Singer Rajveer Jawanda News : ਨਮ ਅੱਖਾਂ ਨਾਲ ਪਰਿਵਾਰ ਨੇ ਜਲ ਪ੍ਰਵਾਹ ਕੀਤੀਆਂ ਰਾਜਵੀਰ ਜਵੰਦਾ ਦੀਆਂ ਅਸਥੀਆਂ, ਦੇਖੋ ਵੀਡੀਓ
ਰਾਜਵੀਰ ਜਵੰਦਾ ਦਾ ਉਨ੍ਹਾਂ ਦੇ ਜੱਦੀ ਪਿੰਡ ਵਿਖੇ ਅੰਤਿਮ ਸਸਕਾਰ ਕੀਤਾ ਗਿਆ ਸੀ ਅਤੇ ਉਨ੍ਹਾਂ ਦੀਆਂ ਅਸਥੀਆਂ ਨੂੰ ਉਨ੍ਹਾਂ ਦੇ ਪਰਿਵਾਰਿਕ ਮੈਂਬਰਾਂ ਵੱਲੋਂ ਕੀਤਰਪੁਰ ਸਾਹਿਬ ਦੇ ਗੁਰਦੁਆਰਾ ਪਤਾਲਪੁਰੀ ਸਾਹਿਬ ਦੇ ਨਾਲ ਸਤਲੁਜ ਦਰਿਆ ’ਤੇ ਬਣੇ ਅਸਤ ਘਾਟ ਵਿਖੇ ਅਸਥੀਆਂ ਨੂੰ ਜਲ ਪ੍ਰਵਾਹ ਕੀਤਾ ਗਿਆ।
Singer Rajveer Jawanda News : ਮਰਹੂਮ ਪੰਜਾਬੀ ਗਾਇਕ ਰਾਜਵੀਰ ਜਵੰਦਾ ਜਿਨ੍ਹਾਂ ਦੀ ਪਿਛਲੇ ਦਿਨੀਂ ਸੜਕ ਹਾਦਸੇ ਤੋਂ ਬਾਅਦ ਇਲਾਜ ਦੇ ਦੌਰਾਨ ਫੋਰਟਿਸ ਹਸਪਤਾਲ ’ਚ ਮੌਤ ਹੋ ਗਈ ਸੀ ਦਾ ਬੀਤੇ ਦਿਨ ਅੰਤਿਮ ਸਸਕਾਰ ਕੀਤਾ ਗਿਆ ਸੀ। ਅੱਜ ਉਨ੍ਹਾਂ ਦਾ ਸ੍ਰੀ ਕੀਰਤਪੁਰ ਸਾਹਿਬ ਵਿਖੇ ਅਸਥੀਆਂ ਦਾ ਜਲਪ੍ਰਵਾਹ ਕੀਤਾ ਗਿਆ।
ਮਿਲੀ ਜਾਣਕਾਰੀ ਮੁਤਾਬਿਕ ਬੀਤੇ ਦਿਨ ਰਾਜਵੀਰ ਜਵੰਦਾ ਦਾ ਉਨ੍ਹਾਂ ਦੇ ਜੱਦੀ ਪਿੰਡ ਵਿਖੇ ਅੰਤਿਮ ਸਸਕਾਰ ਕੀਤਾ ਗਿਆ ਸੀ ਅਤੇ ਉਨ੍ਹਾਂ ਦੀਆਂ ਅਸਥੀਆਂ ਨੂੰ ਉਨ੍ਹਾਂ ਦੇ ਪਰਿਵਾਰਿਕ ਮੈਂਬਰਾਂ ਵੱਲੋਂ ਕੀਤਰਪੁਰ ਸਾਹਿਬ ਦੇ ਗੁਰਦੁਆਰਾ ਪਤਾਲਪੁਰੀ ਸਾਹਿਬ ਦੇ ਨਾਲ ਸਤਲੁਜ ਦਰਿਆ ’ਤੇ ਬਣੇ ਅਸਤ ਘਾਟ ਵਿਖੇ ਅਸਥੀਆਂ ਨੂੰ ਜਲ ਪ੍ਰਵਾਹ ਕੀਤਾ ਗਿਆ। ਇਸ ਮਗਰੋਂ ਵਿਛੜੀ ਆਤਮਾ ਦੀ ਸ਼ਾਂਤੀ ਦੇ ਲਈ ਪਰਿਵਾਰਿਕ ਮੈਂਬਰਾਂ ਵੱਲੋਂ ਗੁਰਦੁਆਰਾ ਸਾਹਿਬ ਵਿਖੇ ਅਰਦਾਸ ਵੀ ਕੀਤੀ ਗਈ।
ਕਾਬਿਲੇਗੌਰ ਹੈ ਕਿ ਗਾਇਕ ਰਾਜਵੀਰ ਜਵੰਦਾ 27 ਸਤੰਬਰ ਨੂੰ ਆਪਣੀ ਬਾਈਕ ‘ਤੇ ਸ਼ਿਮਲਾ ਜਾਂਦੇ ਸਮੇਂ ਹਾਦਸੇ ਦਾ ਸ਼ਿਕਾਰ ਹੋ ਗਏ ਸਨ। ਜਿਸ ਤੋਂ ਬਾਅਦ ਰਾਜਵੀਰ ਜਵੰਦਾ ਨੂੰ ਦੁਪਹਿਰ 1:45 ਵਜੇ ਫੋਰਟਿਸ ਹਸਪਤਾਲ ਲਿਆਂਦਾ ਗਿਆ ਸੀ। ਉਸਦੇ ਸਿਰ ਅਤੇ ਰੀੜ੍ਹ ਦੀ ਹੱਡੀ 'ਤੇ ਗੰਭੀਰ ਸੱਟਾਂ ਲੱਗੀਆਂ ਸਨ। ਡਾਕਟਰਾਂ ਅਨੁਸਾਰ ਉਸਨੂੰ ਦਿਲ ਦਾ ਦੌਰਾ ਵੀ ਪਿਆ ਸੀ। ਉਸਦੀ ਹਾਲਤ ਬਹੁਤ ਨਾਜ਼ੁਕ ਸੀ। ਰਾਜਵੀਰ 11 ਦਿਨਾਂ ਤੋਂ ਲਗਾਤਾਰ ਵੈਂਟੀਲੇਟਰ 'ਤੇ ਸੀ।
ਇਹ ਵੀ ਪੜ੍ਹੋ : Punjabi Singer Rajvir Jawanda : ਮਰਹੂਮ ਗਾਇਕ ਰਾਜਵੀਰ ਜਵੰਦਾ ਦੀ ਮੌਤ ਦਾ ਮਾਮਲਾ; ਹਿਮਾਚਲ ਹਾਈਕੋਰਟ ਨੇ ਸੂਬਾ ਸਰਕਾਰ ਨੂੰ ਜਾਰੀ ਕੀਤਾ ਨੋਟਿਸ