Punjabi Youth Death: ਕੈਨੇਡਾ ’ਚ ਇੱਕ ਹੋਰ ਪੰਜਾਬੀ ਨੌਜਵਾਨ ਦੀ ਹੋਈ ਮੌਤ, ਸਦਮੇ ’ਚ ਪਰਿਵਾਰ

ਕੈਨੇਡਾ ਗਏ ਪੰਜਾਬੀ ਨੌਜਵਾਨ ਸੁਖਚੈਨ ਸਿੰਘ ਦੀ ਮੌਤ ਹੋ ਗਈ ਹੈ। ਮਿਲੀ ਜਾਣਕਾਰੀ ਮੁਤਾਬਿਕ ਸੁਖਚੈਨ ਸਿੰਘ ਨੂੰ ਦਿਲ ਦਾ ਦੌਰਾ ਪਿਆ ਸੀ ਜਿਸ ਕਾਰਨ ਉਸਦੀ ਮੌਤ ਹੋ ਗਈ।

By  Aarti October 10th 2023 04:03 PM

Punjabi Youth Death: ਪੰਜਾਬ ਤੋਂ ਜਿਆਦਾਤਰ ਨੌਜਵਾਨ ਆਪਣੇ ਸੁਨਹਿਰੇ ਭਵਿੱਖ ਖਾਤਿਰ ਵਿਦੇਸ਼ ਜਾ ਰਹੇ ਹਨ। ਪਰ ਭਵਿੱਖ ਨੂੰ ਸੁਧਾਰਨ ਦਾ ਸੁਪਨਾ ਕਿਸੇ ਕਿਸੇ ਨੌਜਵਾਨ ਦਾ ਹੀ ਪੂਰਾ ਹੋ ਪਾਉਂਦਾ ਹੈ। ਜੀ ਹਾਂ ਵਿਦੇਸ਼ੀ ਧਰਤੀ ਤੋਂ ਪਿੱਛੇ ਕਾਫੀ ਸਮੇਂ ਤੋਂ ਦੁਖਦਾਈ ਖਬਰਾਂ ਸਾਹਮਣੇ ਆ ਰਹੀ ਹੈ। ਅਜਿਹਾ ਹੀ ਇੱਕ ਹੋਰ ਮਾੜੀ ਖ਼ਬਰ ਕੈਨੇਡਾ ਤੋਂ ਸਾਹਮਣੇ ਆਈ ਹੈ। 

ਦੱਸ ਦਈਏ ਕਿ ਕੈਨੇਡਾ ਗਏ ਪੰਜਾਬੀ ਨੌਜਵਾਨ ਸੁਖਚੈਨ ਸਿੰਘ ਦੀ ਮੌਤ ਹੋ ਗਈ ਹੈ। ਮਿਲੀ ਜਾਣਕਾਰੀ ਮੁਤਾਬਿਕ ਸੁਖਚੈਨ ਸਿੰਘ ਨੂੰ ਦਿਲ ਦਾ ਦੌਰਾ ਪਿਆ ਸੀ ਜਿਸ ਕਾਰਨ ਉਸਦੀ ਮੌਤ ਹੋ ਗਈ। 

ਮਿਲੀ ਜਾਣਕਾਰੀ ਮੁਤਾਬਿਕ ਮ੍ਰਿਤਕ 8 ਮਹੀਨੇ ਪਹਿਲਾਂ ਘਰ ਦੀ ਗਰੀਬੀ ਦੂਰ ਕਰਨ ਦੇ ਲਈ ਸਟੱਡੀ ਵੀਜ਼ਾ ’ਤੇ ਵਿਦੇਸ਼ ਗਿਆ ਸੀ ਪਰ ਕਿਸਮਤ ਨੂੰ ਕੁਝ ਹੋਰ ਮਨਜ਼ੂਰ ਸੀ। ਦੱਸ ਦਈਏ ਕਿ ਮ੍ਰਿਤਕ ਮਾਪਲਿਆਂ ਦਾ ਇੱਕਲੌਤਾ ਪੁੱਤਰ ਸੀ, ਉਸਦੇ ਪਿਤਾ ਭਾਰਤੀ ਫੌਜ ਤੋਂ ਸੇਵਾ ਮੁਕਤ ਜਵਾਨ ਸਨ ਜਿਨ੍ਹਾਂ ਨੇ ਆਪਣੀ ਥੋੜੀ ਜਿਹੀ ਜਮੀਨ ਵੇਚ ਕੇ ਅਤੇ ਕਰਜਾ ਚੁੱਕ ਕੇ ਆਪਣੇ ਪੁੱਤਰ ਨੂੰ ਕੇਨਡਾ ਭੇਜਿਆ ਸੀ। 

ਮ੍ਰਿਤਕ  ਦੇ ਪਿਤਾ ਅਤੇ ਭੈਣ ਨੇ ਰੌਂਦੇ ਹੋਏ ਦੱਸਿਆ ਕਿ ਦੋ ਦਿਨ ਪਹਿਲਾਂ ਹੀ ਉਸ ਨਾਲ ਗੱਲ ਹੋਈ ਸੀ ਅਤੇ ਸਭ ਕੁਝ ਠੀਕ ਠਾਕ ਦੱਸ ਰਿਹਾ ਸੀ ਮ੍ਰਿਤਕ ਦੇ ਪਰਿਵਾਰਿਕ ਨੇ ਭਾਰਤ ਸਰਕਾਰ ਕੋਲੋਂ ਮ੍ਰਿਤਕ ਦੇਹ ਜਲਦੀ ਮੰਗਵਾ ਕੇ ਦੇਣ ਦੀ ਮੰਗ ਕੀਤੀ ਹੈ ਤਾਂ ਜੋ ਉਹ ਆਪਣੇ ਹੱਥੀਂ ਉਸਦਾ ਅੰਤਿਮ ਸਸਕਾਰ ਕਰ ਸਕਣ। 

ਇਹ ਵੀ ਪੜ੍ਹੋ: Punjabi Model Suicide: ਇਸ ਪੰਜਾਬੀ ਅਦਾਕਾਰਾ ਤੇ ਮਾਡਲ ਨੇ ਫਾਹਾ ਲੈ ਕੀਤੀ ਆਪਣੀ ਜੀਵਨ ਲੀਲਾ ਸਮਾਪਤ

Related Post