ਪਠਾਨਕੋਟ 'ਚ ਆਰਮੀ ਸਟੇਸ਼ਨ ਨੇੜੇ ਹੋਇਆ ਧਮਾਕਾ, ਇਲਾਕੇ ’ਚ ਫੈਲੀ ਦਹਿਸ਼ਤ

ਸੂਚਨਾ ਮਿਲਦੇ ਹੀ ਡੀਐਸਪੀ ਸਿਟੀ ਸੁਮੇਰ ਸਿੰਘ ਮਾਨ ਭਾਰੀ ਪੁਲਿਸ ਫੋਰਸ ਨਾਲ ਮੌਕੇ ’ਤੇ ਪੁੱਜੇ ਅਤੇ ਜਾਂਚ ਸ਼ੁਰੂ ਕਰ ਦਿੱਤੀ। ਪੁਲਿਸ ਨੂੰ ਮੌਕੇ ਤੋਂ ਕਿਸੇ ਚੀਜ਼ ਦੇ ਟੁਕੜੇ ਵੀ ਮਿਲੇ ਹਨ।

By  Aarti April 25th 2024 03:25 PM

Pathankot Blast News: ਪਠਾਨਕੋਟ ਦੇ ਆਰਮੀ ਸਟੇਸ਼ਨ ਨੇੜੇ ਨਹਿਰ ਦੇ ਕੰਢੇ ਵੀਰਵਾਰ ਸਵੇਰੇ ਧਮਾਕਾ ਹੋਇਆ। ਇਸ ਧਮਾਕੇ ਦੀ ਆਵਾਜ਼ ਦੋ ਕਿਲੋਮੀਟਰ ਤੱਕ ਸੁਣਾਈ ਦਿੱਤੀ, ਜਿਸ ਨਾਲ ਲੋਕਾਂ 'ਚ ਦਹਿਸ਼ਤ ਦਾ ਮਾਹੌਲ ਬਣ ਗਿਆ।

ਸੂਚਨਾ ਮਿਲਦੇ ਹੀ ਡੀਐਸਪੀ ਸਿਟੀ ਸੁਮੇਰ ਸਿੰਘ ਮਾਨ ਭਾਰੀ ਪੁਲਿਸ ਫੋਰਸ ਨਾਲ ਮੌਕੇ ’ਤੇ ਪੁੱਜੇ ਅਤੇ ਜਾਂਚ ਸ਼ੁਰੂ ਕਰ ਦਿੱਤੀ। ਪੁਲਿਸ ਨੂੰ ਮੌਕੇ ਤੋਂ ਕਿਸੇ ਚੀਜ਼ ਦੇ ਟੁਕੜੇ ਵੀ ਮਿਲੇ ਹਨ।

ਜਿਸ ਥਾਂ 'ਤੇ ਧਮਾਕਾ ਹੋਇਆ, ਉਹ ਆਰਮੀ ਸਟੇਸ਼ਨ ਤੋਂ ਕਰੀਬ 30 ਮੀਟਰ ਦੂਰ ਹੈ। ਇੱਥੇ ਸਟਰੀਟ ਵੈਂਡਰ ਬੈਠਦੇ ਹਨ। ਆਸ-ਪਾਸ ਦੇ ਲੋਕਾਂ ਮੁਤਾਬਕ ਇਹ ਆਵਾਜ਼ ਬੰਬ ਧਮਾਕੇ ਵਰਗੀ ਸੀ।

ਇਹ ਵੀ ਪੜ੍ਹੋ: ਪਟਿਆਲਾ ਦੀ ਪੰਜਾਬੀ ਯੂਨੀਵਰਸਿਟੀ ਦੇ ਗੇਟ ਹੋਏ ਬੰਦ, ਮੁਲਾਜ਼ਮਾਂ ਵੱਲੋਂ ਪ੍ਰੋ. ਅਰਵਿੰਦ ਦੇ ਕਾਰਜਕਾਲ ਨੂੰ ਵਧਾਉਣ ਦੀ ਕੀਤੀ ਜਾ ਰਹੀ ਮੰਗ

Related Post