ਆਮਦਨ ਤੋਂ ਵੱਧ ਜਾਇਦਾਦ ਮਾਮਲਾ: ਵਿਜੀਲੈਂਸ ਨੇ ਬ੍ਰਹਮ ਮਹਿੰਦਰਾ ਨੂੰ ਕੀਤਾ ਤਲਬ

ਵਿਜੀਲੈਂਸ ਨੇ ਪੰਜਾਬ ਦੇ ਸਾਬਕਾ ਮੰਤਰੀ ਬ੍ਰਹਮ ਮਹਿੰਦਰਾ ਨੂੰ ਤਲਬ ਕੀਤਾ ਹੈ। ਦੱਸਿਆ ਜਾ ਰਿਹਾ ਕਿ 24 ਫਰਵਰੀ ਨੂੰ ਮਹਿੰਦਰਾ ਤੋਂ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਮੁਹਾਲੀ ਦੇ ਵਿਜੀਲੈਂਸ ਦਫ਼ਤਰ ਵਿੱਚ ਪੁੱਛਗਿੱਛ ਕੀਤੀ ਜਾਵੇਗੀ।

By  Jasmeet Singh February 22nd 2023 02:00 PM

ਲੁਧਿਆਣਾ, 22 ਫਰਵਰੀ: ਵਿਜੀਲੈਂਸ ਨੇ ਪੰਜਾਬ ਦੇ ਸਾਬਕਾ ਮੰਤਰੀ ਬ੍ਰਹਮ ਮਹਿੰਦਰਾ ਨੂੰ ਤਲਬ ਕੀਤਾ ਹੈ। ਦੱਸਿਆ ਜਾ ਰਿਹਾ ਕਿ 24 ਫਰਵਰੀ ਨੂੰ ਮਹਿੰਦਰਾ ਤੋਂ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਮੁਹਾਲੀ ਦੇ ਵਿਜੀਲੈਂਸ ਦਫ਼ਤਰ ਵਿੱਚ ਪੁੱਛਗਿੱਛ ਕੀਤੀ ਜਾਵੇਗੀ। ਵਿਜੀਲੈਂਸ ਬਿਊਰੋ ਦੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਮਹਿੰਦਰਾ ਅਤੇ ਉਸਦੇ ਪਰਿਵਾਰਕ ਮੈਂਬਰਾਂ ਨੇ ਪਿਛਲੇ 6 ਸਾਲਾਂ ਵਿੱਚ ਆਮਦਨ ਦੇ ਆਪਣੇ ਜਾਣੇ-ਪਛਾਣੇ ਸਰੋਤਾਂ ਤੋਂ ਵੱਧ ਪੈਸਾ ਖਰਚ ਕੀਤਾ ਹੈ।

ਸੂਤਰਾਂ ਮੁਤਾਬਕ ਵਿਜੀਲੈਂਸ ਨੇ ਮਹਿੰਦਰਾ ਦੇ ਨਿਊ ਚੰਡੀਗੜ੍ਹ ਸਥਿਤ ਫਾਰਮ ਹਾਊਸ ਅਤੇ ਹੋਰ ਜਾਇਦਾਦਾਂ ਦਾ ਰਿਕਾਰਡ ਚੈੱਕ ਕਰਨ ਲਈ ਮਾਲ ਅਧਿਕਾਰੀਆਂ ਨੂੰ ਵੀ ਸੱਦਿਆ ਹੈ। ਇਸਦੇ ਨਾਲ ਹੀ ਵਿਜੀਲੈਂਸ ਗਰੇਟਰ ਮੁਹਾਲੀ ਏਰੀਆ ਡਿਵੈਲਪਮੈਂਟ ਅਥਾਰਟੀ (ਗਮਾਡਾ) ਵਿੱਚ ਤਾਇਨਾਤ ਇੱਕ ਅਧਿਕਾਰੀ ਦੀ ਭੂਮਿਕਾ ਦੀ ਵੀ ਜਾਂਚ ਕਰ ਰਹੀ ਹੈ, ਜਿਸ ਨੇ ਮਹਿੰਦਰਾ ਨਾਲ ਵਿਸ਼ੇਸ਼ ਡਿਊਟੀ ਦੇ ਅਧਿਕਾਰੀ ਵਜੋਂ ਕੰਮ ਕੀਤਾ ਸੀ।

ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਸਰਕਾਰ 'ਚ ਮਹਿੰਦਰ 2022 ਤੱਕ ਸਿਹਤ, ਸਥਾਨਕ ਸੰਸਥਾਵਾਂ, ਮੈਡੀਕਲ ਸਿੱਖਿਆ ਅਤੇ ਸੰਸਦੀ ਮਾਮਲਿਆਂ ਦੇ ਮੰਤਰੀ ਰਹੇ। ਕੈਪਟਨ ਅਮਰਿੰਦਰ ਸਿੰਘ ਅਤੇ ਪ੍ਰਦੇਸ਼ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਵਿਚਾਲੇ ਚੱਲ ਰਹੀ ਸਿਆਸੀ ਜੰਗ ਵਿੱਚ ਵੀ ਉਨ੍ਹਾਂ ਨੇ ਖੁੱਲ੍ਹ ਕੇ ਕੈਪਟਨ ਅਮਰਿੰਦਰ ਸਿੰਘ ਦਾ ਸਾਥ ਦਿੱਤਾ।

Related Post