ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸਕੂਲਾਂ ਚ ਸਰਦੀਆਂ ਦੀਆਂ ਛੁੱਟੀਆਂ ਦਾ ਐਲਾਨ
Jasmeet Singh
December 22nd 2023 12:59 PM
ਚੰਡੀਗੜ੍ਹ: ਪੰਜਾਬ ਸਕੂਲ ਸਿੱਖਿਆ ਵਿਭਾਗ ਵੱਲੋਂ ਨੋਟੀਫ਼ਿਕੇਸ਼ਨ ਜਾਰੀ ਕਰ ਕੇ ਸੂਬੇ ਦੇ ਸਕੂਲਾਂ 'ਚ ਸਰਦੀਆਂ ਦੀਆਂ ਛੁੱਟੀਆਂ ਦਾ ਐਲਾਨ ਕਰ ਦਿੱਤਾ ਗਿਆ ਹੈ। ਸਿੱਖਿਆ ਵਿਭਾਗ ਵੱਲੋਂ ਜਾਰੀ ਨੋਟੀਫ਼ਿਕੇਸ਼ਨ 'ਚ ਕਿਹਾ ਗਿਆ ਕਿ ਸਰਦੀਆਂ ਦੇ ਮੌਸਮ ਦੇ ਮੱਦੇਨਜ਼ਰ ਪੰਜਾਬ ਦੇ ਸਮੂਹ ਸਰਕਾਰੀ, ਪ੍ਰਾਈਵੇਟ ਏਡਿਡ ਅਤੇ ਮਾਨਤਾ ਪ੍ਰਾਪਤ ਸਕੂਲਾਂ ਵਿੱਚ 24 ਦਸੰਬਰ 2023 ਤੋਂ 31 ਦਸੰਬਰ 2023 ਤੱਕ ਛੁੱਟੀਆਂ ਰਹਿਣਗੀਆਂ। ਦੱਸ ਦੇਈਏ ਕਿ ਇਸ ਦੌਰਾਨ ਕੋਈ ਵੀ ਸਰਕਾਰੀ ਜਾਂ ਗੈਰ-ਸਰਕਾਰੀ ਸਕੂਲ ਨਹੀਂ ਖੁੱਲ੍ਹੇਗਾ।
/ptc-news/media/media_files/L0UAFZk0ha35NXh6CyNY.jpeg)
ਸਿੱਖਿਆ ਵਿਭਾਗ ਨੇ ਇਨ੍ਹਾਂ ਹੁਕਮਾਂ ਨੂੰ ਪੂਰੀ ਤਰ੍ਹਾਂ ਲਾਗੂ ਕਰਨ ਲਈ ਆਪਣੇ ਅਧਿਕਾਰੀਆਂ ਦੀ ਡਿਊਟੀ ਵੀ ਲਗਾ ਦਿੱਤੀ ਹੈ ਤਾਂ ਜੋ ਕਿਸੇ ਵੀ ਪ੍ਰਾਈਵੇਟ ਸਕੂਲ ਵੱਲੋਂ ਇਨ੍ਹਾਂ ਹੁਕਮਾਂ ਦੀ ਉਲੰਘਣਾ ਨਾ ਕੀਤੀ ਜਾ ਸਕੇ।