Amritsar ਪੁਲਿਸ ਦੀ ਵੱਡੀ ਕਾਰਵਾਈ , ਘਰ ਦੇ ਬਾਹਰ ਸੈਰ ਕਰ ਰਹੀ ਔਰਤ ਦੀ ਸੋਨੇ ਦੀ ਚੈਨ ਖੋਹਣ ਵਾਲੇ ਕਾਬੂ

Amritsar News : ਅੰਮ੍ਰਿਤਸਰ ਪੁਲਿਸ ਨੇ ਵੱਡੀ ਕਾਰਵਾਈ ਕਰਦੇ ਹੋਏ ਚੇਨ ਸਨੈਚਿੰਗ ਦੇ ਮਾਮਲੇ 'ਚ ਕਾਰਵਾਈ ਕਰਦੇ ਹੋਏ 2 ਦੋਸ਼ੀਆਂ ਨੂੰ ਕਾਬੂ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ। ਇਹ ਮਾਮਲਾ ਉਸ ਸਮੇਂ ਸਾਹਮਣੇ ਆਇਆ ਜਦੋਂ ਸ਼ਹਿਰ ਦੀ ਇੱਕ ਗਲੀ ਵਿੱਚ ਆਪਣੇ ਘਰ ਦੇ ਬਾਹਰ ਸੈਰ ਕਰ ਰਹੀ ਇਕ ਮਹਿਲਾ ਦੀ ਗਲੇ ਵਿਚ ਪਈ ਸੋਨੇ ਦੀ ਚੈਨ ਨੂੰ ਦੋ ਅਣਪਛਾਤੇ ਨੌਜਵਾਨਾਂ ਨੇ ਝਪਟ ਮਾਰ ਕੇ ਖੋਹੀ ਸੀ

By  Shanker Badra December 11th 2025 04:21 PM

Amritsar News : ਅੰਮ੍ਰਿਤਸਰ ਪੁਲਿਸ ਨੇ ਵੱਡੀ ਕਾਰਵਾਈ ਕਰਦੇ ਹੋਏ ਚੇਨ ਸਨੈਚਿੰਗ ਦੇ ਮਾਮਲੇ 'ਚ ਕਾਰਵਾਈ ਕਰਦੇ ਹੋਏ 2 ਦੋਸ਼ੀਆਂ ਨੂੰ ਕਾਬੂ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ। ਇਹ ਮਾਮਲਾ ਉਸ ਸਮੇਂ ਸਾਹਮਣੇ ਆਇਆ ਜਦੋਂ ਸ਼ਹਿਰ ਦੀ ਇੱਕ ਗਲੀ ਵਿੱਚ ਆਪਣੇ ਘਰ ਦੇ ਬਾਹਰ ਸੈਰ ਕਰ ਰਹੀ ਇਕ ਮਹਿਲਾ ਦੀ ਗਲੇ ਵਿਚ ਪਈ ਸੋਨੇ ਦੀ ਚੈਨ ਨੂੰ ਦੋ ਅਣਪਛਾਤੇ ਨੌਜਵਾਨਾਂ ਨੇ ਝਪਟ ਮਾਰ ਕੇ ਖੋਹੀ ਸੀ। 

ਇਸ ਘਟਨਾ ਦੀ ਸੀਸੀਟੀਵੀ ਵੀਡੀਓ ਵੱਡੀ ਤੇਜ਼ੀ ਨਾਲ ਵਾਇਰਲ ਹੋਈ, ਜਿਸ ਵਿੱਚ ਸਾਫ਼ ਦਿਖਾਈ ਦੇ ਰਿਹਾ ਸੀ ਕਿ ਕਿਵੇਂ ਦੋਹਾਂ ਨੇ ਕੁਝ ਸਕਿੰਟਾਂ ਵਿੱਚ ਵਾਰਦਾਤ ਨੂੰ ਅੰਜਾਮ ਦੇ ਕੇ ਫਰਾਰ ਹੋਂ ਗਏ। ਪੁਲਿਸ ਅਧਿਕਾਰੀ ਨੇ ਦੱਸਿਆ ਕਿ ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਕਾਬੂ ਕੀਤੇ ਵਿਅਕਤੀਆਂ ਦੇ ਖਿਲਾਫ ਪਹਿਲਾਂ ਤੋਂ ਵੀ ਕਈ ਝਪਟਮਾਰੀ ਦੇ ਮਾਮਲੇ ਦਰਜ ਮਿਲੇ ਹਨ, ਪੁਲਿਸ ਨੇ ਦੋਸ਼ੀਆਂ ਤੋਂ ਸੋਨੇ ਦੀ ਚੈਨ, ਅਤੇ ਵਾਰਦਾਤ ਵਿੱਚ ਵਰਤੀ ਗਈ ਐਕਟੀਵਾ ਵੀ ਬਰਾਮਦ ਕਰ ਲਈ ਹੈ

Related Post