Fauja Singh Antim Ardas : ਮੈਰਾਥਨ ਦੌੜਾਕ ਫੌਜਾ ਸਿੰਘ ਦੀ ਹੋਈ ਅੰਤਿਮ ਅਰਦਾਸ , ਜਥੇਦਾਰ ਕੁਲਦੀਪ ਸਿੰਘ ਗੜਗੱਜ ਸਣੇ ਪਹੁੰਚੀਆਂ ਕਈ ਸ਼ਖ਼ਸੀਅਤਾਂ

Fauja Singh Antim Ardas : 'ਟਰਬਨ ਟੋਰਨਾਡੋ' ਦੇ ਨਾਂ ਨਾਲ ਜਾਣੇ ਜਾਣ ਵਾਲੇ ਦੁਨੀਆ ਦੇ ਸਭ ਤੋਂ ਬਜ਼ੁਰਗ ਮੈਰਾਥਨ ਦੌੜਾਕ ਫੌਜਾ ਸਿੰਘ ਦੀ ਅੱਜ ਜੱਦੀ ਪਿੰਡ ਬਿਆਸ ਵਿਖੇ ਅੰਤਿਮ ਅਰਦਾਸ ਕੀਤੀ ਗਈ। ਫੌਜਾ ਸਿੰਘ ਨਮਿੱਤ ਪਾਠ ਦਾ ਭੋਗ ਪਠਾਨਕੋਟ-ਜਲੰਧਰ ਹਾਈਵੇਅ ‘ਤੇ ਸਥਿਤ ਗੁਰਦੁਆਰਾ ਸ੍ਰੀ ਬਾਬੇ ਸ਼ਹੀਦਾ ਸਮਰਾਟਪੁਰ ਵਿਖੇ ਪਾਇਆ ਗਿਆ। ਇਸ ਮੌਕੇ ਉਨ੍ਹਾਂ ਨੂੰ ਸ਼ਰਧਾਂਜਲੀ ਦੇਣ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ, ਜਥੇਦਾਰ ਕੁਲਦੀਪ ਸਿੰਘ ਗੜਗੱਜ, ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਸਮੇਤ ਕਈ ਪ੍ਰਮੁੱਖ ਆਗੂਆਂ ਅਤੇ ਸੰਗਤਾਂ ਨੇ ਸ਼ਿਰਕਤ ਕੀਤੀ

By  Shanker Badra July 23rd 2025 04:04 PM

Fauja Singh Antim Ardas : 'ਟਰਬਨ ਟੋਰਨਾਡੋ' ਦੇ ਨਾਂ ਨਾਲ ਜਾਣੇ ਜਾਣ ਵਾਲੇ ਦੁਨੀਆ ਦੇ ਸਭ ਤੋਂ ਬਜ਼ੁਰਗ ਮੈਰਾਥਨ ਦੌੜਾਕ ਫੌਜਾ ਸਿੰਘ ਦੀ ਅੱਜ ਜੱਦੀ ਪਿੰਡ ਬਿਆਸ ਵਿਖੇ ਅੰਤਿਮ ਅਰਦਾਸ ਕੀਤੀ ਗਈ। ਫੌਜਾ ਸਿੰਘ ਨਮਿੱਤ ਪਾਠ ਦਾ ਭੋਗ ਪਠਾਨਕੋਟ-ਜਲੰਧਰ ਹਾਈਵੇਅ ‘ਤੇ ਸਥਿਤ ਗੁਰਦੁਆਰਾ ਸ੍ਰੀ ਬਾਬੇ ਸ਼ਹੀਦਾ ਸਮਰਾਟਪੁਰ ਵਿਖੇ ਪਾਇਆ ਗਿਆ। ਇਸ ਮੌਕੇ ਉਨ੍ਹਾਂ ਨੂੰ ਸ਼ਰਧਾਂਜਲੀ ਦੇਣ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ, ਜਥੇਦਾਰ ਕੁਲਦੀਪ ਸਿੰਘ ਗੜਗੱਜ, ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਸਮੇਤ ਕਈ ਪ੍ਰਮੁੱਖ ਆਗੂਆਂ ਅਤੇ ਸੰਗਤਾਂ ਨੇ ਸ਼ਿਰਕਤ ਕੀਤੀ। 

ਦੁਨੀਆ ਦੇ ਸਭ ਤੋਂ ਬਜ਼ੁਰਗ ਐਥਲੀਟ ਫੌਜਾ ਸਿੰਘ (114) ਦਾ 20 ਜੁਲਾਈ ਨੂੰ ਅੰਤਿਮ ਸਸਕਾਰ ਉਨ੍ਹਾਂ ਦੇ ਜੱਦੀ ਪਿੰਡ ਬਿਆਸ ਪਿੰਡ ਵਿਖੇ ਕੀਤਾ ਗਿਆ ਸੀ। ਇਸ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ,ਪੰਜਾਬ ਦੇ ਗਵਰਨਰ ਗੁਲਾਬ ਚੰਦ ਕਟਾਰੀਆ, ਕਾਂਗਰਸੀ ਨੇਤਾ ਰਾਣਾ ਗੁਰਜੀਤ ਸਿੰਘ ਸਮੇਤ ਕਈ ਪ੍ਰਮੁੱਖ ਆਗੂਆਂ ਨੇ ਫੌਜਾ ਸਿੰਘ ਨੂੰ ਸ਼ਰਧਾਂਜਲੀ ਦਿੱਤੀ ਸੀ।

