ਕੇਜਰੀਵਾਲ ਦੀ ਪਤਨੀ ਸੁਨੀਤਾ ਤਿਹਾੜ ਜੇਲ੍ਹ 'ਚੋਂ ਲੈ ਕੇ ਆਈ ਸੰਦੇਸ਼, ਸੁਣੋ ਮੁੱਖ ਮੰਤਰੀ ਨੇ ਕੀ ਕਿਹਾ

By  KRISHAN KUMAR SHARMA March 23rd 2024 01:23 PM -- Updated: March 23rd 2024 01:32 PM

Sunita Kejriwal on CM Arvind Kejriwal: ਤਿਹਾੜ ਜੇਲ੍ਹ 'ਚ ਬੰਦ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਪਤਨੀ ਸੁਨੀਤਾ ਕੇਜਰੀਵਾਲ ਨੇ ਸ਼ਨੀਵਾਰ ਉਨ੍ਹਾਂ ਨਾਲ ਜੇਲ੍ਹ 'ਚ ਮੁਲਾਕਾਤ ਕੀਤੀ ਹੈ। ਸੁਨੀਤਾ ਕੇਜਰੀਵਾਲ (Sunita Kejriwal on husband arrest) ਵੱਲੋਂ ਅਰਵਿੰਦ ਕੇਜਰੀਵਾਲ ਨਾਲ ਮੁਲਾਕਾਤ ਕੀਤੀ ਤਾਂ ਉਨ੍ਹਾਂ ਨੇ ਦਿੱਲੀ ਦੀਆਂ ਔਰਤਾਂ ਦੇ ਨਾਂ ਇੱਕ ਸੰਦੇਸ਼ ਵੀ ਭੇਜਿਆ ਹੈ, ਜਿਸ ਬਾਰੇ ਉਨ੍ਹਾਂ ਨੂੰ ਪ੍ਰੈਸ ਕਾਨਫਰੰਸ ਦੌਰਾਨ ਜਾਣਕਾਰੀ ਸਾਂਝੀ ਕੀਤੀ ਹੈ।

ਦੱਸ ਦਈਏ ਕਿ ਮੁੱਖ ਮੰਤਰੀ ਕੇਜਰੀਵਾਲ 6 ਦਿਨਾਂ ਲਈ ਇਨਫੋਰਸਮੈਂਟ ਡਾਇਰੈਕਟੋਰੇਟ ਦੀ ਕਸਟਡੀ (Arvind Kejriwal ED custody) ਵਿੱਚ ਹਨ। ਈਡੀ ਵੱਲੋਂ ਉਨ੍ਹਾਂ ਨੂੰ ਵੀਰਵਾਰ ਦੇਰ ਰਾਤ ਦਿੱਲੀ ਸ਼ਰਾਬ ਨੀਤੀ ਮਾਮਲੇ 'ਚ ਮਨੀ ਲਾਂਡਰਿੰਗ ਨੂੰ ਲੈ ਕੇ ਗ੍ਰਿਫ਼ਤਾਰ (ED arrested Delhi CM Arvind Kejriwal) ਕੀਤਾ ਹੈ।

ਸੁਨੀਤਾ ਕੇਜਰੀਵਾਲ ਨੇ ਕਿਹਾ, 'ਅਰਵਿੰਦ ਕੇਜਰੀਵਾਲ ਨੇ ਜੇਲ੍ਹ ਤੋਂ ਸੁਨੇਹਾ ਭੇਜਿਆ ਹੈ। ਮੇਰੇ ਪਿਆਰੇ ਦੇਸ਼ ਵਾਸੀਓ, ਮੈਨੂੰ ਕੱਲ੍ਹ ਗ੍ਰਿਫਤਾਰ ਕੀਤਾ ਗਿਆ ਹੈ। ਮੈਂ ਭਾਵੇਂ ਅੰਦਰ ਹਾਂ ਜਾਂ ਬਾਹਰ, ਹਰ ਪਲ ਦੇਸ਼ ਦੀ ਸੇਵਾ ਕਰਦਾ ਰਹਾਂਗਾ।'' ਉਨ੍ਹਾਂ ਅੱਗੇ ਕਿਹਾ, 'ਮੇਰੀ ਜ਼ਿੰਦਗੀ ਦਾ ਹਰ ਪਲ ਦੇਸ਼ ਨੂੰ ਸਮਰਪਿਤ ਹੈ। ਮੈਂ ਇਸ ਧਰਤੀ 'ਤੇ ਸੰਘਰਸ਼ ਲਈ ਹੀ ਪੈਦਾ ਹੋਇਆ ਹਾਂ। ਅੱਜ ਤੱਕ ਬਹੁਤ ਸੰਘਰਸ਼ ਕੀਤਾ, ਭਵਿੱਖ ਵਿੱਚ ਵੀ ਕਰਾਂਗੇ। ਮੇਰੇ ਜੀਵਨ ਵਿੱਚ ਬਹੁਤ ਸੰਘਰਸ਼ ਲਿਖਿਆ ਹੈ। ਇਸ ਲਈ ਇਹ ਗ੍ਰਿਫਤਾਰੀ ਮੈਨੂੰ ਹੈਰਾਨ ਨਹੀਂ ਕਰਦੀ। ਮੈਂ ਜਲਦੀ ਹੀ ਬਾਹਰ ਆਵਾਂਗਾ ਅਤੇ ਆਪਣਾ ਵਾਅਦਾ ਪੂਰਾ ਕਰਾਂਗਾ।''

ਸੰਦੇਸ਼ 'ਚ ਕੇਜਰੀਵਾਲ ਨੇ ਅੱਗੇ ਕਿਹਾ, 'ਮੈਨੂੰ ਤੁਹਾਡੇ ਤੋਂ ਬਹੁਤ ਪਿਆਰ ਮਿਲਿਆ ਹੈ, ਮੈਂ ਆਪਣੇ ਪਿਛਲੇ ਜਨਮ ਵਿੱਚ ਬਹੁਤ ਸਾਰੇ ਚੰਗੇ ਕੰਮ ਕੀਤੇ ਹੋਣਗੇ, ਜੋ ਇਸ ਭਾਰਤ ਵਿੱਚ ਪੈਦਾ ਹੋਇਆ ਸੀ। ਅਸੀਂ ਮਿਲ ਕੇ ਭਾਰਤ ਨੂੰ ਮੁੜ ਮਹਾਨ ਬਣਾਉਣਾ ਹੈ। ਦਿੱਲੀ ਦੀਆਂ ਮੇਰੀਆਂ ਮਾਵਾਂ-ਭੈਣਾਂ ਸੋਚ ਰਹੀਆਂ ਹੋਣਗੀਆਂ ਕਿ ਹੁਣ ਤਾਂ ਕੇਜਰੀਵਾਲ ਅੰਦਰ ਚਲਾ ਗਿਆ, ਪਤਾ ਨਹੀਂ ਹੁਣ ਹਜ਼ਾਰ ਰੁਪਏ ਮਿਲਣਗੇ ਜਾਂ ਨਹੀਂ। ਮੈਂ ਸਾਰੀਆਂ ਮਾਵਾਂ ਅਤੇ ਭੈਣਾਂ ਨੂੰ ਅਪੀਲ ਕਰਦਾ ਹਾਂ ਕਿ ਉਹ ਵਿਸ਼ਵਾਸ ਰੱਖਣ।''

Related Post