ਕਰ ਦਿੱਤਾ ਹੈ। ਇਹ ਮੁਕਾਬਲਾ ਅੰਮ੍ਰਿਤਸਰ ਦੇ ਅਟਾਰੀ ਨੇੜੇ ਹੋਇਆ, ਜਿੱਥੇ ਪੁਲਿਸ ਨੇ ਘੇਰਾਬੰਦੀ ਕਰਕੇ ਉਸਨੂੰ ਫੜਨ ਦੀ ਕੋਸ਼ਿਸ਼ ਕੀਤੀ। ਪੁਲਿਸ ਦੀ ਜਵਾਬੀ ਕਾਰਵਾਈ ਦੌਰਾਨ ਮਨੀ ਪ੍ਰਿੰਸ ਮਾਰਿਆ ਗਿਆ। ਗੈਂਗਸਟਰ ਮਨੀ ਪ੍ਰਿੰਸ ‘ਤੇ ਤਰਨਤਾਰਨ ਤੇ ਅੰਮ੍ਰਿਤਸਰ ‘ਚ ਕਈ ਮਾਮਲੇ ਦਰਜ ਹਨ

By  Shanker Badra January 20th 2026 05:04 PM

Gangster Mani Prince Encounter : ਅੰਮ੍ਰਿਤਸਰ ਦਿਹਾਤੀ ਪੁਲਿਸ ਅਤੇ ਗੈਂਗਸਟਰਾਂ ਵਿਚਾਲੇ ਹੋਈ ਮੁੱਠਭੇੜ 'ਚ ਗੈਂਗਸਟਰ ਮਣੀ ਪ੍ਰਿੰਸ ਨੂੰ ਢੇਰ ਕਰ ਦਿੱਤਾ ਹੈ। ਇਹ ਮੁਕਾਬਲਾ ਅੰਮ੍ਰਿਤਸਰ ਦੇ ਅਟਾਰੀ ਨੇੜੇ ਹੋਇਆ, ਜਿੱਥੇ ਪੁਲਿਸ ਨੇ ਘੇਰਾਬੰਦੀ ਕਰਕੇ ਉਸਨੂੰ ਫੜਨ ਦੀ ਕੋਸ਼ਿਸ਼ ਕੀਤੀ। ਪੁਲਿਸ ਦੀ ਜਵਾਬੀ ਕਾਰਵਾਈ ਦੌਰਾਨ ਮਨੀ ਪ੍ਰਿੰਸ ਮਾਰਿਆ ਗਿਆ। ਗੈਂਗਸਟਰ ਮਨੀ ਪ੍ਰਿੰਸ ‘ਤੇ ਤਰਨਤਾਰਨ ਤੇ ਅੰਮ੍ਰਿਤਸਰ ‘ਚ ਕਈ ਮਾਮਲੇ ਦਰਜ ਹਨ।

ਡੀਆਈਜੀ ਸੰਦੀਪ ਗੋਇਲ ਨੇ ਦੱਸਿਆ ਕਿ ਮਨੀ ਪ੍ਰਿੰਸ ਇੱਕ ਸ਼ਾਤਿਰ ਅਪਰਾਧੀ ਸੀ ,ਜਿਸਦੇ ਖਿਲਾਫ ਤਰਨਤਾਰਨ ਸਮੇਤ ਕਈ ਥਾਣਿਆਂ ਵਿੱਚ ਗੰਭੀਰ ਅਪਰਾਧਿਕ ਮਾਮਲੇ ਦਰਜ ਸਨ। ਡੀਆਈਜੀ ਨੇ ਅੱਗੇ ਦੱਸਿਆ ਕਿ ਉਸਦਾ ਕੁਝ ਦਿਨ ਪਹਿਲਾਂ ਲੋਪੋਕੇ ਪੁਲਿਸ ਨਾਲ ਵੀ ਮੁਕਾਬਲਾ ਹੋਇਆ ਸੀ, ਜਿਸ ਵਿੱਚ ਉਹ ਜ਼ਖਮੀ ਹੋ ਗਿਆ ਸੀ ਅਤੇ ਉਸਨੂੰ ਇਲਾਜ ਲਈ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਸੀ। ਹਾਲਾਂਕਿ, ਇਲਾਜ ਦੌਰਾਨ ਮਨੀ ਪ੍ਰਿੰਸ ਪੁਲਿਸ ਨੂੰ ਚਕਮਾ ਦੇ ਕੇ ਹਸਪਤਾਲ ਤੋਂ ਭੱਜ ਗਿਆ। ਉਦੋਂ ਤੋਂ ਪੁਲਿਸ ਉਸਦੀ ਭਾਲ ਕਰ ਰਹੀ ਸੀ।

