Fatehgarh Sahib News : ਗੁਰਦੁਆਰਾ ਸ੍ਰੀ ਫਤਿਹਗੜ੍ਹ ਸਾਹਿਬ ਵਿਖੇ ਮਨੁੱਖਤਾ ਦੇ ਭਲੇ ਲਈ ਕੀਤੀ ਗਈ ਅਰਦਾਸ

Fatehgarh Sahib News : ਪੂਰੇ ਪੰਜਾਬ ਭਰ ਵਿੱਚ ਕੁਦਰਤੀ ਹੜਾਂ ਦੀ ਮਾਰ ਨਾਲ ਹੋ ਰਹੇ ਭਾਰੀ ਜਾਨੀ ਤੇ ਮਾਲੀ ਨੁਕਸਾਨ ਤੋਂ ਨਿਜਾਤ ਦਵਾਉਣ ਲਈ ਹੁਣ ਗੁਰੂ ਘਰਾਂ ਵਿੱਚ ਅਰਦਾਸਾਂ ਹੋ ਰਹੀਆਂ ਹਨ। ਜਿਸਦੇ ਚਲਦਿਆਂ ਅੱਜ ਸ਼ਹੀਦਾਂ ਦੇ ਪਵਿੱਤਰ ਅਸਥਾਨ ਗੁਰਦੁਆਰਾ ਸ੍ਰੀ ਫਤਿਹਗੜ੍ਹ ਸਾਹਿਬ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਇਲਾਕੇ ਦੀ ਸਮੁੱਚੀ ਸੰਗਤ ਵੱਲੋਂ ਵੱਡੀ ਗਿਣਤੀ ਵਿੱਚ ਇਕੱਤਰ ਹੋ ਕੇ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਕਰਵਾਏ ਗਏ ਅਤੇ ਅਰਦਾਸ ਕਰਵਾਈ ਗਈ

By  Shanker Badra September 3rd 2025 01:26 PM

Fatehgarh Sahib News : ਪੂਰੇ ਪੰਜਾਬ ਭਰ ਵਿੱਚ ਕੁਦਰਤੀ ਹੜਾਂ ਦੀ ਮਾਰ ਨਾਲ ਹੋ ਰਹੇ ਭਾਰੀ ਜਾਨੀ ਤੇ ਮਾਲੀ ਨੁਕਸਾਨ ਤੋਂ ਨਿਜਾਤ ਦਵਾਉਣ ਲਈ ਹੁਣ ਗੁਰੂ ਘਰਾਂ ਵਿੱਚ ਅਰਦਾਸਾਂ ਹੋ ਰਹੀਆਂ ਹਨ। ਜਿਸਦੇ ਚਲਦਿਆਂ ਅੱਜ ਸ਼ਹੀਦਾਂ ਦੇ ਪਵਿੱਤਰ ਅਸਥਾਨ ਗੁਰਦੁਆਰਾ ਸ੍ਰੀ ਫਤਿਹਗੜ੍ਹ ਸਾਹਿਬ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਇਲਾਕੇ ਦੀ ਸਮੁੱਚੀ ਸੰਗਤ ਵੱਲੋਂ ਵੱਡੀ ਗਿਣਤੀ ਵਿੱਚ ਇਕੱਤਰ ਹੋ ਕੇ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਕਰਵਾਏ ਗਏ ਅਤੇ ਅਰਦਾਸ ਕਰਵਾਈ ਗਈ ਤੇ ਗੁਰਦੁਆਰਾ ਸ੍ਰੀ ਫਤਿਹਗੜ੍ਹ ਸਾਹਿਬ ਦੇ ਹਜੂਰੀ ਰਾਗੀ ਜਥਿਆਂ ਵੱਲੋਂ ਗੁਰਬਾਣੀ ਦਾ ਇਲਾਹੀ ਕੀਰਤਨ ਕੀਤਾ ਗਿਆ।

ਇਸ ਮੌਕੇ 'ਤੇ ਗੁਰਦੁਆਰਾ ਸ੍ਰੀ ਫਤਿਹਗੜ੍ਹ ਸਾਹਿਬ ਦੇ ਸਮੁੱਚੇ ਸਟਾਫ ਵੱਲੋਂ ਆਪਣੇ ਇੱਕ ਦਿਨ ਦੀ ਤਨਖਾਹ ਵੀ ਹੜ ਪੀੜਿਤਾਂ ਨੂੰ ਦੇਣ ਦਾ ਐਲਾਨ ਕੀਤਾ ਗਿਆ। ਇਸ ਮੌਕੇ 'ਤੇ ਸਰਬੱਤ ਦੇ ਭਲੇ ਲਈ ਗੁਰਦੁਆਰਾ ਸ੍ਰੀ ਫਤਿਹਗੜ੍ਹ ਸਾਹਿਬ ਦੇ ਕਥਾ ਵਾਚਕ ਭਾਈ ਸਤਨਾਮ ਸਿੰਘ ਵੱਲੋਂ ਅਰਦਾਸ ਕੀਤੀ ਗਈ ਅਤੇ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਦੇ ਸਾਬਕਾ ਹੈਡ ਗ੍ਰੰਥੀ ਭਾਈ ਜਸਵਿੰਦਰ ਸਿੰਘ ਜੀ ਵੱਲੋਂ ਲਿਆ ਗਿਆ।

ਇਸ ਮੌਕੇ 'ਤੇ ਬੋਲਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਅਤੇ ਹਲਕਾ ਇੰਚਾਰਜ ਫਤਿਹਗੜ੍ਹ ਸਾਹਿਬ ਜਗਦੀਪ ਸਿੰਘ ਚੀਮਾ ਅਤੇ ਸ਼੍ਰੋਮਣੀ  ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਭਾਈ ਅਵਤਾਰ ਸਿੰਘ ਰੀਆ ਨੇ ਕਿਹਾ ਕਿ ਅੱਜ ਗੁਰਦੁਆਰਾ ਸ੍ਰੀ ਫਤਿਹਗੜ੍ਹ ਸਾਹਿਬ ਵਿਖੇ ਪੂਰੇ ਪੰਜਾਬ ਭਰ ਵਿੱਚ ਹੜ ਨਾਲ ਹੋ ਰਹੀ ਤਬਾਹੀ ਤੇ ਜਾਨੀ ਮਾਲੀ ਨੁਕਸਾਨ ਤੋਂ ਨਿਜਾਤ ਦਵਾਉਣ ਲਈ ਸ਼੍ਰੋਮਣੀ ਕਮੇਟੀ ਅਤੇ  ਇਲਾਕੇ ਦੀ ਸੰਗਤ ਵੱਲੋਂ ਸੁੱਖ ਸ਼ਾਂਤੀ ਲਈ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਕਰਵਾਏ ਗਏ ਹਨ।

ਉਹਨਾਂ ਦੱਸਿਆ ਕਿ ਗੁਰਦੁਆਰਾ ਸ੍ਰੀ ਫਤਿਹਗੜ੍ਹ ਸਾਹਿਬ ਦੇ ਸਮੁੱਚੇ ਸਟਾਫ ਵੱਲੋਂ ਆਪਣੇ ਇੱਕ ਦਿਨ ਦੀ ਤਨਖਾਹ ਹੜ ਪੀੜਤਾਂ ਦੀ ਸਹਾਇਤਾ ਦੇ ਨਾਲ ਨਾਲ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਭਾਈ ਅਵਤਾਰ ਸਿੰਘ ਰੀਆ ਵੱਲੋਂ ਵੀ 5100 ਦੀ ਮਾਲੀ ਮਦਦ ਕੀਤੀ ਗਈ। 

Related Post