Assistant Sub Inspector Arrested : 50 ਹਜ਼ਾਰ ਰੁਪਏ ਰਿਸ਼ਵਤ ਲੈਣ ਵਾਲਾ ਸਹਾਇਕ ਸਬ ਇੰਸਪੈਕਟਰ ਗ੍ਰਿਫ਼ਤਾਰ

ਇਸ ਬਾਰੇ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਇਹ ਗ੍ਰਿਫਤਾਰੀਆਂ ਇੱਕ ਇੰਗਲੈਂਡ ਨਿਵਾਸੀ ਐਨਆਰਆਈ ਮਹਿਲਾ, ਜੋ ਇਸ ਸਮੇਂ ਮੁੰਬਈ ਵਿੱਚ ਵੀ ਰਹਿੰਦੀ ਹੈ, ਵੱਲੋਂ ਮੁੱਖ ਮੰਤਰੀ ਦੀ ਐਂਟੀ-ਕੁਰੱਪਸ਼ਨ ਐਕਸ਼ਨ ਲਾਈਨ ’ਤੇ ਦਿੱਤੀ ਗਈ ਸ਼ਿਕਾਇਤ ਦੀ ਜਾਂਚ ਦੇ ਆਧਾਰ’ਤੇ ਕੀਤੀਆਂ ਗਈਆਂ ਹਨ।

By  Aarti September 9th 2025 09:12 PM

Assistant Sub Inspector Arrested :  ਪੰਜਾਬ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਕਪੂਰਥਲਾ ਜ਼ਿਲ੍ਹੇ ਦੇ ਥਾਣਾ ਸਿਟੀ ਕਪੂਰਥਲਾ ਵਿੱਚ ਤਾਇਨਾਤ ਸਹਾਇਕ ਸਬ ਇੰਸਪੈਕਟਰ ਰਾਜਵਿੰਦਰ ਸਿੰਘ (691/ਕਪੂਰਥਲਾ) ਅਤੇ ਸਿਪਾਹੀ ਬਲਤੇਜ ਸਿੰਘ ਨੂੰ 50 ਹਜ਼ਾਰ ਰੁਪਏ ਦੀ ਰਿਸ਼ਵਤ ਮੰਗਣ ਤੇ ਕਬੂਲ ਕਰਨ ਦੇ ਦੋਸ਼ ਤਹਿਤ ਨਾਮਜ਼ਦ ਕੀਤਾ ਹੈ। ਇਸ ਵਿੱਚੋਂ ਰਾਜਵਿੰਦਰ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ । 

ਇਸ ਬਾਰੇ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਇਹ ਗ੍ਰਿਫਤਾਰੀਆਂ ਇੱਕ ਇੰਗਲੈਂਡ ਨਿਵਾਸੀ ਐਨਆਰਆਈ ਮਹਿਲਾ, ਜੋ ਇਸ ਸਮੇਂ ਮੁੰਬਈ ਵਿੱਚ ਵੀ ਰਹਿੰਦੀ ਹੈ, ਵੱਲੋਂ ਮੁੱਖ ਮੰਤਰੀ ਦੀ ਐਂਟੀ-ਕੁਰੱਪਸ਼ਨ ਐਕਸ਼ਨ ਲਾਈਨ ’ਤੇ ਦਿੱਤੀ ਗਈ ਸ਼ਿਕਾਇਤ ਦੀ ਜਾਂਚ ਦੇ ਆਧਾਰ’ਤੇ ਕੀਤੀਆਂ ਗਈਆਂ ਹਨ।