ਅੰਮ੍ਰਿਤਸਰ ਦਿਹਾਤੀ ਪੁਲਿਸ ਨੂੰ ਉਸਦੀ ਮੌਜੂਦਗੀ ਬਾਰੇ ਜਾਣਕਾਰੀ ਮਿਲੀ। ਪੁਲਿਸ ਨੇ ਤੁਰੰਤ ਅਟਾਰੀ ਦੇ ਨੇੜੇ ਖੇਤਰ ਨੂੰ ਘੇਰ ਲਿਆ ਅਤੇ ਮਨੀ ਪ੍ਰਿੰਸ ਨੂੰ ਰੋਕਣ ਦੀ ਕੋਸ਼ਿਸ਼ ਕੀਤੀ। ਪੁਲਿਸ ਨੂੰ ਦੇਖ ਕੇ ਉਸਨੇ ਗੋਲੀਬਾਰੀ ਕਰ ਦਿੱਤੀ। ਪੁਲਿਸ ਨੇ ਜਵਾਬੀ ਕਾਰਵਾਈ ਕੀਤੀ ਅਤੇ ਇਸ ਮੁੱਠਭੇੜ 'ਚ ਮਨੀ ਪ੍ਰਿੰਸ ਮਾਰਿਆ ਗਿਆ। ਡੀਆਈਜੀ ਨੇ ਕਿਹਾ ਕਿ ਮਨੀ ਪ੍ਰਿੰਸ ਨੂੰ ਭੱਜਣ ਵਿੱਚ ਮਦਦ ਕਰਨ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ। 

ਗੈਂਗਸਟਰ ਮਨੀ ਪ੍ਰਿੰਸ ਅੰਮ੍ਰਿਤਸਰ ਦੇ ਹਸਪਤਾਲ ਤੋਂ ਹੋਇਆ ਸੀ ਫ਼ਰਾਰ 

ਅੰਮ੍ਰਿਤਸਰ ਦਿਹਾਤੀ ਪੁਲਿਸ ਦੇ ਲੋਪੋਕੇ ਥਾਣੇ ਦੀ ਪੁਲਿਸ ਨੇ ਪਿਛਲੇ ਦਿਨੀਂ ਗੈਂਗਸਟਰ ਮਨੀ ਪ੍ਰਿੰਸ ਦਾ ਐਨਕਾਊਂਟਰ ਕੀਤਾ ਸੀ ਤੇ ਉਹ ਇਸ ਦੌਰਾਨ ਜ਼ਖ਼ਮੀ ਹੋ ਗਿਆ ਸੀ। ਪੈਰ ‘ਚ ਗੋਲੀ ਲੱਗਣ ਤੋਂ ਬਾਅਦ ਉਸ ਨੂੰ ਹਸਪਤਾਲ ਇਲਾਜ਼ ਲਈ ਲਿਆਂਦਾ ਗਿਆ ਸੀ ਪਰ ਇਸ ਦੌਰਾਨ ਮੌਕਾ ਦੇਖ ਕੇ ਉਹ ਫ਼ਰਾਰ ਹੋ ਗਿਆ ਸੀ। ਐਨਕਾਊਂਟਰ ਵਾਲੀ ਜਗ੍ਹਾ ਤੋਂ ਇੱਕ ਪਿਸਟਲ ਤੇ ਕਾਰ ਬਰਾਮਦ ਹੋਈ ਸੀ। ਪੁਲਿਸ ਨੂੰ ਜਾਂਚ ਦੌਰਾਨ ਇਹ ਵੀ ਪਤਾ ਚੱਲਿਆ ਸੀ ਕਿ ਮਨੀ ਪ੍ਰਿੰਸ ਦੋ ਵੱਡੀਆਂ ਘਟਨਾਵਾਂ ‘ਚ ਸ਼ਾਮਲ ਰਿਹਾ ਹੈ।

Related Post