ਸੁਖਬੀਰ ਬਾਦਲ ਤੇ ਹਮਲਾ ਇੱਕ ਸੋਚੀ ਸਮਝੀ ਰਾਜਨੀਤਿਕ ਸਾਜ਼ਿਸ਼, ਪਰ ਇਹ ਅਕਾਲੀ ਦਲ ਨੂੰ ਨਹੀਂ ਰੋਕ ਸਕੇਗਾ- ਹਰਸਿਮਰਤ ਕੌਰ ਬਾਦਲ

Harsimrat Kaur Badal: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ 'ਤੇ ਹੋਏ ਹਮਲੇ ਤੋਂ ਬਾਅਦ ਪਾਰਟੀ ਵੱਲੋਂ ਇਸ ਨੂੰ ਪੰਜਾਬ ਦੀ ਅਮਨ-ਸ਼ਾਂਤੀ ਅਤੇ ਭਾਈਚਾਰਕ ਸਾਂਝ ਨੂੰ ਭੰਗ ਕਰਨ ਦੀ ਇੱਕ ਵੱਡੀ ਸਿਆਸੀ ਸਾਜ਼ਿਸ਼ ਕਰਾਰ ਦਿੱਤਾ ਗਿਆ ਹੈ।

By  Amritpal Singh August 15th 2026 05:17 PM -- Updated: August 15th 2026 05:22 PM

Harsimrat Kaur Badal: ਸ਼੍ਰੋਮਣੀ ਅਕਾਲੀ ਦਲ ਵੱਲੋਂ ਸ਼ਹੀਦ ਕਰਨੈਲ ਸਿੰਘ ਈਸੜੂ ਜੀ ਦੀ ਬਰਸੀ ਮੌਕੇ ਪਿੰਡ ਈਸੜੂ ਵਿਖੇ ਹੋਈ ਵਿਸ਼ਾਲ ਅਕਾਲੀ ਕਾਨਫਰੰਸ ਦੌਰਾਨ ਸ਼ਹੀਦ ਕਰਨੈਲ ਸਿੰਘ ਈਸੜੂ ਜੀ ਦੀ ਮਹਾਨ ਸ਼ਹਾਦਤ ਨੂੰ ਸਿਜਦਾ ਕੀਤਾ ਗਿਆ।

ਇਸ ਮੌਕੇ ਸੀਨੀਅਰ ਅਕਾਲੀ ਲੀਡਰਸ਼ਿਪ ਨੇ ਆਪਣੇ ਸੰਬੋਧਨਾਂ ਰਾਹੀਂ ਪੰਥ ਤੇ ਪੰਜਾਬ ਨੂੰ ਦਰਪੇਸ਼ ਚੁਣੌਤੀਆਂ ਅਤੇ ਸ਼੍ਰੋਮਣੀ ਅਕਾਲੀ ਦਲ ਦੀ ਲੀਡਰਸ਼ਿਪ ਨੂੰ ਖ਼ਤਮ ਕਰਨ ਲਈ ਪੰਥ ਵਿਰੋਧੀ ਤਾਕਤਾਂ ਵੱਲੋਂ ਕੀਤੀਆਂ ਜਾ ਰਹੀਆਂ ਕਾਇਰਾਨਾ ਸਾਜ਼ਿਸ਼ਾਂ ਤੋਂ ਸੰਗਤ ਨੂੰ ਸੁਚੇਤ ਕੀਤਾ।

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਜੀ ਦੀ ਗੈਰਹਾਜ਼ਰੀ ਵਿੱਚ ਸਾਂਸਦ ਹਰਸਿਮਰਤ ਕੌਰ ਬਾਦਲ ਜੀ ਨੇ ਵਿਸ਼ੇਸ਼ ਤੌਰ ’ਤੇ ਹਾਜ਼ਰੀ ਭਰੀ। 

ਸਾਂਸਦ ਹਰਸਿਮਰਤ ਕੌਰ ਬਾਦਲ ਨੇ ਕਿਹਾ...

