Arvind Kejriwal: ਜੇਲ ਚ ਬੰਦ ਕੇਜਰੀਵਾਲ ਨੂੰ ਸੁਪਰੀਮ ਕੋਰਟ ਤੋਂ ਨਹੀਂ ਮਿਲੀ ਰਾਹਤ, SC ਨੇ ED ਤੋਂ ਮੰਗਿਆ ਜਵਾਬ, 29 ਅਪ੍ਰੈਲ ਨੂੰ ਅਗਲੀ ਸੁਣਵਾਈ
ਆਬਕਾਰੀ ਨੀਤੀ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ 'ਚ ਗ੍ਰਿਫਤਾਰ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਪਟੀਸ਼ਨ 'ਤੇ ਅੱਜ ਸੁਪਰੀਮ ਕੋਰਟ 'ਚ ਸੁਣਵਾਈ ਹੋਈ।
Amritpal Singh
April 15th 2024 02:05 PM
Arvind Kejriwal News: ਆਬਕਾਰੀ ਨੀਤੀ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ 'ਚ ਗ੍ਰਿਫਤਾਰ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਪਟੀਸ਼ਨ 'ਤੇ ਅੱਜ ਸੁਪਰੀਮ ਕੋਰਟ 'ਚ ਸੁਣਵਾਈ ਹੋਈ। ਜਸਟਿਸ ਸੰਜੀਵ ਖੰਨਾ ਅਤੇ ਦੀਪਾਂਕਰ ਦੱਤਾ ਦੀ ਬੈਂਚ ਨੇ ਇਸ ਮਾਮਲੇ ਦੀ ਸੁਣਵਾਈ ਕੀਤੀ। ਸੁਪਰੀਮ ਕੋਰਟ ਨੇ ਕੇਜਰੀਵਾਲ ਦੀ ਪਟੀਸ਼ਨ 'ਤੇ ਈਡੀ ਨੂੰ ਨੋਟਿਸ ਜਾਰੀ ਕੀਤਾ ਹੈ। ਈਡੀ ਨੂੰ 24 ਅਪ੍ਰੈਲ ਤੱਕ ਜਵਾਬ ਦੇਣਾ ਹੋਵੇਗਾ। ਇਸ ਦੇ ਨਾਲ ਹੀ ਕੇਜਰੀਵਾਲ ਨੂੰ 27 ਅਪ੍ਰੈਲ ਤੱਕ ਈਡੀ ਦੇ ਜਵਾਬ ਦਾ ਜਵਾਬ ਦੇਣਾ ਹੋਵੇਗਾ। ਹੁਣ ਇਸ ਮਾਮਲੇ ਦੀ ਅਗਲੀ ਸੁਣਵਾਈ 29 ਅਪ੍ਰੈਲ ਨੂੰ ਹੋਵੇਗੀ।