Bathinda News : ਰਾਮਾ ਮੰਡੀ ਵਿਖੇ ਆਰਟਿਸਟ ਰਾਮਪਾਲ ਬਹਿਣੀਵਾਲ ਵੱਲੋਂ ਮਰਹੂਮ ਪ੍ਰਕਾਸ਼ ਸਿੰਘ ਬਾਦਲ ਜੀ ਦੇ ਜਨਮ ਦਿਵਸ ਮੌਕੇ ਉਨ੍ਹਾਂ ਦਾ ਬੁੱਤ ਤਿਆਰ ਕਰਕੇ ਕੀਤਾ ਯਾਦ
Bathinda News : ਪੰਜਾਬ ਦੇ ਪੰਜ ਵਾਰ ਮੁੱਖ ਮੰਤਰੀ ਰਹੇ ਸਰਦਾਰ ਪ੍ਰਕਾਸ਼ ਸਿੰਘ ਬਾਦਲ (Parkash Singh Badal statue)ਦੇ ਜਨਮ ਦਿਨ ਮੌਕੇ ਉਹਨਾਂ ਨੂੰ ਅੱਜ ਯਾਦ ਕੀਤਾ ਜਾ ਰਿਹਾ ਹੈ। ਬਠਿੰਡਾ ਦੇ ਰਾਮਾ ਮੰਡੀ ਵਿਖੇ ਆਰਟਿਸਟ ਰਾਮਪਾਲ ਬਹਿਣੀਵਾਲ ਵੱਲੋਂ ਸਾਬਣ ਨਾਲ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦਾ ਬੁੱਤ ਤਿਆਰ ਕਰਕੇ ਉਹਨਾਂ ਅਤੇ ਉਨ੍ਹਾਂ ਦੇ ਕੰਮਾਂ ਨੂੰ ਯਾਦ ਕੀਤਾ ਗਿਆ ਹੈ
Bathinda News : ਪੰਜਾਬ ਦੇ ਪੰਜ ਵਾਰ ਮੁੱਖ ਮੰਤਰੀ ਰਹੇ ਸਰਦਾਰ ਪ੍ਰਕਾਸ਼ ਸਿੰਘ ਬਾਦਲ (Parkash Singh Badal statue)ਦੇ ਜਨਮ ਦਿਨ ਮੌਕੇ ਉਹਨਾਂ ਨੂੰ ਅੱਜ ਯਾਦ ਕੀਤਾ ਜਾ ਰਿਹਾ ਹੈ। ਬਠਿੰਡਾ ਦੇ ਰਾਮਾ ਮੰਡੀ ਵਿਖੇ ਆਰਟਿਸਟ ਰਾਮਪਾਲ ਬਹਿਣੀਵਾਲ ਵੱਲੋਂ ਸਾਬਣ ਨਾਲ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦਾ ਬੁੱਤ ਤਿਆਰ ਕਰਕੇ ਉਹਨਾਂ ਅਤੇ ਉਨ੍ਹਾਂ ਦੇ ਕੰਮਾਂ ਨੂੰ ਯਾਦ ਕੀਤਾ ਗਿਆ ਹੈ।
ਰਾਮਪਾਲ ਬਹਿਣੀਵਾਲ ਨੇ ਕਿਹਾ ਕਿ 5 ਵਾਰ ਮੁੱਖ ਮੰਤਰੀ ਰਹੇ ਪ੍ਰਕਾਸ਼ ਸਿੰਘ ਬਾਦਲ ਦੇਸ਼ ਵਿੱਚ ਹੀ ਨਹੀਂ ਸਗੋਂ ਵਿਦੇਸ਼ਾਂ ਵਿੱਚ ਵੀ ਉਹਨਾਂ ਦੀ ਵੱਖਰੀ ਪਹਿਚਾਣ ਸੀ। ਉਹਨਾਂ ਕਿਹਾ ਕਿ ਉਹਨਾਂ ਨੇ ਪੰਜ ਦਿਨਾਂ ਵਿੱਚ ਸਟੈਚੂ ਤਿਆਰ ਕੀਤਾ ਹੈ, ਅੱਜ ਉਹਨਾਂ ਦਾ ਸਟੈਚੂ ਤਿਆਰ ਕਰਕੇ ਮਾਣ ਮਹਿਸੂਸ ਕਰ ਰਹੇ ਹਨ। ਜਦੋਂ ਕਿ ਸਟੈਚੂ ਨੂੰ ਅਰਪਿਤ ਕਰਨ ਪੁੱਜੇ ਸ਼੍ਰੋਮਣੀ ਅਕਾਲੀ ਦਲ ਦੇ ਸ਼ਹਿਰੀ ਪ੍ਰਧਾਨ ਸੁਨੀਲ ਕੁਮਾਰ ਗੋਲਡੀ ਨੇ ਕਿਹਾ ਕਿ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਸਭ ਧਰਮਾਂ ਦਾ ਸਤਿਕਾਰ ਕਰਦੇ ਸਨ ਅਤੇ ਉਹਨਾਂ ਨੇ ਸਰਕਾਰ ਦੌਰਾਨ ਸਭ ਧਰਮਾਂ ਲਈ ਵੱਖ-ਵੱਖ ਕਾਰਜ ਕੀਤੇ।
