Foods For Arthritis: ਗਠੀਆ ਦੇ ਮਰੀਜ਼ਾਂ ਨੂੰ ਆਪਣੀਆਂ ਖੁਰਾਕ 'ਚ ਕਿਹੜੀਆਂ ਚੀਜ਼ਾਂ ਨੂੰ ਕਰਨਾ ਚਾਹੀਦਾ ਹੈ ਸ਼ਾਮਲ, ਜਾਣੋ

ਵੈਸੇ ਤਾਂ ਗਠੀਆ ਦੀ ਸਮੱਸਿਆ ਜ਼ਿਆਦਾਤਰ ਬਜ਼ੁਰਗ ਲੋਕਾਂ 'ਚ ਦੇਖਣ ਨੂੰ ਮਿਲਦੀ ਹੈ ਪਰ ਅੱਜਕਲ੍ਹ ਇਹ ਸਮੱਸਿਆ ਨੌਜਵਾਨ ਵਰਗ 'ਚ ਵੀ ਦੇਖਣ ਨੂੰ ਮਿਲ ਰਹੀ ਹੈ।

By  Aarti April 24th 2024 03:08 PM

Foods For Arthritis: ਅੱਜਕਲ੍ਹ ਦੀ ਮਾੜੀ ਜੀਵਨ ਸ਼ੈਲੀ ਅਤੇ ਖਾਣ-ਪੀਣ ਦੀਆਂ ਗਲਤ ਆਦਤਾਂ ਕਾਰਨ ਲੋਕਾਂ ਨੂੰ ਗਠੀਆ ਦੀ ਸਮੱਸਿਆ ਦਾ ਸਾਹਮਣਾ ਕਰਨਾ ਪੈਂਦਾ ਹੈ। ਦਸ ਦਈਏ ਕਿ ਗਠੀਆ ਇੱਕ ਅਜਿਹੀ ਗੰਭੀਰ ਸਮੱਸਿਆ ਹੈ, ਜਿਸ ਕਾਰਨ ਲੋਕਾਂ ਨੂੰ ਤੁਰਨਾ ਜਾਂ ਬੈਠਣਾ ਵੀ ਮੁਸ਼ਕਲ ਹੋ ਜਾਂਦਾ ਹੈ।

ਵੈਸੇ ਤਾਂ ਇਹ ਸਮੱਸਿਆ ਜ਼ਿਆਦਾਤਰ ਬਜ਼ੁਰਗ ਲੋਕਾਂ 'ਚ ਦੇਖਣ ਨੂੰ ਮਿਲਦੀ ਹੈ ਪਰ ਅੱਜਕਲ੍ਹ ਇਹ ਸਮੱਸਿਆ ਨੌਜਵਾਨ ਵਰਗ 'ਚ ਵੀ ਦੇਖਣ ਨੂੰ ਮਿਲ ਰਹੀ ਹੈ। ਅਜਿਹੇ 'ਚ ਜੇਕਰ ਤੁਸੀਂ ਵੀ ਇਸ ਸਮੱਸਿਆ ਨਾਲ ਜੂੰਝ ਰਹੇ ਹੋ। ਤਾਂ ਤੁਹਾਨੂੰ ਆਪਣੀ ਖੁਰਾਕ 'ਚ ਇਨ੍ਹਾਂ ਚੀਜ਼ਾਂ ਨੂੰ ਸ਼ਾਮਲ ਕਰਨਾ ਚਾਹੀਦਾ ਹੈ। ਕਿਉਂਕਿ ਮਾਹਿਰਾਂ ਮੁਤਾਬਕ ਇਨ੍ਹਾਂ ਚੀਜ਼ਾਂ ਦੇ ਸੇਵਨ ਨਾਲ ਗਠੀਏ ਦਾ ਦਰਦ ਘੱਟ ਹੁੰਦਾ ਹੈ। ਤਾਂ ਆਓ ਜਾਣਦੇ ਹਾਂ ਇਨ੍ਹਾਂ ਚੀਜ਼ਾਂ ਬਾਰੇ।

ਫਲ : 

ਗਠੀਆ ਦੇ ਮਰੀਜ਼ਾਂ ਨੂੰ ਵਿਟਾਮਿਨ ਸੀ ਨਾਲ ਭਰਪੂਰ ਫਲਾਂ ਦਾ ਸੇਵਨ ਕਰਨਾ ਚਾਹੀਦਾ ਹੈ ਕਿਉਂਕਿ ਇਹ ਗਠੀਆ ਦੇ ਦਰਦ ਨੂੰ ਦੂਰ ਕਰਨ 'ਚ ਫਾਇਦੇਮੰਦ ਹੁੰਦਾ ਹੈ ਇਸ ਲਈ ਤੁਸੀਂ ਆਪਣੀ ਖੁਰਾਕ 'ਚ ਮੌਸਮੀ ਫਲ, ਆਂਵਲਾ, ਸੰਤਰਾ, ਨਿੰਬੂ ਅਤੇ ਅੰਗੂਰ ਸ਼ਾਮਲ ਕਰ ਸਕਦੇ ਹੋ। ਦਸ ਦਈਏ ਕਿ ਮਰੀਜ਼ਾਂ ਨੂੰ ਦਰਦ ਤੋਂ ਬਚਾਉਣ ਲਈ ਕੇਲਾ, ਤਰਬੂਜ, ਪਪੀਤਾ ਅਤੇ ਸੇਬ ਵੀ ਬਹੁਤ ਚੰਗੇ ਮੰਨੇ ਜਾਂਦੇ ਹਨ।

ਅਲਸੀ ਦੇ ਬੀਜ : 