ਬੁਲਾਰੇ ਨੇ ਹੋਰ ਦੱਸਿਆ ਕਿ ਸ਼ਿਕਾਇਤ ਅਨੁਸਾਰ ਉਕਤ ਏ.ਐਸ. ਆਈ. ਨੇ ਸ਼ਿਕਾਇਤਕਰਤਾ ਦੇ ਐਨਆਰਆਈ ਦੋਸਤ ਦੀ ਪੁਲਿਸ ਵੱਲੋਂ ਇੱਕ ਮਾਮਲੇ ਵਿੱਚ ਗ੍ਰਿਫਤਾਰੀ ਮੌਕੇ ਅਦਾਲਤ ਤੋਂ ਜ਼ਮਾਨਤ ਲੈਣ ਵਿੱਚ ਮੱਦਦ ਕਰਨ ਬਦਲੇ 50 ਹਜ਼ਾਰ ਰੁਪਏ ਦੀ ਰਿਸ਼ਵਤ ਲਈ ਸੀ। ਰਿਸ਼ਵਤ ਦੀ ਰਕਮ ਪ੍ਰਾਪਤ ਕਰਨ ਲਈ ਇੰਨਾਂ ਪੁਲਿਸ ਮੁਲਾਜ਼ਮਾਂ ਨੇ ਉਸਨੂੰ ਬੈਂਕ ਦੇ ਏਟੀਐਮ ਤੋਂ ਪੈਸੇ ਕਢਵਾਉਣ ਲਈ ਵੀ ਬਾਹਰ ਭੇਜ ਦਿੱਤਾ ਸੀ। ਇਸ ਤੋਂ ਬਾਅਦ ਉਕਤ ਪੁਲਿਸ ਮੁਲਾਜ਼ਮਾਂ ਨੇ ਸ਼ਿਕਾਇਤਕਰਤਾ ਤੋਂ ਅਦਾਲਤੀ ਕਾਰਵਾਈ ਵਿੱਚ ਉਸਦੇ ਸਾਥੀ ਦੀ ਮਦਦ ਕਰਨ ਬਦਲੇ 5 ਹਜ਼ਾਰ ਰੁਪਏ ਹੋਰ ਮੰਗੇ ਸਨ ਜਿਸਦੀ ਉਸਨੇ ਰਿਕਾਰਡਿੰਗ ਕਰਕੇ ਆਨਲਾਈਨ ਸ਼ਿਕਾਇਤ ਦਰਜ ਕਰਾ ਦਿੱਤੀ।

ਬੁਲਾਰੇ ਨੇ ਦੱਸਿਆ ਕਿ ਜਾਂਚ ਦੌਰਾਨ ਸ਼ਿਕਾਇਤ ਵਿੱਚ ਲਗਾਏ ਦੋਸ਼ ਸੱਚੇ ਪਾਏ ਗਏ। ਇਸ ਤੋਂ ਬਾਅਦ ਉਕਤ ਦੋਵੇਂ ਮੁਲਜ਼ਮਾਂ ਖ਼ਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਅਧੀਨ ਬਿਊਰੋ ਦੇ ਥਾਣਾ, ਜਲੰਧਰ ਰੇਂਜ ਵਿੱਚ ਮੁਕੱਦਮਾ ਦਰਜ ਕਰਕੇ ਗ੍ਰਿਫਤਾਰ ਕਰ ਲਿਆ ਹੈ। ਇਸ ਕੇਸ ਦੀ ਹੋਰ ਜਾਂਚ ਜਾਰੀ ਹੈ ਅਤੇ ਦੋਸ਼ੀਆਂ ਨੂੰ ਕੱਲ੍ਹ ਸਮਰੱਥ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ।

ਇਹ ਵੀ ਪੜ੍ਹੋ : Ludhiana ’ਚ ਚੱਲਦੇ ਆਟੋ ’ਚ 2 ਬਦਮਾਸ਼ਾਂ ਨੇ ਔਰਤ ਨਾਲ ਲੁੱਟਖੋਹ ਦੀ ਕੀਤੀ ਕੋਸ਼ਿਸ਼, ਬਚਾਅ ਲਈ ਔਰਤ ਲਟਕੀ ਬਾਹਰ, ਦੇੇਖੋ ਵੀਡੀਓ

Related Post