ਮੈਨੂੰ ਮੁਆਫ਼ ਕਰਨਾ, ਅੱਜ ਮੈਂ ਬਹੁਤ ਭਾਵੁਕ ਹਾਂ। ਕਿਉਂਕਿ ਪਿਛਲੇ 48 ਘੰਟੇ ਮੇਰੇ ਅਤੇ ਮੇਰੇ ਪਰਿਵਾਰ ਲਈ ਬਹੁਤ ਮੁਸ਼ਕਲ ਰਹੇ ਹਨ। ਅੱਜ ਮੈਂ ਇੱਥੇ ਨਹੀਂ ਹੋਣਾ ਸੀ। ਇੱਥੇ ਸੁਖਬੀਰ ਜੀ ਨੇ ਹੋਣਾ ਸੀ। ਪਰ ਦੇਖੋ, ਉਨ੍ਹਾਂ ’ਤੇ ਕਿਸ ਤਰ੍ਹਾਂ ਕਾਇਰਾਨਾ ਹਮਲਾ ਕੀਤਾ ਗਿਆ!

ਸੁਖਬੀਰ ਜੀ ’ਤੇ ਉਸ ਸਮੇਂ ਹਮਲਾ ਕੀਤਾ ਗਿਆ, ਜਦੋਂ ਉਹ ਸਾਡੇ ਸਭ ਤੋਂ ਪਵਿੱਤਰ ਅਸਥਾਨ ’ਤੇ ਪੰਜਾਬ ਦੀ ਅਮਨ-ਸ਼ਾਂਤੀ ਅਤੇ ਖੁਸ਼ਹਾਲੀ ਲਈ ਅਰਦਾਸ ਕਰਨ ਲਈ ਪਹੁੰਚੇ ਸਨ। ਜਿਸ ਕਿਸੇ ਨੇ ਵੀ ਗੁਰੂਘਰ ਵਿੱਚ ਅਰਦਾਸ ਬੇਨਤੀ ਕਰਨ ਪਹੁੰਚੇ ਇੱਕ ਨਿਮਾਣੇ ਸੇਵਕ 'ਤੇ ਹਮਲਾ ਕੀਤਾ ਹੈ ਉਹ ਗੁਰਸਿੱਖ ਹੋ ਹੀ ਨਹੀਂ ਸਕਦਾ। ਅਜਿਹਾ ਕਾਇਰਾਨਾ ਹਮਲਾ ਕਰਨ ਵਾਲਾ ਗੁਰਸਿੱਖ ਨਹੀਂ ਗੁਰੂ-ਦੋਖੀ ਹੈ! 




ਗੁਰੂ ਸਾਹਿਬ ਦੀ ਮਿਹਰ ਅਤੇ ਆਸਰਾ ਸਾਡੀ ਸਭ ਤੋਂ ਵੱਡੀ ਤਾਕਤ ਹੈ

ਸੁਖਬੀਰ ਸਿੰਘ ਜੀ ਬਾਦਲ ਨੂੰ ਦਬਾਉਣ ਦੀ ਕੋਸ਼ਿਸ਼ ਕਰਨ ਵਾਲੀਆਂ ਤਾਕਤਾਂ ਭੁਲੇਖੇ ਵਿੱਚ ਹਨ, ਜਿੰਨੀ ਉਹਨਾਂ ਨੂੰ ਦਬਾਉਣ ਦੀ ਕੋਸ਼ਿਸ਼ ਹੋਵੇਗੀ, ਉਹ ਉੰਨਾ ਹੀ ਤਕੜੇ ਹੋ ਕੇ ਵਾਪਸ ਆਉਣਗੇ।

ਇਹ ਲੜਾਈ ਸਿਆਸਤ ਦੀ ਨਹੀਂ ਸਗੋਂ ਪੰਜਾਬ ਨੂੰ ਬਚਾਉਣ ਦੀ ਲੜਾਈ ਹੈ। ਪੰਜਾਬ ਨੂੰ ਕਮਜ਼ੋਰ ਕਰਨ ਵਾਲੀਆਂ ਤਾਕਤਾਂ ਨੂੰ ਮੂੰਹ ਤੋੜ ਜਵਾਬ ਦਿੱਤਾ ਜਾਵੇਗਾ।

ਗੁਰੂ ਸਾਹਿਬ ਨੇ ਦੋ ਵਾਰ ਸੁਖਬੀਰ ਸਿੰਘ ਜੀ ਬਾਦਲ ਦੀ ਜਾਨ ਦੀ ਰੱਖਿਆ ਕੀਤੀ, ਗੁਰੂ ਸਾਹਿਬ ਦੀ ਮਿਹਰ ਸਦਕਾ ਸ. ਸੁਖਬੀਰ ਸਿੰਘ ਜੀ ਬਾਦਲ ਚੜ੍ਹਦੀਕਲਾ ਵਿੱਚ ਹਨ ਅਤੇ ਪੰਜਾਬ ਦੀ ਸੇਵਾ ਲਈ ਹੋਰ ਮਜ਼ਬੂਤੀ ਨਾਲ ਅੱਗੇ ਵਧਣਗੇ।


ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ 'ਤੇ ਹੋਏ ਹਮਲੇ ਤੋਂ ਬਾਅਦ ਪਾਰਟੀ ਵੱਲੋਂ ਇਸ ਨੂੰ ਪੰਜਾਬ ਦੀ ਅਮਨ-ਸ਼ਾਂਤੀ ਅਤੇ ਭਾਈਚਾਰਕ ਸਾਂਝ ਨੂੰ ਭੰਗ ਕਰਨ ਦੀ ਇੱਕ ਵੱਡੀ ਸਿਆਸੀ ਸਾਜ਼ਿਸ਼ ਕਰਾਰ ਦਿੱਤਾ ਗਿਆ ਹੈ।

ਸਾਂਸਦ ਹਰਸਿਮਰਤ ਕੌਰ ਬਾਦਲ ਨੇ ਐਕਸ 'ਤੇ ਪੋਸਟ ਸ਼ੇਅਰ ਕਰਦਿਆ ਲਿਖਿਆ ਕਿ 'ਸਿਰਫ਼ ਦੋ ਸਾਲਾਂ ਵਿੱਚ ਸੁਖਬੀਰ ਜੀ ’ਤੇ ਹੋਇਆ ਇਹ ਦੂਜਾ ਹਮਲਾ, ਪੰਜਾਬ ਦੀ ਅਮਨ-ਸ਼ਾਂਤੀ ਨੂੰ ਭੰਗ ਕਰਨ ਲਈ 2015 ਤੋਂ ਰਚੀ ਜਾ ਰਹੀ ਇੱਕ ਸੋਚੀ-ਸਮਝੀ ਸਿਆਸੀ ਸਾਜ਼ਿਸ਼ ਦਾ ਹਿੱਸਾ ਹੈ।

ਜਦੋਂ ਵੀ ਸ਼੍ਰੋਮਣੀ ਅਕਾਲੀ ਦਲ ਪੰਜਾਬ ਦੀ ਅਮਨ-ਸ਼ਾਂਤੀ ਅਤੇ ਭਾਈਚਾਰਕ ਸਾਂਝ ਨੂੰ ਕਾਇਮ ਰੱਖਣ ਲਈ ਹੰਭਲਾ ਮਾਰਦਾ ਹੈ ਤਾਂ ਗੁਰੂ-ਦੋਖੀ ਤਾਕਤਾਂ ਸਾਨੂੰ ਵੰਡਣ ਅਤੇ ਨਫ਼ਰਤ ਫੈਲਾਉਣ ਲਈ ਹੋਰ ਵੀ ਜ਼ੋਰ ਲਗਾਉਂਦੀਆਂ ਹਨ।

ਪਰ ਇਹ ਤਾਕਤਾਂ ਸੁਖਬੀਰ ਜੀ ਦੇ ਹੌਸਲੇ ਅਤੇ ਦ੍ਰਿੜ੍ਹ ਇਰਾਦੇ ਨੂੰ ਕਦੇ ਨਹੀਂ ਤੋੜ ਸਕਣਗੀਆਂ। 150 ਤੋਂ ਵੱਧ ਟਾਂਕੇ ਲੱਗਣ ਦੇ ਬਾਵਜੂਦ ਉਨ੍ਹਾਂ ਦਾ ਹੌਸਲਾ ਹੋਰ ਵੀ ਮਜ਼ਬੂਤ ਹੋਇਆ ਹੈ। ਉਨ੍ਹਾਂ ਨੇ ਅੱਜ ਮੈਨੂੰ ਆਪਣੀ ਥਾਂ ’ਤੇ ਮੋਰਚਾ ਸੰਭਾਲਣ ਲਈ ਕਿਹਾ। ਇਹ ਪੰਜਾਬ ਪ੍ਰਤੀ ਉਨ੍ਹਾਂ ਦੀ ਵਚਨਬੱਧਤਾ ਹੈ। ਇਹ ਪੰਜਾਬ ਦੀ ਸੁਰੱਖਿਆ ਲਈ ਉਨ੍ਹਾਂ ਦਾ ਦ੍ਰਿੜ੍ਹ ਸੰਕਲਪ ਹੈ।'

Related Post