ਅਲਸੀ ਦੇ ਬੀਜਾਂ ਦਾ ਸੇਵਨ ਗਠੀਆ ਦੇ ਰੋਗੀਆਂ ਲਈ ਬਹੁਤ ਫਾਇਦੇਮੰਦ ਮੰਨਿਆ ਜਾਂਦਾ ਹੈ ਕਿਉਂਕਿ ਇਸ 'ਚ ਭਰਪੂਰ ਮਾਤਰਾ 'ਚ ਫਾਈਬਰ, ਪੋਟਾਸ਼ੀਅਮ, ਕੈਲਸ਼ੀਅਮ, ਮੈਗਨੀਸ਼ੀਅਮ, ਆਇਰਨ ਅਤੇ ਹੋਰ ਕਈ ਐਂਟੀਆਕਸੀਡੈਂਟ ਗੁਣ ਪਾਏ ਜਾਣਦੇ ਹਨ ਜੋ ਹੱਡੀਆਂ ਨੂੰ ਮਜ਼ਬੂਤ ​​ਬਣਾਉਣ 'ਚ ਮਦਦ ਕਰਦੇ ਹਨ। ਅਜਿਹੇ 'ਚ ਤੁਹਾਨੂੰ ਰੋਜ਼ਾਨਾ ਆਪਣੀ ਖੁਰਾਕ 'ਚ ਇੱਕ ਚਮਚ ਅਲਸੀ ਦੇ ਬੀਜਾਂ ਨੂੰ ਸ਼ਾਮਲ ਕਰਨਾ ਚਾਹੀਦਾ ਹੈ। ਦਸ ਦਈਏ ਕਿ ਤੁਸੀਂ ਦੁਪਹਿਰ ਦੇ ਖਾਣੇ ਜਾਂ ਰਾਤ ਦੇ ਖਾਣੇ 'ਚ ਇਸ ਦਾ ਸੇਵਨ ਕਰ ਸਕਦੇ ਹੋ।

ਡੇਅਰੀ ਉਤਪਾਦਾਂ ਦਾ ਸੇਵਨ : 

ਮਾਹਿਰਾਂ ਮੁਤਾਬਕ ਗਠੀਆ ਹੋਣ ਦੀ ਸੂਰਤ 'ਚ ਡੇਅਰੀ ਉਤਪਾਦਾਂ ਦਾ ਵੀ ਭਰਪੂਰ ਸੇਵਨ ਕਰਨਾ ਚਾਹੀਦਾ ਹੈ। ਕਿਉਂਕਿ ਇਸ ਨਾਲ ਸਰੀਰ 'ਚ ਕੈਲਸ਼ੀਅਮ ਦੀ ਕਮੀ ਦੂਰ ਹੁੰਦੀ ਹੈ ਅਤੇ ਹੱਡੀਆਂ ਦੇ ਦਰਦ ਤੋਂ ਕਾਫੀ ਹੱਦ ਤੱਕ ਰਾਹਤ ਮਿਲਦੀ ਹੈ। ਇਸ ਦੇ ਲਈ ਤੁਸੀਂ ਆਪਣੀ ਖੁਰਾਕ 'ਚ ਦੁੱਧ, ਪਨੀਰ ਅਤੇ ਦਹੀਂ ਆਦਿ ਨੂੰ ਸ਼ਾਮਲ ਕਰ ਸਕਦੇ ਹੋ।

ਹਰੀਆਂ ਸਬਜ਼ੀਆਂ : 

ਗਠੀਆ ਦੇ ਮਰੀਜ਼ਾਂ ਨੂੰ ਆਪਣੀ ਖੁਰਾਕ 'ਚ ਹਰੀਆਂ ਸਬਜ਼ੀਆਂ ਨੂੰ ਸ਼ਾਮਲ ਕਰਨਾ ਚਾਹੀਦਾ ਹੈ। ਇਸ ਦੇ ਲਈ ਤੁਸੀਂ ਬੀਨਜ਼, ਸਾਗ, ਮੇਥੀ, ਗੋਭੀ, ਫਲੀ ਅਤੇ ਬਰੋਕਲੀ ਦਾ ਸੇਵਨ ਕਰ ਸਕਦੇ ਹੋ। ਕਿਉਂਕਿ ਮਾਹਿਰਾਂ ਮੁਤਾਬਕ ਇਹ ਸਾੜ ਵਿਰੋਧੀ ਗੁਣਾਂ ਨਾਲ ਭਰਪੂਰ ਹੁੰਦੇ ਹਨ ਅਤੇ ਜੋੜਾਂ 'ਚ ਸੋਜ ਨੂੰ ਘੱਟ ਕਰਨ 'ਚ ਮਦਦ ਕਰ ਸਕਦੇ ਹਨ।

(ਡਿਸਕਲੇਮਰ : ਇਹ ਲੇਖ ਆਮ ਜਾਣਕਾਰੀ ਲਈ ਹੈ ਕੋਈ ਵੀ ਉਪਾਅ ਅਪਣਾਉਣ ਤੋਂ ਪਹਿਲਾਂ ਤੁਹਾਨੂੰ ਡਾਕਟਰ ਦੀ ਸਲਾਹ ਜ਼ਰੂਰ ਲੈਣੀ ਚਾਹੀਦੀ ਹੈ।)

ਇਹ ਵੀ ਪੜ੍ਹੋ: Patanjali Misleading Ad Case: ਸੁਪਰੀਮ ਕੋਰਟ ਦੀ ਫਟਕਾਰ ਤੋਂ ਬਾਅਦ ਰਾਮਦੇਵ ਨੇ ਫਿਰ ਮੰਗੀ ਮਾਫੀ, ਕੀ ਕਿਹਾ?

Related Post