ਬਿਨੈਕਾਰਾਂ ਨੂੰ ਹੁਣ ਪਾਸਪੋਰਟ ਲਈ ਨਹੀਂ ਕਰਨਾ ਪਵੇਗਾ ਇੰਤਜ਼ਾਰ, ਜਾਣੋ ਅਪਡੇਟ

By  Pardeep Singh November 29th 2022 05:46 PM -- Updated: November 29th 2022 06:43 PM

ਅੰਮ੍ਰਿਤਸਰ: ਅੰਮ੍ਰਿਤਸਰ ਪਾਸਪੋਰਟ ਸੇਵਾ ਕੇਂਦਰ ਵਿਖੇ ਤਤਕਾਲ ਪਾਸਪੋਰਟ ਦੇ ਬਿਨੈਕਾਰਾਂ ਨੂੰ ਹੁਣ 3 ਮਹੀਨੇ ਦਾ ਇੰਤਜ਼ਾਰ ਨਹੀਂ ਕਰਨਾ ਪਵੇਗਾ। ਇਸ ਬਾਰੇ ਅੰਮ੍ਰਿਤਸਰ ਦੇ ਪਾਸਪੋਰਟ ਅਧਿਕਾਰੀ  ਸਮਸ਼ੇਰ ਬਹਾਦਰ ਸਿੰਘ ਨੇ ਦੱਸਿਆ ਹੈ  ਕਿ ਪਿਛਲੇ ਕੁਝ ਦਿਨਾਂ ਤੋਂ ਪਾਸਪੋਰਟ ਅਪਲਾਈ ਕਰਨ ਵਾਲਿਆਂ ਦੀ ਗਿਣਤੀ ਵਿਚ ਦਿਨੋਂ-ਦਿਨ ਵਾਧਾ ਹੋ ਰਿਹਾ ਹੈ।

ਉਨ੍ਹਾਂ ਦਾ ਕਹਿਣਾ ਹੈ ਕਿ ਤਤਕਾਲ ਪਾਸਪੋਰਟ ਲਈ ਅਪਲਾਈ ਕਰਨ ਲਈ 3 ਮਹੀਨੇ ਦਾ ਸਮਾਂ ਲੱਗ ਰਿਹਾ ਸੀ  ਜਿਸ ਵਿਚ ਤਤਕਾਲ ਪਾਸਪੋਰਟ ਬਿਨੈਕਾਰ ਨੂੰ ਭਾਰੀ ਮੁਸ਼ਕਿਲ ਦਾ ਸਾਹਮਣਾ ਕਰਨਾ ਪੈ ਰਿਹਾ ਸੀ ਕਿਉਂਕਿ ਜੇਕਰ ਕਿਸੇ ਨੇ ਜ਼ਰੂਰੀ ਕੰਮ ਲਈ ਵਿਦੇਸ਼ ਜਾਣਾ ਹੁੰਦਾ ਸੀ ਤਾਂ ਪਾਸਪੋਰਟ ਅਪਲਾਈ ਕਰਨ ਵਿਚ 2 ਮਹੀਨੇ ਲੱਗ ਜਾਂਦੇ ਸਨ।

ਉਨ੍ਹਾਂ ਦਾ ਕਹਿਣਾ ਹੈ ਕਿ  ਦੇਰੀ ਕਾਰਨ ਲੋਕਾਂ ਨੂੰ ਕਾਫੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ, ਜਿਸ ਤੋਂ ਬਾਅਦ ਪਾਸਪੋਰਟ ਮੰਤਰਾਲੇ ਨੇ ਫੈਸਲਾ ਕੀਤਾ ਹੈ ਕਿ ਸ਼ਨੀਵਾਰ ਦੀ ਛੁੱਟੀ ਵਾਲੇ ਦਿਨ ਪਾਸਪੋਰਟ ਸੇਵਾ ਕੇਂਦਰ ਖੁੱਲ੍ਹਣਗੇ ਅਤੇ ਜਿਹੜੇ ਲੋਕ ਤੁਰੰਤ ਪਾਸਪੋਰਟ ਲਈ ਅਪਲਾਈ ਕਰਨਾ ਚਾਹੁੰਦੇ ਹਨ, ਉਹ ਆ ਕੇ ਪਾਸਪੋਰਟ ਲਈ ਅਪਲਾਈ ਕਰ ਸਕਦੇ ਹਨ ਅਤੇ ਹੁਣ ਤਤਕਾਲ ਪਾਸਪੋਰਟ 5 ਦਿਨ ਵਿੱਚ ਤਿਆਰ ਕੀਤਾ ਜਾਵੇਗਾ।

ਉਨ੍ਹਾਂ ਦਾ ਕਹਿਣਾ ਹੈ ਕਿ ਤਤਕਾਲ ਪ੍ਰਭਾਵ ਨਾਲ ਪਾਸਪੋਰਟ ਹਾਸਿਲ ਕਰਨ ਵਿੱਚ ਹੁਣ ਕੋਈ ਪਰੇਸ਼ਾਨੀ ਨਹੀਂ ਹੋਵੇਗੀ। ਉਨ੍ਹਾਂ ਦਾ ਕਹਿਣਾ ਹੈ ਕਿ ਪਾਸਪੋਰਟ ਅਪਲਾਈ ਕਰਨ ਵਾਲਿਆ ਨੂੰ ਅਪਲਾਈ ਕਰਦਾ ਹਾਂ ਕਿਸੇ ਵੀ ਏਜੰਟ ਦੀਆਂ ਗੱਲਾਂ ਵਿੱਚ ਨਾ ਆਉ। ਉਨ੍ਹਾਂ ਦਾ ਕਹਿਣਾ ਹੈ ਕਿ ਪਾਸਪੋਰਟ ਸੇਵਾ ਕੇਂਦਰ ਦੀ ਵੈਬਸਾਈਟ ਉੱਤੇ ਜਾ ਕੇ ਅਪਲਾਈ ਕਰੋ। 

Related Post