Amritsar ਪੁਲਿਸ ਨੇ ਜੁਗਾੜੂ ਰੇੜੀਆਂ ਤੇ ਕਸਿਆ ਸ਼ਿਕੰਜਾ , ਕਈ ਰੇੜੀਆਂ ਨੂੰ ਕੀਤਾ ਜ਼ਬਤ

Amritsar News : ਪੰਜਾਬ ਪੁਲਿਸ ਸਖ਼ਤੀ ਦੇ ਮੂਡ ਵਿੱਚ ਨਜ਼ਰ ਆ ਰਹੀ ਹੈ। ਅੰਮ੍ਰਿਤਸਰ ਪੁਲਿਸ ਜੁਗਾੜੂ ਮੋਟਰਸਾਈਕਲ ਰੇੜੀਆਂ ਖਿਲਾਫ਼ ਵੱਡੀ ਕਾਰਵਾਈ ਕਰ ਰਹੀ ਹੈ ਅਤੇ ਕਈ ਰੇੜੀਆਂ ਨੂੰ ਜ਼ਬਤ ਵੀ ਕੀਤਾ ਗਿਆ ਹੈ। ਅੰਮ੍ਰਿਤਸਰ ਪੁਲਿਸ ਕਮਿਸ਼ਨਰ ਦੇ ਆਦੇਸ਼ਾਂ ’ਤੇ ਸ਼ਹਿਰ ਵਿੱਚ ਜੁਗਾੜੂ ਰੇੜੀਆਂ ਅਤੇ ਗੈਰ-ਕਾਨੂੰਨੀ ਤਰੀਕੇ ਨਾਲ ਬਣੀਆਂ ਰੇੜੀਆਂ ਦੇ ਖ਼ਿਲਾਫ਼ ਕੜੀ ਕਾਰਵਾਈ ਸ਼ੁਰੂ ਕੀਤੀ ਗਈ ਹੈ

By  Shanker Badra November 12th 2025 01:06 PM -- Updated: November 12th 2025 01:19 PM

 Amritsar News : ਪੰਜਾਬ ਪੁਲਿਸ ਸਖ਼ਤੀ ਦੇ ਮੂਡ ਵਿੱਚ ਨਜ਼ਰ ਆ ਰਹੀ ਹੈ। ਅੰਮ੍ਰਿਤਸਰ ਪੁਲਿਸ ਜੁਗਾੜੂ ਮੋਟਰਸਾਈਕਲ ਰੇੜੀਆਂ ਖਿਲਾਫ਼ ਵੱਡੀ ਕਾਰਵਾਈ ਕਰ ਰਹੀ ਹੈ ਅਤੇ ਕਈ ਰੇੜੀਆਂ ਨੂੰ ਜ਼ਬਤ ਵੀ ਕੀਤਾ ਗਿਆ ਹੈ। ਅੰਮ੍ਰਿਤਸਰ ਪੁਲਿਸ ਕਮਿਸ਼ਨਰ ਦੇ ਆਦੇਸ਼ਾਂ ’ਤੇ ਸ਼ਹਿਰ ਵਿੱਚ ਜੁਗਾੜੂ ਰੇੜੀਆਂ ਅਤੇ ਗੈਰ-ਕਾਨੂੰਨੀ ਤਰੀਕੇ ਨਾਲ ਬਣੀਆਂ ਰੇੜੀਆਂ ਦੇ ਖ਼ਿਲਾਫ਼ ਕੜੀ ਕਾਰਵਾਈ ਸ਼ੁਰੂ ਕੀਤੀ ਗਈ ਹੈ। 

ਸ਼ਹਿਰ ਦੇ ਵੱਖ-ਵੱਖ ਚੌਕਾਂ ਤੇ ਬਾਜ਼ਾਰਾਂ ਵਿੱਚ ਪੁਲਿਸ ਟੀਮਾਂ ਨੇ ਛਾਪੇ ਮਾਰਦੇ ਹੋਏ ਜੁਗਾੜੂ ਮੋਟਰਸਾਈਕਲ ਰੇੜੀਆਂ ਨੂੰ ਜ਼ਬਤ ਕਰਨਾ ਸ਼ੁਰੂ ਕਰ ਦਿੱਤਾ ਹੈ। ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਬਿਨ੍ਹਾਂ ਰਜਿਸਟ੍ਰੇਸ਼ਨ ਅਤੇ ਬਿਨ੍ਹਾਂ ਸੁਰੱਖਿਆ ਮਾਪਦੰਡਾਂ ਵਾਲੀਆਂ ਜੁਗਾੜੂ ਰੇੜੀਆਂ ਨਾ ਸਿਰਫ਼ ਟ੍ਰੈਫਿਕ ਰੁਕਾਵਟ ਬਣਦੀਆਂ ਹਨ, ਸਗੋਂ ਕਈ ਵਾਰ ਹਾਦਸਿਆਂ ਦਾ ਕਾਰਨ ਵੀ ਬਣਦੀਆਂ ਹਨ। ਇਸ ਲਈ ਹੁਣ ਇਨ੍ਹਾਂ ’ਤੇ ਪੂਰੀ ਨਿਗਰਾਨੀ ਕੀਤੀ ਜਾਵੇਗੀ।

ਪੁਲਿਸ ਵੱਲੋਂ ਸਪਸ਼ਟ ਕੀਤਾ ਗਿਆ ਹੈ ਕਿ ਜਿਨ੍ਹਾਂ ਰੇੜੀਆਂ ਦੇ ਮਾਲਕਾਂ ਕੋਲ ਕਾਨੂੰਨੀ ਦਸਤਾਵੇਜ਼ ਹਨ, ਉਹਨਾਂ ਨੂੰ ਕਿਸੇ ਤਰ੍ਹਾਂ ਦੀ ਦਿੱਕਤ ਨਹੀਂ ਹੋਵੇਗੀ ਪਰ ਗੈਰ-ਕਾਨੂੰਨੀ ਤਰੀਕੇ ਨਾਲ ਚੱਲ ਰਹੀਆਂ ਜੁਗਾੜੂ ਮੋਟਰਸਾਈਕਲ ਰੇੜੀਆਂ ਦੇ ਖ਼ਿਲਾਫ਼ ਸਖ਼ਤ ਕਾਰਵਾਈ ਜਾਰੀ ਰਹੇਗੀ। ਪੁਲਿਸ ਦਾ ਕਹਿਣਾ ਹੈ ਕਿ ਅਗਲੇ ਦਿਨਾਂ ਵਿੱਚ ਵੀ ਇਸ ਤਰ੍ਹਾਂ ਦੀ ਕਾਰਵਾਈ ਲਗਾਤਾਰ ਜਾਰੀ ਰਹੇਗੀ ਕਿਉਂਕਿ ਹਾਦਸੇ ਵਧ ਰਹੇ ਹਨ ਅਤੇ ਬਿਨਾਂ ਨੰਬਰ ਵਾਲੇ ਵਾਹਨਾਂ ਦਾ ਟਰੇਸ ਕਰਨਾ ਮੁਸ਼ਕਿਲ ਹੋ ਜਾਂਦਾ ਹੈ।

Related Post