ਦੂਜੇ ਪਾਸੇ ਅੱਜ ਮਰਹੂਮ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ 98ਵੇਂ ਜਨਮ ਦਿਨ ਮੌਕੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਸ੍ਰੀ ਮੁਕਤਸਰ ਸਾਹਿਬ ਦੇ ਪਿੰਡ ਬਾਦਲ ’ਚ ਸਦਭਾਵਨਾ ਦਿਵਸ ਮਨਾਇਆ ਗਿਆ ਹੈ। ਪਿੰਡ ਬਾਦਲ ’ਚ ਰੱਖੇ ਗਏ ਵਿਸ਼ੇਸ਼ ਸਮਾਗਮ ਦੌਰਾਨ ਸਵਰਗੀ ਪ੍ਰਕਾਸ਼ ਸਿੰਘ ਬਾਦਲ ਦੇ ਬੁੱਤ ਦਾ ਉਦਘਾਟਨ ਵੀ ਕੀਤਾ ਗਿਆ।
ਇਸ ਦੌਰਾਨ ਆਪਣੇ ਪਿਤਾ ਬਾਰੇ ਗੱਲ ਕਰਦਿਆਂ ਸੁਖਬੀਰ ਸਿੰਘ ਬਾਦਲ (Sukhbir Singh Badal )ਭਾਵੁਕ ਹੋ ਗਏ। ਸੁਖਬੀਰ ਬਾਦਲ ਨੇ ਕਿਹਾ ਕਿ ਮੈਂ ਬਹੁਤ ਖੁਸ਼ਕਿਸਮਤ ਹਾਂ ਕਿ ਮੈਂ ਉਨ੍ਹਾਂ ਦਾ ਪੁੱਤ ਹਾਂ। ਬਾਦਲ ਸਾਹਿਬ ਪੰਜਾਬ ਦੇ ਲੋਕਾਂ ਦੀ ਆਵਾਜ਼ ਸਨ। ਜੇ ਬਾਦਲ ਸਾਹਿਬ ਸਿਆਸਤ ‘ਚ ਨਾ ਹੁੰਦੇ ਤਾਂ ਪਤਾ ਨਹੀਂ ਪੰਜਾਬ ਕਿੱਥੇ ਹੋਣਾ ਸੀ। ਪੰਜਾਬ ਦਾ ਜਿੰਨਾਂ ਵਿਕਾਸ ਬਾਦਲ ਸਾਹਿਬ ਨੇ ਕਰਵਾਇਆ, ਕਿਸੇ ਨੇ ਨਹੀਂ ਕਰਵਾਇਆ। ਉਹ ਪੰਜਾਬ ਦੇ ਲੋਕਾਂ ਦੀ ਆਵਾਜ਼ ਸਨ ਤੇ ਉਹ ਸਭ ਦੀ ਲੜਾਈ ਲੜਦੇ ਸੀ।
ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਬਾਦਲ ਸਾਹਿਬ ਨੇ ਆਪਣੀ ਪੂਰੀ ਜ਼ਿੰਦਗੀ ਸੂਬੇ ਲਈ ਸਮਰਪਿਤ ਕੀਤੀ ਅਤੇ ਕਈ ਸੰਗਰਾਮਾਂ ਵਿਚ ਪੰਜਾਬ ਨੂੰ ਬਚਾਇਆ। ਉਹ ਪੰਜਾਬ ਵਿਚ ਭਾਈਚਾਰਕ ਸਾਂਝ ਅਤੇ ਅਮਨ ਸ਼ਾਂਤੀ ਕਾਇਮ ਰੱਖਣਾ ਚਾਹੁੰਦੇ ਸੀ। ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਉਹ ਵਾਅਦਾ ਕਰਦੇ ਹਨ ਕਿ ਉਹ ਵੱਡੇ ਬਾਦਲ ਸਾਹਿਬ ਸੋਚ ਨੂੰ ਅੱਗੇ ਲੈ ਕੇ ਜਾਣਗੇ। ਉਨ੍ਹਾਂ ਲਈ ਕੌਮ ਅਤੇ ਪੰਜਾਬ ਹੀ ਸਭ ਕੁਝ ਸੀ। ਅੱਜ ਪੰਜਾਬ ਨੂੰ ਬਚਾਉਣ ਦੀ ਲੋੜ ਹੈ ਤੇ ਇਸ ਲਈ ਸਾਨੂੰ ਸਾਰਿਆਂ ਦਾ ਸਾਥ ਚਾਹੀਦਾ ਹੈ।