Sangrur ਦੇ ਪਿੰਡ ਮਹਿਲਾਂ ਚੌਂਕ ਦਾ ਫੌਜੀ ਜਵਾਨ ਸ਼ਹੀਦ; ਮਨੀਪੁਰ ’ਚ ਗੁਰਦੀਪ ਸਿੰਘ ਹੋਇਆ ਸ਼ਹੀਦ
ਦੱਸ ਦਈਏ ਕਿ ਸ਼ਹੀਦ ਜਵਾਨ ਗੁਰਦੀਪ ਸਿੰਘ ਆਪਣੇ ਪਿੱਛੇ ਆਪਣੀ ਪਤਨੀ, ਇੱਕ ਪੁੱਤਰ ਅਤੇ ਇੱਕ ਧੀ ਛੱਡ ਗਏ ਹਨ। ਉਨ੍ਹਾਂ ਦੀ ਮ੍ਰਿਤਕ ਦੇਹ ਅੱਜ ਉਨ੍ਹਾਂ ਦੇ ਜੱਦੀ ਪਿੰਡ ਪਹੁੰਚੇਗੀ, ਅਤੇ ਉਸੇ ਦਿਨ ਉਨ੍ਹਾਂ ਦਾ ਅੰਤਿਮ ਸਸਕਾਰ ਪੂਰੇ ਸਰਕਾਰੀ ਸਨਮਾਨਾਂ ਨਾਲ ਕੀਤਾ ਜਾਵੇਗਾ।
ਪੰਜਾਬ ਦੇ ਸੰਗਰੂਰ ਜ਼ਿਲ੍ਹੇ ਦਾ ਇੱਕ ਜਵਾਨ ਮਨੀਪੁਰ ਵਿੱਚ ਅੱਤਵਾਦੀਆਂ ਨਾਲ ਮੁਕਾਬਲੇ ਦੌਰਾਨ ਸ਼ਹੀਦ ਹੋ ਗਿਆ ਹੈ। ਮਿਲੀ ਜਾਣਕਾਰੀ ਮੁਤਾਬਿਕ ਗੁਰਦੀਪ ਸਿੰਘ, ਜੋ ਕਿ 21 ਸਾਲਾਂ ਤੋਂ ਫੌਜ ਵਿੱਚ ਸੇਵਾ ਨਿਭਾ ਰਿਹਾ ਸੀ, ਨੂੰ ਆਪ੍ਰੇਸ਼ਨ ਦੌਰਾਨ ਗੋਲੀ ਮਾਰ ਦਿੱਤੀ ਗਈ। ਉਹ ਸੰਗਰੂਰ ਦੀ ਸੁਨਾਮ ਤਹਿਸੀਲ ਦੇ ਪਿੰਡ ਮਹਿਲਾਂ ਚੌਂਕ ਦਾ ਰਹਿਣ ਵਾਲਾ ਸੀ।
ਦੱਸ ਦਈਏ ਕਿ ਸ਼ਹੀਦ ਜਵਾਨ ਗੁਰਦੀਪ ਸਿੰਘ ਆਪਣੇ ਪਿੱਛੇ ਆਪਣੀ ਪਤਨੀ, ਇੱਕ ਪੁੱਤਰ ਅਤੇ ਇੱਕ ਧੀ ਛੱਡ ਗਏ ਹਨ। ਉਨ੍ਹਾਂ ਦੀ ਮ੍ਰਿਤਕ ਦੇਹ ਅੱਜ ਉਨ੍ਹਾਂ ਦੇ ਜੱਦੀ ਪਿੰਡ ਪਹੁੰਚੇਗੀ, ਅਤੇ ਉਸੇ ਦਿਨ ਉਨ੍ਹਾਂ ਦਾ ਅੰਤਿਮ ਸਸਕਾਰ ਪੂਰੇ ਸਰਕਾਰੀ ਸਨਮਾਨਾਂ ਨਾਲ ਕੀਤਾ ਜਾਵੇਗਾ।
ਗੁਰਪ੍ਰੀਤ ਦੇ ਦੇਹਾਂਤ ਦੀ ਖ਼ਬਰ ਨੇ ਪੂਰੇ ਪਿੰਡ ਨੂੰ ਸੋਗ ਵਿੱਚ ਡੁੱਬਾ ਦਿੱਤਾ ਅਤੇ ਉਨ੍ਹਾਂ ਦਾ ਪਰਿਵਾਰ ਸਦਮੇ ’ਚ ਹੈ। ਕਾਬਿਲੇਗੌਰ ਹੈ ਕਿ ਫੌਜ, ਅਸਾਮ ਰਾਈਫਲਜ਼ ਅਤੇ ਮਨੀਪੁਰ ਪੁਲਿਸ 15 ਫਰਵਰੀ ਤੋਂ ਅੱਤਵਾਦੀਆਂ ਵਿਰੁੱਧ ਇੱਕ ਵਿਸ਼ੇਸ਼ ਮੁਹਿੰਮ ਚਲਾ ਰਹੇ ਹਨ। ਇਸ ਕਾਰਵਾਈ ਦੌਰਾਨ, ਗੁਰਪ੍ਰੀਤ ਸਿੰਘ ਅੱਤਵਾਦੀਆਂ ਨਾਲ ਮੁਕਾਬਲੇ ਵਿੱਚ ਸ਼ਹੀਦ ਹੋ ਗਏ।
ਇਹ ਵੀ ਪੜ੍ਹੋ : Singer Parmish Verma ਦੇ ਕਰੀਬੀ ਨੂੰ ਮਿਲੀ ਗੈਂਗਸਟਰ ਤੋਂ ਧਮਕੀ, ਲਾਰੈਂਸ ਗੈਂਗ ਦੇ ਨਾਮ ‘ਤੇ ਮੰਗੀ ਗਈ ਫਿਰੌਤੀ