Amritsar News : ਸ੍ਰੀ ਦਰਬਾਰ ਸਾਹਿਬ ਤੋਂ ਬੱਚੀ ਨੂੰ ਅਗਵਾਹ ਕਰਨ ਵਾਲੀ ਔਰਤ ਕਾਬੂ, ਪੁਲਿਸ ਨੇ ਕੁਝ ਹੀ ਘੰਟਿਆਂ ‘ਚ ਸੁਲਝਾਇਆ ਕੇਸ

Amritsar News : ਅੰਮ੍ਰਿਤਸਰ ਪੁਲਿਸ ਵੱਲੋਂ ਸੱਚਖੰਡ ਸ੍ਰੀ ਦਰਬਾਰ ਸਾਹਿਬ ਦੀ ਗੁਰੂ ਰਾਮਦਾਸ ਸਰਾਂ ਦੇ ਨਜ਼ਦੀਕ ਤੋਂ ਇੱਕ ਸਾਲ ਦੀ ਬੱਚੀ ਨੂੰ ਅਗਵਾਹ ਕਰਨ ਵਾਲੀ ਔਰਤ ਨੂੰ ਕੁਝ ਹੀ ਘੰਟਿਆਂ ਅੰਦਰ ਕਾਬੂ ਕਰ ਲਿਆ ਗਿਆ ਹੈ। ਥਾਣਾ ਈ-ਡਵੀਜ਼ਨ ਅੰਮ੍ਰਿਤਸਰ ਵੱਲੋਂ ਉਕਤ ਔਰਤ ਨੂੰ ਕਾਬੂ ਕੀਤਾ ਗਿਆ ਹੈ। ਇਸ ਸਬੰਧੀ ਥਾਣਾ ਈ-ਡਵੀਜ਼ਨ 'ਚ ਕੇਸ ਦਰਜ ਕੀਤਾ ਗਿਆ ਸੀ। ਗ੍ਰਿਫਤਾਰ ਕੀਤੀ ਗਈ ਔਰਤ ਦੀ ਪਛਾਣ ਕੁਲਵੰਤ ਕੌਰ ਵਜੋਂ ਹੋਈ ਹੈ

By  Shanker Badra June 28th 2025 10:51 AM

Amritsar News : ਅੰਮ੍ਰਿਤਸਰ ਪੁਲਿਸ ਵੱਲੋਂ ਸੱਚਖੰਡ ਸ੍ਰੀ ਦਰਬਾਰ ਸਾਹਿਬ ਦੀ ਗੁਰੂ ਰਾਮਦਾਸ ਸਰਾਂ ਦੇ ਨਜ਼ਦੀਕ ਤੋਂ ਇੱਕ ਸਾਲ ਦੀ ਬੱਚੀ ਨੂੰ ਅਗਵਾਹ ਕਰਨ ਵਾਲੀ ਔਰਤ ਨੂੰ ਕੁਝ ਹੀ ਘੰਟਿਆਂ ਅੰਦਰ ਕਾਬੂ ਕਰ ਲਿਆ ਗਿਆ ਹੈ। ਥਾਣਾ ਈ-ਡਵੀਜ਼ਨ ਅੰਮ੍ਰਿਤਸਰ ਵੱਲੋਂ ਉਕਤ ਔਰਤ ਨੂੰ ਕਾਬੂ ਕੀਤਾ ਗਿਆ ਹੈ। ਇਸ ਸਬੰਧੀ ਥਾਣਾ ਈ-ਡਵੀਜ਼ਨ 'ਚ ਕੇਸ ਦਰਜ ਕੀਤਾ ਗਿਆ ਸੀ। ਗ੍ਰਿਫਤਾਰ ਕੀਤੀ ਗਈ ਔਰਤ ਦੀ ਪਛਾਣ ਕੁਲਵੰਤ ਕੌਰ ਵਜੋਂ ਹੋਈ ਹੈ। 

ਇਸ ਸਬੰਧੀ ਐਸਸੀਪੀ ਜਸਪਾਲ ਸਿੰਘ ਨੇ ਮੀਡੀਆ ਨੂੰ ਦੱਸਿਆ ਕਿ ਸ਼ਿਕਾਇਤਕਰਤਾ ਨੇ ਪੁਲਿਸ ਨੂੰ ਸ਼ਿਕਾਇਤ ਕੀਤੀ ਸੀ ਕਿ ਉਹ 23-06-2025 ਨੂੰ ਆਪਣੇ ਬੱਚਿਆਂ ਨਾਲ ਸ੍ਰੀ ਦਰਬਾਰ ਸਾਹਿਬ ਵਿਖੇ ਦਰਸ਼ਨ ਕਰਨ ਲਈ ਆਈ ਸੀ ਅਤੇ ਸ੍ਰੀ ਗੁਰੂ ਰਾਮ ਦਾਸ ਨਿਵਾਸ ‘ਚ ਠਹਿਰੀ ਹੋਏ ਸਨ। 27 ਜੂਨ ਦੀ ਸਵੇਰ 10 ਵਜੇ ਦੇ ਕਰੀਬ ਉਸ ਦੀ ਇੱਕ ਸਾਲ ਦੀ ਬੱਚੀ ਨੂੰ ਇਕ ਅਣਪਛਾਤੀ ਔਰਤ ਚੁੱਕ ਕੇ ਲੈ ਗਈ।

ਜਿਸ ਤੋਂ ਬਾਅਦ ਸ਼ਿਕਾਇਤਕਰਤਾ ਦੀ ਸ਼ਿਕਾਇਤ ਦੇ ਅਧਾਰ 'ਤੇ ਥਾਣਾ ਈ-ਡਵੀਜ਼ਨ ਪੁਲਿਸ ਦੀ ਵਿਸ਼ੇਸ਼ ਪੁਲਿਸ ਪਾਰਟੀ ਵੱਲੋਂ ਤੇਜ਼ੀ ਅਤੇ ਚੁਸਤ ਕਾਰਵਾਈ ਕਰਦਿਆਂ ਕੁਝ ਹੀ ਘੰਟਿਆਂ ਵਿੱਚ ਬੱਚੀ ਨੂੰ ਟ੍ਰੇਸ ਕਰਕੇ ਸਹੀ ਸਲਾਮਤ ਬਰਾਮਦ ਕਰ ਲਿਆ ਗਿਆ ਹੈ। ਅਗਵਾਹਕਾਰ ਔਰਤ ਨੂੰ ਗਿਰਫ਼ਤਾਰ ਕਰ ਲਿਆ ਗਿਆ ਹੈ। ਪੁਲਿਸ ਹੁਣ ਇਸ ਗ੍ਰਿਫ਼ਤਾਰ ਔਰਤ ਤੋਂ ਪੁੱਛਗਿੱਛ ਕਰ ਰਹੀ ਹੈ ਕਿ ਉਨ੍ਹਾਂ ਦੀ ਅਗਵਾਹ ਕਰਨ ਦੀ ਮਨਸ਼ਾ ਕੀ ਸੀ। ਮਾਮਲੇ ਦੀ ਜਾਂਚ ਜਾਰੀ ਹੈ।


Related Post