ਪੰਜਾਬ 'ਚ ਕਿਸਾਨਾਂ ਨੂੰ ਪਰਾਲੀ ਸਾੜਨ ਤੋਂ ਰੋਕਣ ਲਈ ਤਿਆਰ ਕੀਤੀ ਅੱਠ ਨੁਕਾਤੀ ਯੋਜਨਾ

By  Pardeep Singh October 31st 2022 02:46 PM

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬੇ ਵਿੱਚ ਪਰਾਲੀ ਸਾੜਨ ਦੀ ਸਮੱਸਿਆ ਨਾਲ ਨਜਿੱਠਣ ਲਈ ਅੱਠ ਨੁਕਾਤੀ ਯੋਜਨਾ ਤਿਆਰ ਕੀਤੀ ਹੈ। ਪਰਾਲੀ ਸਾੜਨ ਵਿਰੁੱਧ ਮੁਹਿੰਮ ਦੀ ਅਗਵਾਈ ਕਰ ਰਹੇ ਮੁੱਖ ਮੰਤਰੀ ਨੇ ਇਸ ਰੁਝਾਨ ਨੂੰ ਰੋਕਣ ਲਈ ਸਾਰੇ ਜ਼ਿਲ੍ਹਿਆਂ ਵਿੱਚ ਕੀਤੇ ਜਾ ਰਹੇ ਯਤਨਾਂ ਦਾ ਨਿੱਜੀ ਤੌਰ 'ਤੇ ਜਾਇਜ਼ਾ ਲੈਣ ਦਾ ਫ਼ੈਸਲਾ ਕੀਤਾ ਹੈ। ਉਨ੍ਹਾਂ ਕਿਹਾ ਕਿ  ਖੇਤਾਂ ਵਿੱਚ ਪਰਾਲੀ ਦੇ ਨਿਪਟਾਰੇ ਲਈ 30 ਹਜ਼ਾਰ ਮਸ਼ੀਨਾਂ ਵੰਡੀਆਂ ਹਨ, ਜਿਸ ਨਾਲ ਅਜਿਹੀਆਂ ਮਸ਼ੀਨਾਂ ਦੀ ਕੁੱਲ ਗਿਣਤੀ 1.2 ਲੱਖ ਹੋ ਗਈ ਹੈ।

 ਅੱਠ-ਨੁਕਾਤੀ ਪ੍ਰੋਗਰਾਮ

ਖੇਤੀਬਾੜੀ ਵਿਭਾਗ ਵੱਲੋਂ ਸੂਬੇ ਦੇ ਸਾਰੇ ਕਿਸਾਨਾਂ ਨੂੰ ਸੀਆਰਐੱਮ ਮਸ਼ੀਨ ਦੀ ਕਿਸਮ ਅਤੇ ਪਿੰਡ ਪੱਧਰ 'ਤੇ ਮਾਲਕਾਂ ਦੇ ਸੰਪਰਕ ਨੰਬਰ ਦਿੱਤੇ ਗਏ ਹਨ।

ਪਰਾਲੀ ਸਾੜਨ ਵਿਰੁੱਧ ਸੂਬੇ ਭਰ ਵਿੱਚ ਮੁਹਿੰਮ

ਸੰਵੇਦਨਸ਼ੀਲ ਖੇਤਰਾਂ ਵਿੱਚ ਵਿਧਾਇਕਾਂ ਅਤੇ ਸੀਨੀਅਰ ਅਧਿਕਾਰੀਆਂ ਵੱਲੋਂ ਮੀਟਿੰਗਾਂ, ਗੁਰਦੁਆਰਿਆਂ ਤੋਂ ਐਲਾਨ, ਸਰਪੰਚਾਂ, ਕਿਸਾਨ ਜਥੇਬੰਦੀਆਂ ਅਤੇ ਹੋਰਾਂ ਨਾਲ ਮੀਟਿੰਗਾਂ ਕਰਕੇ ਪਰਾਲੀ ਸਾੜਨ ਦੀ ਸਮੱਸਿਆ ਵਿਰੁੱਧ ਲੋਕਾਂ ਨੂੰ ਜਾਗਰੂਕ ਕੀਤਾ ਜਾਂਦਾ ਹੈ।

ਪਰਾਲੀ ਨਾ ਸਾੜਨ ਲਈ ਪੰਚਾਇਤਾਂ ਅਤੇ ਕਿਸਾਨਾਂ ਨੂੰ ਉਤਸ਼ਾਹਿਤ ਕਰਨ ਅਤੇ ਇਸ ਰੁਝਾਨ ਨੂੰ ਰੋਕਣ ਵਾਲੇ ਕਿਸਾਨਾਂ ਅਤੇ ਪੰਚਾਇਤਾਂ ਨੂੰ ਸਨਮਾਨਿਤ ਕਰਨ ਦੀ ਯੋਜਨਾ।

ਰੋਜ਼ਾਨਾ ਅੱਗ ਲੱਗਣ ਦੀਆਂ ਘਟਨਾਵਾਂ 'ਤੇ ਤੁਰੰਤ ਕਾਰਵਾਈ ਕਰਨ ਲਈ ਅਧਿਕਾਰੀਆਂ ਨੂੰ ਤੁਰੰਤ ਅੰਕੜੇ ਦੇਣ ਦੇ ਨਿਰਦੇਸ਼ ਦਿੱਤੇ।

ਪਰਾਲੀ ਨੂੰ ਅੱਗ ਲਗਾ ਕੇ ਸੂਬੇ ਦੇ ਵਾਤਾਵਰਨ ਨੂੰ ਦੂਸ਼ਿਤ ਕਰਨ ਵਾਲੇ ਮੁਲਾਜ਼ਮਾਂ ਖ਼ਿਲਾਫ਼ ਸਖ਼ਤ ਕਾਰਵਾਈ ਕਰਨ ਦੀਆਂ ਹਦਾਇਤਾਂ।

ਲੋਕਾਂ ਨੂੰ ਪਰਾਲੀ ਸਾੜਨ ਤੋਂ ਰੋਕਣ ਲਈ ਸਹਿਯੋਗ ਕਰਨ ਦੀ ਅਪੀਲ।

ਕਿਸਾਨਾਂ ਨੂੰ ਪਰਾਲੀ ਸਾੜਨ ਦੇ ਨੁਕਸਾਨਾਂ ਬਾਰੇ ਜਾਗਰੂਕ ਕਰਨ ਲਈ ਸਿਹਤ ਅਤੇ ਸਿੱਖਿਆ ਵਿਭਾਗ ਵੱਡੇ ਪੱਧਰ 'ਤੇ ਸ਼ਾਮਲ ਹੋਇਆ।

ਇਹ ਵੀ ਪੜ੍ਹੋ: MHA ਵੱਲੋਂ DIG ਗੁਰਪ੍ਰੀਤ ਸਿੰਘ ਭੁੱਲਰ ਸਮੇਤ ਪੰਜਾਬ ਦੇ 16 ਅਧਿਕਾਰੀਆਂ ਨੂੰ ਕੀਤਾ ਜਾਵੇਗਾ ਸਨਮਾਨਿਤ

Related Post