80 ਸਾਲ ਦੀ ਉਮਰ ਵਿੱਚ ਦੌੜਨਾ ਸ਼ੁਰੂ ਕੀਤਾ

114 ਸਾਲਾ ਫੌਜਾ ਸਿੰਘ ਦੁਨੀਆ ਦੇ ਸਭ ਤੋਂ ਬਜ਼ੁਰਗ ਮੈਰਾਥਨ ਦੌੜਾਕ ਸਨ, ਜਿਨ੍ਹਾਂ ਨੇ 80 ਸਾਲ ਦੀ ਉਮਰ ਵਿੱਚ ਦੌੜਨਾ ਸ਼ੁਰੂ ਕੀਤਾ ਅਤੇ 90 ਸਾਲ ਦੀ ਉਮਰ ਵਿੱਚ ਇੰਗਲੈਂਡ ਵਿੱਚ ਆਪਣੀ ਪਹਿਲੀ ਮੈਰਾਥਨ ਪੂਰੀ ਕੀਤੀ। 100 ਸਾਲ ਦੀ ਉਮਰ ਵਿੱਚ ਉਨ੍ਹਾਂ ਨੇ ਟੋਰਾਂਟੋ ਵਿੱਚ ਹੋਈ ਮੈਰਾਥਨ ਵਿੱਚ ਵਿਸ਼ਵ ਰਿਕਾਰਡ ਬਣਾਇਆ ਅਤੇ ਆਪਣਾ ਨਾਮ ਵਰਲਡ ਰਿਕਾਰਡ ਬੁੱਕ ਵਿੱਚ ਦਰਜ ਕਰਵਾਇਆ।

ਫੌਜਾ ਸਿੰਘ ਆਪਣੇ ਵੱਡੇ ਪੁੱਤਰ ਸੁਖਜਿੰਦਰ ਸਿੰਘ ਨਾਲ ਲੰਬੇ ਸਮੇਂ ਤੱਕ ਇੰਗਲੈਂਡ ਵਿੱਚ ਰਹੇ। ਉਹ 26 ਸਾਲ ਉੱਥੇ ਰਹੇ ਅਤੇ ਕਈ ਮੁਕਾਬਲਿਆਂ ਵਿੱਚ ਹਿੱਸਾ ਲਿਆ ਅਤੇ ਅੰਤਰਰਾਸ਼ਟਰੀ ਪੱਧਰ 'ਤੇ ਭਾਰਤ ਦਾ ਨਾਮ ਰੌਸ਼ਨ ਕੀਤਾ। 80 ਸਾਲ ਦੀ ਉਮਰ ਵਿੱਚ ਦੌੜਨਾ ਸ਼ੁਰੂ ਕਰਨ ਵਾਲੇ ਫੌਜਾ ਸਿੰਘ ਨੇ ਆਪਣੀ ਤੰਦਰੁਸਤੀ ਅਤੇ ਜਨੂੰਨ ਨਾਲ ਪੂਰੀ ਦੁਨੀਆ ਵਿੱਚ ਇੱਕ ਮਿਸਾਲ ਕਾਇਮ ਕੀਤੀ।

ਦੱਸ ਦੇਈਏ ਕਿ 114 ਸਾਲ ਦੇ ਫ਼ੌਜਾ ਸਿੰਘ ਦੀ ਉਨ੍ਹਾਂ ਦੇ ਘਰ ਤੋਂ ਹੀ ਕੁਝ ਦੂਰੀ 'ਤੇ ਸੜਕ ਹਾਦਸੇ ਦੌਰਾਨ ਜਾਨ ਚਲੀ ਗਈ ਸੀ। ਉਨ੍ਹਾਂ ਨੂੰ ਫਾਰਚਿਊਨਰ ਕਾਰ ਸਵਾਰ ਐੱਨ.ਆਰ. ਆਈ. ਅੰਮ੍ਰਿਤਪਾਲ ਸਿੰਘ ਢਿੱਲੋਂ ਨੇ ਟੱਕਰ ਮਾਰ ਦਿੱਤੀ ਸੀ। ਟੱਕਰ ਤੋਂ ਬਾਅਦ ਫ਼ੌਜਾ ਸਿੰਘ ਗੰਭੀਰ ਜ਼ਖ਼ਮੀ ਹੋ ਗਏ ਸਨ ਅਤੇ ਇਲਾਜ ਦੌਰਾਨ ਉਨ੍ਹਾਂ ਦੀ ਮੌਤ ਹੋ ਗਈ ਸੀ। 

ਇਸ ਮਾਮਲੇ ਵਿੱਚ ਜਲੰਧਰ ਦਿਹਾਤੀ ਪੁਲਸ ਨੇ ਹਾਦਸੇ ਤੋਂ 30 ਘੰਟੇ ਬਾਅਦ ਹੀ ਮੁਲਜ਼ਮ ਦੀ ਪਛਾਣ ਕਰ ਲਈ ਸੀ। ਐਨਆਰਆਈ ਅੰਮ੍ਰਿਤਪਾਲ ਸਿੰਘ ਢਿੱਲੋਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਅਤੇ ਉਸ ਦੀ ਫਾਰਚਿਊਨਰ ਗੱਡੀ ਨੂੰ ਵੀ ਬਰਾਮਦ ਕੀਤਾ ਗਿਆ। ਪੁਲਿਸ ਨੇ ਅੰਮ੍ਰਿਤਪਾਲ ਨੂੰ ਕੋਰਟ ‘ਚ ਪੇਸ਼ ਕਰਨ ਤੋਂ ਬਾਅਦ ਜੇਲ੍ਹ ਭੇਜ ਦਿੱਤਾ।


 

Related Post