Amritsar Police ਵੱਲੋਂ ਹੜ ਪੀੜਤਾਂ ਲਈ ਭੇਜੀ ਗਈ ਰਾਹਤ ਸਮੱਗਰੀ, ਸਮਾਜ ਸੇਵੀ ਸੰਸਥਾਵਾਂ ਤੇ ਟਰੈਫਿਕ ਪੁਲਿਸ ਨੇ ਕੀਤੀ ਮਦਦ

ਇਸ ਮੌਕੇ ਮੀਡੀਆ ਨਾਲ ਗੱਲਬਾਤ ਕਰਦਿਆਂ ਕਮਿਸ਼ਨਰ ਨੇ ਦੱਸਿਆ ਕਿ ਟਰੈਫਿਕ ਪੁਲਿਸ ਵੱਲੋਂ ਇਹ ਇੱਕ ਛੋਟਾ ਪਰ ਮਹੱਤਵਪੂਰਨ ਯਤਨ ਹੈ, ਜਿਸ ਵਿੱਚ ਲੋੜਵੰਦ ਲੋਕਾਂ ਲਈ ਪਾਣੀ, ਬ੍ਰੈੱਡ, ਬਿਸਕੁਟ, ਮੁਰੱਬਾ ਅਤੇ ਹੋਰ ਖਾਣ-ਪੀਣ ਦੀਆਂ ਚੀਜ਼ਾਂ ਭੇਜੀਆਂ ਗਈਆਂ ਹਨ।

By  Aarti August 31st 2025 04:41 PM

Amritsar Police News : ਹੜ ਪੀੜਤਾਂ ਦੀ ਮਦਦ ਲਈ ਅੰਮ੍ਰਿਤਸਰ ਪੁਲਿਸ ਵੱਲੋਂ ਵੱਡਾ ਉਪਰਾਲਾ ਕੀਤਾ ਗਿਆ ਹੈ। ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਦੀ ਅਗਵਾਈ ਹੇਠ ਟਰੈਫਿਕ ਪੁਲਿਸ ਵਿੰਗ ਅਤੇ ਸਮਾਜ ਸੇਵੀ ਸੰਸਥਾਵਾਂ ਦੇ ਸਹਿਯੋਗ ਨਾਲ਼ ਅਜਨਾਲਾ ਅਤੇ ਰਮਦਾਸ ਖੇਤਰ ਦੇ ਪੀੜਤ ਲੋਕਾਂ ਲਈ ਰਾਹਤ ਸਮੱਗਰੀ ਭੇਜੀ ਗਈ।

ਇਸ ਮੌਕੇ ਮੀਡੀਆ ਨਾਲ ਗੱਲਬਾਤ ਕਰਦਿਆਂ ਕਮਿਸ਼ਨਰ ਨੇ ਦੱਸਿਆ ਕਿ ਟਰੈਫਿਕ ਪੁਲਿਸ ਵੱਲੋਂ ਇਹ ਇੱਕ ਛੋਟਾ ਪਰ ਮਹੱਤਵਪੂਰਨ ਯਤਨ ਹੈ, ਜਿਸ ਵਿੱਚ ਲੋੜਵੰਦ ਲੋਕਾਂ ਲਈ ਪਾਣੀ, ਬ੍ਰੈੱਡ, ਬਿਸਕੁਟ, ਮੁਰੱਬਾ ਅਤੇ ਹੋਰ ਖਾਣ-ਪੀਣ ਦੀਆਂ ਚੀਜ਼ਾਂ ਭੇਜੀਆਂ ਗਈਆਂ ਹਨ। ਇਸ ਤੋਂ ਇਲਾਵਾ ਲੋਕਾਂ ਦੀ ਲੋੜ ਅਨੁਸਾਰ ਮੱਛਰ ਭਗਾਉਣ ਵਾਲੀਆਂ ਗੋਲੀਆਂ, ਮੋਮਬੱਤੀਆਂ ਅਤੇ ਮਾਚਿਸ ਵੀ ਮੁਹੱਈਆ ਕਰਵਾਈ ਗਈ ਹੈ।

ਕਮਿਸ਼ਨਰ ਨੇ ਕਿਹਾ ਕਿ ਹੁਣ ਤੱਕ ਇੱਕ ਲੱਖ ਤੋਂ ਵੱਧ ਆਈਟਮ ਪੀੜਤਾਂ ਤੱਕ ਪਹੁੰਚਾਏ ਜਾ ਚੁੱਕੇ ਹਨ। ਉਨ੍ਹਾਂ ਨੇ ਜ਼ਿਕਰ ਕੀਤਾ ਕਿ ਇਸ ਮੁਹਿੰਮ ਵਿੱਚ ਟੀਸੀਪੀ ਜਗਜੀਤ ਵਾਲੀਆ, ਏਡੀਸੀਪੀ ਟਰੈਫਿਕ ਅਮਨਦੀਪ ਕੌਰ, ਏਸੀਪੀ ਰਿਸ਼ਪ ਭੋਲਾ ਅਤੇ ਸਾਰਾ ਟਰੈਫਿਕ ਸਟਾਫ ਅੱਗੇ ਆਇਆ। ਸਮਾਜ ਸੇਵੀ ਸੰਸਥਾਵਾਂ ਦੇ ਸਹਿਯੋਗ ਨਾਲ਼ ਹੀ ਇਹ ਉਪਰਾਲਾ ਸੰਭਵ ਹੋਇਆ ਹੈ।

ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਕਿਹਾ ਕਿ ਸਰਕਾਰ, ਜ਼ਿਲ੍ਹਾ ਪ੍ਰਸ਼ਾਸਨ, ਐਨਡੀਆਰਐਫ, ਆਰਮੀ ਅਤੇ ਬੀਐਸਐਫ ਸਾਰੇ ਮੈਦਾਨ ਵਿੱਚ ਤਾਇਨਾਤ ਹਨ। ਖੁਦ ਮੁਖ ਮੰਤਰੀ ਵੱਲੋਂ ਵੀ ਰਾਹਤ ਕਾਰਜਾਂ ਲਈ ਚੌਪਰ ਮੁਹੱਈਆ ਕਰਾਇਆ ਗਿਆ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਇਸ ਔਖੀ ਘੜੀ ਵਿੱਚ ਪ੍ਰਭੂ ਅੱਗੇ ਅਰਦਾਸ ਕਰਦੇ ਰਹਿਣ, ਤਾਂ ਜੋ ਲੋਕਾਂ ਦੀ ਜਾਨ ਤੇ ਮਾਲ ਦੀ ਸੁਰੱਖਿਆ ਹੋ ਸਕੇ।

ਇਹ ਵੀ ਪੜ੍ਹੋ : Punjab Flood Live Updates : ਖਤਰਾ ਬਣਿਆ ਬਿਆਸ ਦਰਿਆ, ਪੰਜਾਬ 'ਚ ਭਾਰੀ ਮੀਂਹ ਦਾ ਰੈਡ ਅਲਰਟ, ਸਕੂਲਾਂ 'ਚ ਛੁੱਟੀਆਂ ਨੂੰ ਲੈ ਕੇ ਹੁਕਮ ਜਾਰੀ

Related Post