AAP MLA Raman Arora ਮਾਮਲੇ ’ਚ ਇੱਕ ਹੋਰ ਗ੍ਰਿਫ਼ਤਾਰੀ ; ਨਗਰ ਨਿਗਮ ਦੀ ਬਿਲਡਿੰਗ ਬ੍ਰਾਂਚ ਇੰਸਪੈਕਟਰ ਤੇ ਵਿਜੀਲੈਂਸ ਦਾ ਸ਼ਿਕੰਜ਼ਾ
ਮਿਲੀ ਜਾਣਕਾਰੀ ਮੁਤਾਬਿਕ ਵਿਜੀਲੈਂਸ ਦੀ ਟੀਮ ਵੱਲੋਂ ਨਗਰ ਨਿਗਮ ਦੀ ਬਿਲਡਿੰਗ ਬ੍ਰਾਂਚ ਇੰਸਪੈਕਟਰ ਹਰਪ੍ਰੀਤ ਕੌਰ ਨੂੰ ਗ੍ਰਿਫਤਾਰ ਕੀਤਾ ਗਿਆ ਹੈ।
AAP MLA Raman Arora News : ਆਮ ਆਦਮੀ ਪਾਰਟੀ ਦੇ ਵਿਧਾਇਕ ਰਮਨ ਅਰੋੜਾ ਦੀਆਂ ਮੁਸ਼ਕਿਲਾਂ ਰੁਕਣ ਦਾ ਨਾਂ ਨਹੀਂ ਲੈ ਰਹੀਆਂ ਹਨ। ਇਸ ਸਮੇਂ ਉਹ ਪੁਲਿਸ ਦੀ ਗ੍ਰਿਫਤ ’ਚ ਹੈ। ਉੱਥੇ ਹੀ ਦੂਜੇ ਪਾਸੇ ਵਿਜੀਲੈਂਸ ਵੱਲੋਂ ਇੱਕ ਤੋਂ ਬਾਅਦ ਇੱਕ ਵੱਡੀ ਕਾਰਵਾਈ ਕੀਤੀ ਜਾ ਰਹੀ ਹੈ। ਦੱਸ ਦਈਏ ਕਿ ਵਿਜੀਲੈਂਸ ਨੇ ਰਮਨ ਅਰੋੜਾ ਦੇ ਮਾਮਲੇ ’ਚ ਇੱਕ ਹੋਰ ਗ੍ਰਿਫਤਾਰੀ ਕੀਤੀ ਗਈ ਹੈ।
ਮਿਲੀ ਜਾਣਕਾਰੀ ਮੁਤਾਬਿਕ ਵਿਜੀਲੈਂਸ ਦੀ ਟੀਮ ਵੱਲੋਂ ਨਗਰ ਨਿਗਮ ਦੀ ਬਿਲਡਿੰਗ ਬ੍ਰਾਂਚ ਇੰਸਪੈਕਟਰ ਹਰਪ੍ਰੀਤ ਕੌਰ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਦੱਸ ਦਈਏ ਕਿ ਬੀਤੇ ਦਿਨ ਜਲੰਧਰ ਕੋਰਟ ਵੱਲੋਂ ਰਮਨ ਅਰੋੜਾ ਨੂੰ ਹੋਰ 4 ਦਿਨਾਂ ਦੇ ਲਈ ਰਿਮਾਂਡ ’ਤੇ ਭੇਜਿਆ ਗਿਆ ਹੈ।
ਖੈਰ ਹੁਣ ਹਰਪ੍ਰੀਤ ਕੌਰ ਦੀ ਗ੍ਰਿਫਤਾਰੀ ਮਗਰੋਂ ਵਿਜੀਲੈਂਸ ਨੇ ਉਸਦਾ ਪਹਿਲਾਂ ਜਲੰਧਰ ਦੇ ਸਿਵਲ ਹਸਪਤਾਲ ’ਚ ਮੈਡੀਕਲ ਕਰਵਾਇਆ ਗਿਆ ਹੈ। ਫਿਲਹਾਲ ਰਮਨ ਅਰੋੜਾ ਦੇ ਨਾਲ 3 ਹੋਰ ਲੋਕਾਂ ਨੂੰ ਵੀ ਭ੍ਰਿਸ਼ਟਾਚਾਰ ਦੇ ਮਾਮਲੇ ’ਚ ਨਾਮਜ਼ਦ ਕੀਤਾ ਗਿਆ ਹੈ।
ਇਹ ਵੀ ਪੜ੍ਹੋ : Sukhdev Singh Dhindsa Funeral Procession : ਸੁਖਦੇਵ ਸਿੰਘ ਢੀਂਡਸਾ ਨੂੰ ਅੱਜ ਅੰਤਿਮ ਵਿਦਾਈ; ਜੱਦੀ ਪਿੰਡ ’ਚ ਕੀਤਾ ਜਾਵੇਗਾ ਅੰਤਿਮ ਸਸਕਾਰ