ਗੈਂਗਸਟਰ ਕਾਲਾ ਵੱਲੋਂ ਕਾਂਗਰਸ ਦੇ ਬਲਾਕ ਪ੍ਰਧਾਨ ਤੇ ਜਾਨਲੇਵਾ ਹਮਲਾ, ਹਾਲਤ ਨਾਜ਼ੁਕ

By  KRISHAN KUMAR SHARMA January 6th 2024 08:45 PM

ਬਰਨਾਲਾ/ਚੰਡੀਗੜ੍ਹ: ਬਰਨਾਲਾ ਦੇ ਕਸਬਾ ਧਨੌਲਾ 'ਚ ਕਾਂਗਰਸ (Congress) ਪਾਰਟੀ ਦੇ ਬਲਾਕ ਪ੍ਰਧਾਨ 'ਤੇ ਜਾਨਲੇਵਾ ਹਮਲਾ ਹੋਣ ਦੀ ਸੂਚਨਾ ਹੈ। ਧਨੌਲਾ ਦੇ ਬਲਾਕ ਪ੍ਰਧਾਨ ()ਸੁਰਿੰਦਰਪਾਲ ਸਿੰਘ (Surinderpal Bala) ਹਮਲੇ ਵਿੱਚ ਗੰਭੀਰ ਜ਼ਖ਼ਮੀ ਹੋ ਗਏ ਹਨ, ਜਿਨ੍ਹਾਂ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ ਹੈ। ਪੁਲਿਸ (Barnala Police) ਨੇ ਮੌਕੇ 'ਤੇ ਪੁੱਜ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

ਖੇਤਾਂ 'ਚ ਕੰਮ ਕਰਦੇ ਸਮੇਂ ਹੋਇਆ ਹਮਲਾ

ਜਾਣਕਾਰੀ ਅਨੁਸਾਰ ਘਟਨਾ ਸਮੇਂ ਪਿੰਡ ਧਨੌਲਾ ਦਾ ਰਹਿਣ ਵਾਲਾ ਸੁਰਿੰਦਰਪਾਲ ਸਿੰਘ ਵਾਸੀ ਮਾਨਾ ਪਿੰਡੀ ਆਪਣੇ ਖੇਤਾਂ ਵਿੱਚ ਕੰਮ ਕਰ ਰਿਹਾ ਸੀ। ਦੱਸਿਆ ਜਾ ਰਿਹਾ ਹੈ ਕਿ ਇਹ ਹਮਲਾਵਰ ਗੈਂਗਸਟਰ ਕਾਲਾ ਧਨੌਲਾ ਅਤੇ ਉਸ ਦੇ ਸਾਥੀ ਸਨ, ਜਿਨ੍ਹਾਂ ਨੇ ਕਾਂਗਰਸੀ ਆਗੂ 'ਤੇ ਜਾਨਲੇਵਾ ਹਮਲਾ ਕੀਤਾ। ਇਸ ਦੌਰਾਨ ਬਦਮਾਸ਼ਾਂ ਵੱਲੋਂ ਉਸ ਉਪਰ ਗੋਲੀਆਂ ਚਲਾ ਦਿੱਤੀਆਂ, ਜਿਨ੍ਹਾਂ ਵਿਚੋਂ ਇੱਕ ਗੋਲੀ ਸੁਰਿੰਦਰਪਾਲ ਬਾਲਾ ਦੀ ਲੱਤ ਵਿੱਚ ਜਾ ਵੱਜੀ ਅਤੇ ਉਹ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਿਆ।

ਡੀਐਮਸੀ ਕੀਤਾ ਗਿਆ ਰੈਫਰ

ਬਰਨਾਲਾ ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਨੇ ਦੱਸਿਆ ਕਿ ਕਥਿਤ ਦੋਸ਼ੀਆ ਵੱਲੋਂ ਕੁੱਟਮਾਰ ਤੋਂ ਇਲਾਵਾ ਕਾਂਗਰਸੀ ਆਗੂ ਸੁਰਿੰਦਰ ਪਾਲ ਸਿੰਘ 'ਤੇ ਵੀ ਗੋਲੀਆਂ ਚਲਾਈਆਂ ਗਈਆਂ, ਜਿਸ 'ਚ ਉਸ ਦੀ ਲੱਤ 'ਤੇ ਗੋਲੀ ਲੱਗੀ ਹੈ। ਫਿਲਹਾਲ ਕਾਂਗਰਸੀ ਆਗੂ ਸੁਰਿੰਦਰ ਪਾਲ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ ਅਤੇ ਉਸ ਨੂੰ ਲੁਧਿਆਣਾ ਡੀਐਮਸੀ ਹਸਪਤਾਲ ਰੈਫ਼ਰ ਕਰ ਦਿੱਤਾ ਗਿਆ ਹੈ।

ਥਾਣਾ ਧਨੌਲਾ ਦੇ ਥਾਣਾ ਇੰਚਾਰਜ ਲਖਵਿੰਦਰ ਸਿੰਘ ਨੇ ਦੱਸਿਆ ਕਿ ਹਮਲਾਵਰ ਗੈਂਗਸਟਰ ਕਾਲਾ ਧਨੌਲਾ ਅਤੇ ਉਸ ਦੇ ਸਾਥੀ ਹਨ, ਜਿਨ੍ਹਾਂ ਨੇ ਕਾਂਗਰਸ ਦੇ ਬਲਾਕ ਪ੍ਰਧਾਨ ਦੇ ਖੇਤਾਂ 'ਚ ਜਾ ਕੇ ਉਸ 'ਤੇ ਕਾਤਲਾਨਾ ਹਮਲਾ ਕਰ ਦਿੱਤਾ, ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ।

Related Post