ਗੁਜਰਾਤ 'ਚ ਦੋ ਪੜਾਵਾਂ 'ਚ 1 ਤੇ 5 ਦਸੰਬਰ ਨੂੰ ਹੋਣਗੀਆਂ ਵਿਧਾਨ ਸਭਾ ਚੋਣਾਂ, 8 ਦਸੰਬਰ ਨੂੰ ਐਲਾਨੇ ਜਾਣਗੇ ਨਤੀਜੇ

By  Ravinder Singh November 3rd 2022 01:03 PM -- Updated: November 3rd 2022 01:04 PM

ਨਵੀਂ ਦਿੱਲੀ: ਭਾਰਤੀ ਚੋਣ ਕਮਿਸ਼ਨ ਨੇ ਗੁਜਰਾਤ ਚੋਣਾਂ ਦੀਆਂ ਤਾਰੀਕਾਂ ਦਾ ਐਲਾਨ ਕਰ ਦਿੱਤਾ। 182 ਸੀਟਾਂ ਵਾਲੀ ਗੁਜਰਾਜ ਵਿਧਾਨ ਸਭਾ ਦੀ ਚੋਣ ਲਈ ਦੋ ਪੜਾਵਾਂ ਵਿਚ ਵੋਟਿੰਗ ਹੋਵੇਗੀ। ਪਹਿਲੇ ਪੜਾਅ ਤਹਿਤ 1 ਦਸੰਬਰ ਤੇ ਦੂਜੇ ਪੜਾਅ ਤਹਿਤ 5 ਦਸੰਬਰ ਨੂੰ ਵੋਟਿੰਗ ਹੋਵੇਗੀ। ਨਤੀਜਿਆਂ ਦਾ ਐਲਾਨ ਹਿਮਾਚਲ ਪ੍ਰਦੇਸ਼ ਵਿਧਾਨ ਸਭਾ ਚੋਣਾਂ ਦੀ ਨਤੀਜਿਆਂ ਦੇ ਨਾਲ 8 ਦਸੰਬਰ ਨੂੰ ਕੀਤਾ ਜਾਵੇਗਾ। ਗੁਜਰਾਤ ਵਿੱਚ ਵਰਤਮਾਨ 'ਚ ਕੁਲ 4.90 ਕਰੋੜ ਵੋਟਰ ਹਨ, ਦਿਨ ਤੋਂ 2.53 ਕਰੋੜ ਮਰਦ, 2.37 ਕਰੋੜ ਮਹਿਲਾ ਅਤੇ 1,417 ਥਰਡਜ਼ੈਂਡਰ ਹਨ। 3.24 ਲੱਖ ਨਵੇਂ ਲੋਕ ਹਨ। ਵੋਟਿੰਗ ਲਈ ਕੁਲ 51,782 ਵੋਟਿੰਗ ਸੈਂਟਰ ਬਣਾਏ ਗਏ ਤੇ 182 ਮਾਡਲ ਪੋਲਿੰਗ ਸਟੇਸ਼ਨ ਬਣੇ। 33 ਪੋਲਿੰਗ ਬੂਥਾਂ ਉਤੇ ਨੌਜਵਾਨ ਪੋਲਿੰਗ ਟੀਮ ਹੋਵੇਗੀ। ਗੁਜਰਾਤ ਦਾ ਕਾਰਜਕਾਲ ਅਗਲੇ ਸਾਲ 18 ਫਰਵਰੀ ਨੂੰ ਖ਼ਤਮ ਹੋ ਰਿਹਾ ਹੈ।


