ਆਤਿਸ਼ੀ ਕਥਿਤ ਵੀਡੀਓ ਮਾਮਲੇ ਨਾਲ ਜੁੜੀ ਵੱਡੀ ਖ਼ਬਰ; ਮਾਮਲੇ ’ਚ ਜਵਾਬ ਲਈ ਪੰਜਾਬ ਦੇ ਉੱਚ ਅਧਿਕਾਰੀਆਂ ਨੇ ਮੰਗਿਆ ਸਮਾਂ
ਮਿਲੀ ਜਾਣਕਾਰੀ ਮੁਤਾਬਿਕ ਪੰਜਾਬ ਡੀਜੀਪੀ ਤੇ ਸਪੈਸ਼ਲ ਡੀਜੀਪੀ ਸਾਈਬਰ ਕ੍ਰਾਇਮ ਨੇ ਦਿੱਲੀ ਵਿਧਾਨਸਭਾ ਦੇ ਸਕੱਤਰੇਤ ਨੂੰ ਚਿੱਠੀ ਲਿਖੀ ਗਈ ਹੈ, ਜਿਸ ’ਚ ਪੰਜਾਬ ਦੇ ਉੱਚ ਅਧਿਕਾਰੀਆਂ ਨੇ ਜਵਾਬ ਦੇਣ ਲਈ 10 ਦਿਨਾਂ ਦੀ ਮੌਹਲਤ ਮੰਗੀ ਹੈ।
'ਆਪ' ਨੇਤਾ ਅਤੇ ਵਿਰੋਧੀ ਧਿਰ ਦੀ ਨੇਤਾ ਆਤਿਸ਼ੀ ਕਥਿਤ ਵੀਡੀਓ ਮਾਮਲੇ ’ਚ ਵੱਡਾ ਅਪਡੇਟ ਸਾਹਮਣੇ ਆਇਆ ਹੈ। ਦੱਸ ਦਈਏ ਕਿ ਇਸ ਮਾਮਲੇ ’ਚ ਜਵਾਬ ਲਈ ਪੰਜਾਬ ਦੇ ਉੱਚ ਅਧਿਕਾਰੀਆਂ ਨੇ ਸਮਾਂ ਮੰਗਿਆ ਹੈ।
ਮਿਲੀ ਜਾਣਕਾਰੀ ਮੁਤਾਬਿਕ ਪੰਜਾਬ ਡੀਜੀਪੀ ਤੇ ਸਪੈਸ਼ਲ ਡੀਜੀਪੀ ਸਾਈਬਰ ਕ੍ਰਾਇਮ ਨੇ ਦਿੱਲੀ ਵਿਧਾਨਸਭਾ ਦੇ ਸਕੱਤਰੇਤ ਨੂੰ ਚਿੱਠੀ ਲਿਖੀ ਗਈ ਹੈ, ਜਿਸ ’ਚ ਪੰਜਾਬ ਦੇ ਉੱਚ ਅਧਿਕਾਰੀਆਂ ਨੇ ਜਵਾਬ ਦੇਣ ਲਈ 10 ਦਿਨਾਂ ਦੀ ਮੌਹਲਤ ਮੰਗੀ ਹੈ।
ਕਿਵੇਂ ਸ਼ੁਰੂ ਹੋਇਆ ਇਹ ਵਿਵਾਦ ?
ਇਹ ਪੂਰਾ ਮਾਮਲਾ ਪਿਛਲੇ ਹਫ਼ਤੇ ਦਿੱਲੀ ਵਿਧਾਨ ਸਭਾ ਵਿੱਚ ਹੋਈ ਚਰਚਾ ਨਾਲ ਜੁੜਿਆ ਹੋਇਆ ਹੈ। ਉਸ ਸਮੇਂ, ਸਦਨ ਨੇ ਨਵੰਬਰ 2025 ਵਿੱਚ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਪੁਰਬ ਨਾਲ ਸਬੰਧਤ ਇੱਕ ਸਮਾਗਮ 'ਤੇ ਬਹਿਸ ਕੀਤੀ ਸੀ, ਅਤੇ ਆਤਿਸ਼ੀ ਨੇ ਇਸ ਮਾਮਲੇ 'ਤੇ ਆਪਣੇ ਵਿਚਾਰ ਪੇਸ਼ ਕੀਤੇ ਸਨ।
ਹਾਲਾਂਕਿ, ਭਾਜਪਾ ਆਗੂਆਂ ਨੇ ਇਲਜ਼ਾਮ ਲਗਾਇਆ ਕਿ ਵਿਰੋਧੀ ਧਿਰ ਦੀ ਨੇਤਾ ਆਤਿਸ਼ੀ ਨੇ ਵਿਧਾਨ ਸਭਾ ਵਿੱਚ ਪ੍ਰਦੂਸ਼ਣ 'ਤੇ ਚਰਚਾ ਦੀ ਮੰਗ ਕਰਦੇ ਹੋਏ ਸਿੱਖ ਗੁਰੂ ਬਾਰੇ ਅਪਮਾਨਜਨਕ ਟਿੱਪਣੀਆਂ ਕੀਤੀਆਂ। ਇਸ ਇਲਜ਼ਾਮ ਤੋਂ ਬਾਅਦ, ਸਦਨ ਵਿੱਚ ਮਾਹੌਲ ਤਣਾਅਪੂਰਨ ਹੋ ਗਿਆ, ਅਤੇ ਮਾਮਲਾ ਇਸ ਹੱਦ ਤੱਕ ਵਧ ਗਿਆ ਕਿ ਭਾਜਪਾ ਨੇ ਆਤਿਸ਼ੀ ਦੀ ਮੈਂਬਰਸ਼ਿਪ ਰੱਦ ਕਰਨ ਦੀ ਮੰਗ ਵੀ ਕਰ ਦਿੱਤੀ।
ਇਹ ਵੀ ਪੜ੍ਹੋ : Chandigarh ’ਚ ਬਰਫੀਲੀਆਂ ਹਵਾਵਾਂ ਤੇ ਠੰਢ ਨੇ ਮਚਾਇਆ ਕਹਿਰ, ਤੀਜੀ ਵਾਰ ਸਕੂਲਾਂ ਦੀਆਂ ਛੁੱਟੀਆਂ ’ਚ ਵਾਧਾ