Earthquake: ਰਾਜਸਥਾਨ ਅਤੇ ਅਰੁਣਾਚਲ ਪ੍ਰਦੇਸ਼ ’ਚ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ

ਉੱਤਰੀ ਭਾਰਤ ਦੇ ਨਾਲ-ਨਾਲ ਉੱਤਰ ਪੂਰਬ ਦੇ ਸੂਬਿਆਂ ਵਿੱਚ ਪਿਛਲੇ ਕੁਝ ਮਹੀਨਿਆਂ ਤੋਂ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਜਾ ਰਹੇ ਹਨ। ਇਸੇ ਤਰ੍ਹਾਂ ਹੀ ਰਾਜਸਥਾਨ ਅਤੇ ਅਰੁਣਾਚਲ ਪ੍ਰਦੇਸ਼ ਵਿੱਚ ਵੀ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ।

By  Aarti March 26th 2023 10:47 AM

Earthquake : ਉੱਤਰੀ ਭਾਰਤ ਦੇ ਨਾਲ-ਨਾਲ ਉੱਤਰ ਪੂਰਬ ਦੇ ਸੂਬਿਆਂ ਵਿੱਚ ਪਿਛਲੇ ਕੁਝ ਮਹੀਨਿਆਂ ਤੋਂ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਜਾ ਰਹੇ ਹਨ। ਇਸੇ ਤਰ੍ਹਾਂ ਹੀ ਰਾਜਸਥਾਨ ਅਤੇ ਅਰੁਣਾਚਲ ਪ੍ਰਦੇਸ਼ ਵਿੱਚ ਵੀ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ।

ਦੱਸ ਦਈਏ ਕਿ ਨੈਸ਼ਨਲ ਸੈਂਟਰ ਫਾਰ ਸਿਸਮੋਲੋਜੀ (ਐਨਸੀਐਸ) ਦੇ ਮੁਤਾਬਿਕ ਭੂਚਾਲ ਦੇ ਝਟਕੇ ਸਵੇਰੇ 6.30 ਵਜੇ ਮਹਿਸੂਸ ਕੀਤੇ ਗਏ। ਰਿਕਟਰ ਪੈਮਾਨੇ 'ਤੇ ਭੂਚਾਲ ਦੀ ਤੀਬਰਤਾ 4.2 ਮਾਪੀ ਗਈ ਹੈ। ਰਾਸ਼ਟਰੀ ਭੂਚਾਲ ਵਿਗਿਆਨ ਕੇਂਦਰ ਨੇ ਭੂਚਾਲ ਕਾਰਨ ਕਿਸੇ ਜਾਨੀ ਜਾਂ ਮਾਲੀ ਨੁਕਸਾਨ ਦੀ ਪੁਸ਼ਟੀ ਨਹੀਂ ਕੀਤੀ ਹੈ।

ਇਨ੍ਹਾਂ ਤੋਂ ਇਲਾਵਾ ਐਤਵਾਰ ਨੂੰ ਅਰੁਣਾਚਲ ਪ੍ਰਦੇਸ਼ ਦੇ ਚਾਂਗਲਾਂਗ ਵਿੱਚ ਵੀ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਸਨ। ਨੈਸ਼ਨਲ ਸੈਂਟਰ ਫਾਰ ਸਿਸਮੋਲੋਜੀ (ਐਨਸੀਐਸ) ਦੇ ਮੁਤਾਬਿਕ ਭੂਚਾਲ ਦੇ ਝਟਕੇ ਕਰੀਬ ਸਵੇਰ 2.18 ਵਜੇ ਮਹਿਸੂਸ ਕੀਤੇ ਗਏ। ਰਿਕਟਰ ਪੈਮਾਨੇ 'ਤੇ ਭੂਚਾਲ ਦੀ ਤੀਬਰਤਾ 3.5 ਮਾਪੀ ਗਈ।

ਇਹ ਵੀ ਪੜ੍ਹੋ: Farmer Protest: ਬਠਿੰਡਾ 'ਚ ਪੈਟਰੋਲ ਪੰਪ ਕੋਲ ਕਿਸਾਨਾਂ ਤੇ ਲੋਕਾਂ ਨੇ ਲਗਾਇਆ ਧਰਨਾ, ਇਹ ਹੈ ਪੂਰਾ ਮਾਮਲਾ

Related Post