ਗੁਜਰਾਤ ਵਿੱਚ ਕੁਲ 182 ਸੀਟਾਂ ਹਨ ਅਤੇ ਬਹੁਮਤ ਦਾ ਅੰਕੜਾ 92 ਹੈ।ਕਾਬਿਲੇਗੌਰ ਹੈ ਕਿ ਸਾਰੇ ਸਵਾਲਾਂ ਤੇ ਅਟਕਲਾਂ ਦੇ ਵਿਚਕਾਰ ਸੱਤਾਧਾਰੀ ਭਾਜਪਾ, ਵਿਰੋਧੀ ਧਿਰ ਕਾਂਗਰਸ ਅਤੇ ਆਮ ਆਦਮੀ ਪਾਰਟੀ ਦੇ ਆਗੂ-ਵਰਕਰ ਵੀ ਚੋਣ ਪ੍ਰਚਾਰ ਵਿੱਚ ਆਪਣੀ ਪੂਰੀ ਤਾਕਤ ਲਗਾ ਰਹੇ ਹਨ। ਵੋਟਰਾਂ ਨੂੰ ਲੁਭਾਉਣ ਦਾ ਕੋਈ ਮੌਕਾ ਨਹੀਂ ਛੱਡ ਰਹੇ। ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਗ੍ਰਹਿ ਮੰਤਰੀ ਅਮਿਤ ਸ਼ਾਹ ਸਮੇਤ ਭਾਜਪਾ ਦੇ ਸਾਰੇ ਦਿੱਗਜ ਨੇਤਾ ਲਗਾਤਾਰ ਚੋਣ ਪ੍ਰਚਾਰ 'ਚ ਨਜ਼ਰ ਆ ਰਹੇ ਹਨ। ਜਦੋਂਕਿ ‘ਆਪ’ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਲਗਾਤਾਰ ਚੋਣ ਪ੍ਰਚਾਰ ਵਿੱਚ ਲੱਗੇ ਹੋਏ ਹਨ। ਇਸ ਤੋਂ ਪਹਿਲਾਂ ਚੋਣ ਕਮਿਸ਼ਨ ਨੇ ਹਿਮਾਚਲ ਪ੍ਰਦੇਸ਼ ਵਿਧਾਨ ਸਭਾ ਚੋਣਾਂ ਦੀਆਂ ਤਰੀਕਾਂ ਦਾ ਐਲਾਨ ਕਰ ਦਿੱਤਾ ਸੀ। ਹਿਮਾਚਲ ਪ੍ਰਦੇਸ਼ ਵਿੱਚ 12 ਨਵੰਬਰ ਨੂੰ ਇੱਕ ਪੜਾਅ ਵਿੱਚ ਵੋਟਾਂ ਪੈਣਗੀਆਂ ਅਤੇ ਵੋਟਾਂ ਦੀ ਗਿਣਤੀ 8 ਦਸੰਬਰ ਨੂੰ ਹੋਵੇਗੀ।

ਨਾਮਜ਼ਦਗੀਆਂ ਭਰਨ ਦੀ ਆਖਰੀ ਮਿਤੀ 25 ਅਕਤੂਬਰ ਸੀ। ਗੁਜਰਾਤ 'ਚ ਕਰੀਬ 25 ਸਾਲਾਂ ਤੋਂ ਰਾਜ ਕਰ ਰਹੀ ਭਾਜਪਾ ਮੋਰਬੀ 'ਚ ਪੁਲ ਡਿੱਗਣ ਤੋਂ ਬਾਅਦ ਬੈਕ ਫੁੱਟ 'ਤੇ ਨਜ਼ਰ ਆ ਰਹੀ ਹੈ। ਗੁਜਰਾਤ ਦੇ ਮੋਰਬੀ ਵਿੱਚ ਐਤਵਾਰ ਨੂੰ ਇੱਕ ਪੁਲ ਡਿੱਗਣ ਕਾਰਨ 135 ਲੋਕਾਂ ਦੀ ਮੌਤ ਹੋ ਗਈ। ਇਸ ਹਾਦਸੇ ਦਾ ਕਾਰਨ ਜਿਸ ਕੰਪਨੀ ਨੂੰ ਇਸ ਪੁਲ ਦੀ ਮੁਰੰਮਤ ਦਾ ਠੇਕਾ ਦਿੱਤਾ ਗਿਆ ਸੀ, ਦੀ ਲਾਪਰਵਾਹੀ ਦੱਸੀ ਜਾ ਰਹੀ ਹੈ। ਇਸ ਤੋਂ ਇਲਾਵਾ ਲੋਕ ਇਸ ਮਾਮਲੇ 'ਚ ਦਰਜ ਐਫਆਈਆਰ 'ਤੇ ਵੀ ਸਵਾਲ ਉਠਾ ਰਹੇ ਹਨ। ਲੋਕਾਂ ਦਾ ਕਹਿਣਾ ਹੈ ਕਿ ਐਫਆਈਆਰ ਵਿੱਚ ਜ਼ਿੰਮੇਵਾਰ ਵੱਡੇ ਲੋਕਾਂ ਦਾ ਨਾਂ ਨਹੀਂ ਹੈ, ਜਦੋਂ ਕਿ ਛੋਟੇ ਲੋਕਾਂ ਨੂੰ ਫਸਾਇਆ ਜਾ ਰਿਹਾ ਹੈ।

ਇਹ ਵੀ ਪੜ੍ਹੋ : ਸੀਆਈਏ ਸਟਾਫ਼ ਵੱਲੋਂ ਤਿੰਨ ਹਾਈ ਪ੍ਰੋਫਾਈਲ ਨਸ਼ਾ ਤਸਕਰ ਗ੍ਰਿਫ਼ਤਾਰ

Related Post