ਅੰਮ੍ਰਿਤਸਰ ਦਿਹਾਤੀ ਪੁਲਿਸ ਨੂੰ ਮਿਲੀ ਵੱਡੀ ਕਾਮਯਾਬੀ ,ਹੈਰੋਇਨ ਤੇ ਹਥਿਆਰਾਂ ਸਮੇਤ ਇੱਕ ਨਸ਼ਾ ਤਸਕਰ ਕਾਬੂ

Amritsar News : ਅੰਮ੍ਰਿਤਸਰ ਦਿਹਾਤੀ ਪੁਲਿਸ ਨੂੰ ਵੱਡੀ ਕਾਮਯਾਬੀ ਮਿਲੀ ਹੈ, ਜਦੋਂ ਥਾਣਾ ਰਾਮਦਾਸ ਦੀ ਪੁਲਿਸ ਅਤੇ ਸੀਆਈਏ ਸਟਾਫ ਦੀ ਸਾਂਝੀ ਕਾਰਵਾਈ ਦੌਰਾਨ ਇੱਕ ਵੱਡੇ ਨਸ਼ਾ ਤਸਕਰ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਗ੍ਰਿਫ਼ਤਾਰ ਨੌਜਵਾਨ ਦੀ ਪਛਾਣ ਗੁਰਦੀਪ ਸਿੰਘ ਵਜੋਂ ਹੋਈ ਹੈ। ਪੁਲਿਸ ਨੇ ਉਸ ਦੇ ਕਬਜ਼ੇ ਤੋਂ 3 ਕਿਲੋ ਹੈਰੋਇਨ ,ਦੋ ਪਿਸਤੌਲ ਅਤੇ 100 ਜਿੰਦਾ ਕਾਰਤੂਸ ਬਰਾਮਦ ਕੀਤੇ ਹਨ

By  Shanker Badra September 23rd 2025 05:33 PM

Amritsar News :  ਅੰਮ੍ਰਿਤਸਰ ਦਿਹਾਤੀ ਪੁਲਿਸ ਨੂੰ ਵੱਡੀ ਕਾਮਯਾਬੀ ਮਿਲੀ ਹੈ, ਜਦੋਂ ਥਾਣਾ ਰਾਮਦਾਸ ਦੀ ਪੁਲਿਸ ਅਤੇ ਸੀਆਈਏ ਸਟਾਫ ਦੀ ਸਾਂਝੀ ਕਾਰਵਾਈ ਦੌਰਾਨ ਇੱਕ ਵੱਡੇ ਨਸ਼ਾ ਤਸਕਰ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਗ੍ਰਿਫ਼ਤਾਰ ਨੌਜਵਾਨ ਦੀ ਪਛਾਣ ਗੁਰਦੀਪ ਸਿੰਘ ਵਜੋਂ ਹੋਈ ਹੈ। ਪੁਲਿਸ ਨੇ ਉਸ ਦੇ ਕਬਜ਼ੇ ਤੋਂ 3 ਕਿਲੋ ਹੈਰੋਇਨ ,ਦੋ ਪਿਸਤੌਲ ਅਤੇ 100 ਜਿੰਦਾ ਕਾਰਤੂਸ ਬਰਾਮਦ ਕੀਤੇ ਹਨ। 

