ਡੇਰਾ ਬਿਆਸ ਪਹੁੰਚੇ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ , ਬਾਬਾ ਗੁਰਿੰਦਰ ਸਿੰਘ ਨਾਲ ਕੀਤੀ ਮੁਲਾਕਾਤ
Punjab News: ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਸੋਮਵਾਰ ਨੂੰ ਅੰਮ੍ਰਿਤਸਰ ਦੇ ਰਾਧਾ ਸੁਆਮੀ ਸਤਿਸੰਗ ਬਿਆਸ ਪੁੱਜੇ
Punjab News: ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਸੋਮਵਾਰ ਨੂੰ ਅੰਮ੍ਰਿਤਸਰ ਦੇ ਰਾਧਾ ਸੁਆਮੀ ਸਤਿਸੰਗ ਬਿਆਸ ਪੁੱਜੇ ਅਤੇ ਡੇਰਾ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਨਾਲ ਮੁਲਾਕਾਤ ਕੀਤੀ। ਦੋਵਾਂ ਵਿਚਾਲੇ ਇਹ ਮੁਲਾਕਾਤ ਕਰੀਬ ਇਕ ਘੰਟੇ ਤੱਕ ਚੱਲੀ।
ਇਸ ਮੁਲਾਕਾਤ ਤੋਂ ਬਾਅਦ ਮੁੱਖ ਮੰਤਰੀ ਮਨੋਹਰ ਲਾਲ ਨੇ ਟਵੀਟ ਕੀਤਾ- ਅੱਜ ਰਾਧਾ ਸੁਆਮੀ ਸਤਿਸੰਗ ਬਿਆਸ (ਅੰਮ੍ਰਿਤਸਰ) ਪਹੁੰਚ ਕੇ ਬਾਬਾ ਗੁਰਿੰਦਰ ਸਿੰਘ ਢਿੱਲੋਂ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਦਾ ਆਸ਼ੀਰਵਾਦ ਲਿਆ। ਸਮਾਜ ਵਿੱਚ ਫੈਲੀਆਂ ਬੁਰਾਈਆਂ ਨੂੰ ਦੂਰ ਕਰਨ ਵਿੱਚ ਸੰਤਾਂ-ਮਹਾਂਪੁਰਸ਼ਾਂ ਦਾ ਹਮੇਸ਼ਾ ਹੀ ਬੇਮਿਸਾਲ ਯੋਗਦਾਨ ਰਿਹਾ ਹੈ ਅਤੇ ਰਾਧਾ ਸੁਆਮੀ ਸਤਿਸੰਗ ਸਥਲ ਵੱਲੋਂ ਸਮਾਜ ਸੇਵਾ ਵਿੱਚ ਜੋ ਬੇਮਿਸਾਲ ਕਾਰਜ ਕੀਤਾ ਜਾ ਰਿਹਾ ਹੈ, ਉਹ ਬਹੁਤ ਹੀ ਸ਼ਲਾਘਾਯੋਗ ਹੈ।
ਦੱਸ ਦਈਏ ਕਿ ਇਸ ਤੋਂ ਪਹਿਲਾ ਦੇਸ਼ ਦੇ ਰੱਖਿਆ ਮੰਤਰੀ ਰਾਜਨਾਥ ਸਿੰਘ ਵੀ ਡੇਰਾ ਸਤਿਸੰਗ ਬਿਆਸ ਪਹੁੰਚੇ ਸਨ। ਉਨ੍ਹਾਂ ਡੇਰਾ ਮੁਖੀ ਬਾਬਾ ਗੁਰਿੰਦਰ ਸਿੰਘ ਨਾਲ ਮੁਲਾਕਾਤ ਕੀਤੀ ਅਤੇ ਡੇਰੇ ਅੰਦਰ ਚੱਲ ਰਹੀਆਂ ਵੱਖ-ਵੱਖ ਸੇਵਾਵਾਂ ਬਾਰੇ ਜਾਣਕਾਰੀ ਹਾਸਲ ਕੀਤੀ।