Amritsar News : ਆਪ ਆਗੂ ਸੋਨੀਆ ਮਾਨ ਨੂੰ ਸੋਸ਼ਲ ਮੀਡੀਆ ‘ਤੇ ਧਮਕੀ ਦੇਣ ਵਾਲਾ ਆਰੋਪੀ ਅੰਮ੍ਰਿਤਸਰ ਪੁਲਿਸ ਵੱਲੋਂ ਗ੍ਰਿਫਤਾਰ
Amritsar News : ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਆਮ ਆਦਮੀ ਪਾਰਟੀ ਦੀ ਆਗੂ ਅਤੇ ਹਲਕਾ ਇੰਚਾਰਜ ਰਾਜਾਸਾਂਸੀ ਮੈਡਮ ਸੋਨੀਆ ਮਾਨ ਨੂੰ ਸੋਸ਼ਲ ਮੀਡੀਆ ਰਾਹੀਂ ਜਾਨੋਂ ਮਾਰਨ ਦੀ ਧਮਕੀ ਦੇਣ ਵਾਲੇ ਆਰੋਪੀ ਨੂੰ ਗ੍ਰਿਫਤਾਰ ਕਰਨ ਵਿੱਚ ਵੱਡੀ ਸਫਲਤਾ ਹਾਸਿਲ ਕੀਤੀ ਹੈ
Amritsar News : ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਆਮ ਆਦਮੀ ਪਾਰਟੀ ਦੀ ਆਗੂ ਅਤੇ ਹਲਕਾ ਇੰਚਾਰਜ ਰਾਜਾਸਾਂਸੀ ਮੈਡਮ ਸੋਨੀਆ ਮਾਨ ਨੂੰ ਸੋਸ਼ਲ ਮੀਡੀਆ ਰਾਹੀਂ ਜਾਨੋਂ ਮਾਰਨ ਦੀ ਧਮਕੀ ਦੇਣ ਵਾਲੇ ਆਰੋਪੀ ਨੂੰ ਗ੍ਰਿਫਤਾਰ ਕਰਨ ਵਿੱਚ ਵੱਡੀ ਸਫਲਤਾ ਹਾਸਿਲ ਕੀਤੀ ਹੈ। ਇਸ ਮੌਕੇ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਡੀ.ਐਸ.ਪੀ. ਰਾਜਾਸਾਂਸੀ ਨੀਰਜ ਕੁਮਾਰ ਨੇ ਦੱਸਿਆ ਕਿ ਪੁਲਿਸ ਵੱਲੋਂ ਮਿਲੀ ਜਾਣਕਾਰੀ ਅਨੁਸਾਰ ਸੋਨੀਆ ਮਾਨ ਦੇ ਸੋਸ਼ਲ ਮੀਡੀਆ ਹੈਂਡਲਰ ਵੱਲੋਂ ਇੱਕ ਲਿਖਤੀ ਸ਼ਿਕਾਇਤ ਦਰਜ ਕਰਵਾਈ ਗਈ ਸੀ।
ਜਿਸ ਵਿੱਚ ਦੱਸਿਆ ਗਿਆ ਕਿ ਮਿਤੀ 08-12-2025 ਨੂੰ ਸੋਸ਼ਲ ਮੀਡੀਆ ਆਈ.ਡੀ. @preet_jatit581 ਰਾਹੀਂ ਗੋਲੀਆਂ ਮਾਰ ਕੇ ਜਾਨੋਂ ਮਾਰਨ ਦੀਆਂ ਧਮਕੀ ਭਰੀਆਂ ਪੋਸਟਾਂ ਅਪਲੋਡ ਕੀਤੀਆਂ ਗਈਆਂ। ਇਸ ਮਾਮਲੇ ਦੀ ਗੰਭੀਰਤਾ ਨੂੰ ਦੇਖਦੇ ਹੋਏ ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਤੁਰੰਤ ਕਾਰਵਾਈ ਸ਼ੁਰੂ ਕੀਤੀ। ਜਾਂਚ ਦੌਰਾਨ ਇਨਫਰਮੇਸ਼ਨ ਟੈਕਨੋਲੋਜੀ ਐਕਟ 2000, ਨਾਲ ਹੀ 25 ਆਰਮਜ਼ ਐਕਟ ਤਹਿਤ ਸਾਈਬਰ ਕਰਾਈਮ ਪੁਲਿਸ ਅੰਮ੍ਰਿਤਸਰ ਦਿਹਾਤੀ ਵਿੱਚ ਦਰਜ ਕੀਤਾ ਗਿਆ।
ਤਕਨੀਕੀ ਜਾਂਚ ਅਤੇ ਹਿਊਮਨ ਇੰਟੈਲੀਜੈਂਸ ਦੇ ਆਧਾਰ ‘ਤੇ ਆਈ.ਡੀ. ਚਲਾਉਣ ਵਾਲੇ ਵਿਅਕਤੀ ਦੀ ਪਛਾਣ ਗੋਪੀ ਵਾਸੀ ਭਿੰਡੀਸੈਦਾ ਵਜੋਂ ਹੋਈ, ਜਿਸਨੂੰ ਬਿਨਾਂ ਕਿਸੇ ਦੇਰੀ ਦੇ ਗ੍ਰਿਫਤਾਰ ਕਰ ਲਿਆ ਗਿਆ। ਪੁਲਿਸ ਅਧਿਕਾਰੀ ਨੇ ਦੱਸਿਆ ਕਿ ਨਾਮਜ਼ਦ ਦੋਸ਼ੀ ਤੋਂ ਹਰ ਪੱਖੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਜਾਂਚ ਦੌਰਾਨ ਸਾਹਮਣੇ ਆਉਣ ਵਾਲੇ ਨਵੇਂ ਤੱਥਾਂ ਅਤੇ ਖੁਲਾਸਿਆਂ ਦੇ ਆਧਾਰ ‘ਤੇ ਕੇਸ ਦੀ ਅਗਲੀ ਜਾਂਚ ਹੋਰ ਵੀ ਤੇਜ਼ੀ ਨਾਲ ਅੱਗੇ ਵਧਾਈ ਜਾਵੇਗੀ। ਪੁਲਿਸ ਨੇ ਕਿਹਾ ਕਿ ਕਿਸੇ ਵੀ ਕਿਸਮ ਦੀ ਧਮਕੀ ਜਾਂ ਕਾਨੂੰਨ ਵਿਰੁੱਧ ਗਤੀਵਿਧੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।