ਐਸਪੀ ਦਿਹਾਤੀ ਅਦਿਤਿਆ ਵਾਰੀਅਰ ਨੇ ਮੀਡੀਆ ਨੂੰ ਦੱਸਿਆ ਕਿ ਗੁਰਦੀਪ ਸਿੰਘ ਪਿਛਲੇ ਕੁਝ ਸਮੇਂ ਤੋਂ ਪਾਕਿਸਤਾਨੀ ਤਸਕਰ ਬਿੱਟੂ ਚਾਚਾ ਨਾਲ ਸੰਪਰਕ ਵਿੱਚ ਸੀ ਅਤੇ ਉਹਨਾਂ ਤੋਂ ਹੁਣ ਤੱਕ ਦੋ ਵੱਡੀਆਂ ਖੇਪਾਂ ਭਾਰਤ ਮੰਗਵਾ ਚੁੱਕਾ ਹੈ। ਪੁਲਿਸ ਜਾਂਚ ਵਿੱਚ ਇਹ ਵੀ ਸਾਹਮਣੇ ਆਇਆ ਹੈ ਕਿ ਅਵਾਨ ਪਿੰਡ ਦੇ ਨੇੜੇ ਉਸਨੇ ਇਹ ਪਿਸਤੌਲ ਚੁੱਕੇ ਸਨ। ਸਰਹੱਦ ਪਾਰੋਂ ਡਰੋਨ ਰਾਹੀਂ ਨਸ਼ੇ ਅਤੇ ਹਥਿਆਰਾਂ ਦੀ ਸਪਲਾਈ ਕੀਤੀ ਜਾਂਦੀ ਸੀ।

ਐਸਪੀ ਨੇ ਕਿਹਾ ਕਿ ਗ੍ਰਿਫ਼ਤਾਰ ਮੁਲਜ਼ਮ ਦਾ ਹਵਾਲਾ ਨੈੱਟਵਰਕ ਨਾਲ ਵੀ ਸੰਬੰਧ ਹੋਣ ਦੀ ਜਾਂਚ ਕੀਤੀ ਜਾ ਰਹੀ ਹੈ। ਅੱਜ ਉਸ ਨੂੰ ਮਾਨਯੋਗ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ਹਾਸਿਲ ਕੀਤਾ ਜਾਵੇਗਾ ਤਾਂ ਜੋ ਹੋਰ ਪੁੱਛਗਿੱਛ ਕਰਕੇ ਉਸਦੇ ਸਾਰੇ ਨੈੱਟਵਰਕ ਅਤੇ ਅਸਲੀ ਮਾਸਟਰਮਾਈਂਡ ਦਾ ਪਤਾ ਲਗਾਇਆ ਜਾ ਸਕੇ। 

ਪੁਲਿਸ ਅਧਿਕਾਰੀਆਂ ਨੇ ਇਹ ਵੀ ਖੁਲਾਸਾ ਕੀਤਾ ਕਿ ਗੁਰਦੀਪ ਸਿੰਘ ਪਹਿਲਾਂ ਮਲੇਸ਼ੀਆ ਵਿੱਚ ਰਹਿੰਦਾ ਸੀ ਅਤੇ 2024 ਵਿੱਚ ਵਾਪਸ ਭਾਰਤ ਆ ਕੇ ਖੇਤੀਬਾੜੀ ਕਰਨ ਲੱਗ ਪਿਆ ਸੀ ਪਰ ਉਸਨੇ ਭੋਲੇ-ਭਾਲੇ ਅਤੇ ਬੇਰੁਜ਼ਗਾਰ ਨੌਜਵਾਨਾਂ ਨੂੰ ਲਾਲਚ ਦੇ ਕੇ ਆਪਣੇ ਜਾਲ ਵਿੱਚ ਫਸਾਇਆ ਅਤੇ ਉਹਨਾਂ ਤੋਂ ਗੈਰਕਾਨੂੰਨੀ ਕੰਮ ਕਰਵਾਉਂਦਾ ਸੀ। ਪੁਲਿਸ ਦਾ ਕਹਿਣਾ ਹੈ ਕਿ ਇਸ ਗਿਰੋਹ ਦੇ ਖ਼ਿਲਾਫ਼ ਕੜੀ ਕਾਰਵਾਈ ਕੀਤੀ ਜਾਵੇਗੀ ਤਾਂ ਜੋ ਹੋਰ ਨੌਜਵਾਨ ਇਸ ਜਾਲ ਵਿੱਚ ਨਾ ਫਸਣ।

Related Post