ayushman Bharat Card: ਚੰਡੀਗੜ੍ਹ ’ਚ ਹਰ ਕਿਸੇ ਲਈ ਬਣੇਗਾ ਆਯੁਸ਼ਮਾਨ ਭਾਰਤ ਕਾਰਡ !

ਚੰਡੀਗੜ੍ਹ ’ਚ ਹਰ ਕਿਸੇ ਲਈ ਆਯੁਸ਼ਮਾਨ ਭਾਰਤ ਕਾਰਡ ਬਣਾਏ ਜਾਣ ਦੀ ਤਿਆਰੀ ਕੀਤੀ ਜਾ ਰਹੀ ਹੈ। ਦੱਸ ਦਈਏ ਕਿ ਕੇਂਦਰੀ ਸਿਹਤ ਮੰਤਰੀ ਨੇ ਭਾਜਪਾ ਪ੍ਰਧਾਨ ਅਰੁਣ ਸੂਦ ਦੀ ਅਪੀਲ ਦਾ ਨੋਟਿਸ ਲਿਆ ਗਿਆ ਹੈ।

By  Aarti April 4th 2023 07:05 PM

ਚੰਡੀਗੜ੍ਹ: ਚੰਡੀਗੜ੍ਹ ’ਚ ਹਰ ਕਿਸੇ ਲਈ ਆਯੁਸ਼ਮਾਨ ਭਾਰਤ ਕਾਰਡ ਬਣਾਏ ਜਾਣ ਦੀ ਤਿਆਰੀ ਕੀਤੀ ਜਾ ਰਹੀ ਹੈ। ਦੱਸ ਦਈਏ ਕਿ ਕੇਂਦਰੀ ਸਿਹਤ ਮੰਤਰੀ ਨੇ ਭਾਜਪਾ ਪ੍ਰਧਾਨ ਅਰੁਣ ਸੂਦ ਦੀ ਅਪੀਲ ਦਾ ਨੋਟਿਸ ਲਿਆ ਗਿਆ ਹੈ। 

ਦੱਸ ਦਈਏ ਕਿ ਭਾਜਪਾ ਦੀ ਮੰਗ 'ਤੇ ਕੇਂਦਰੀ ਸਿਹਤ ਮੰਤਰੀ ਮਨਸੁਖ ਮੰਡਵੀਆ ਨੇ ਭਾਜਪਾ ਦੇ ਸੂਬਾ ਪ੍ਰਧਾਨ ਅਰੁਣ ਸੂਦ ਦੇ ਪੱਤਰ 'ਤੇ ਅਗਲੇਰੀ ਕਾਰਵਾਈ ਲਈ ਸਬੰਧਤ ਅਧਿਕਾਰੀਆਂ ਨੂੰ ਆਯੁਸ਼ਮਾਨ ਭਾਰਤ ਯੋਜਨਾ ਤਹਿਤ ਸਾਰੇ ਨਾਗਰਿਕਾਂ ਨੂੰ ਆਯੂਸ਼ਮਾਨ ਕਾਰਡ ਦੇਣ ਦੀ ਪ੍ਰਕਿਰਿਆ ਸ਼ੁਰੂ ਕਰਨ ਦੇ ਨਿਰਦੇਸ਼ ਦਿੱਤੇ ਹਨ। 

ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸੂਬਾਈ ਬੁਲਾਰੇ ਕੈਲਾਸ਼ ਚੰਦ ਜੈਨ ਨੇ ਦੱਸਿਆ ਕਿ ਚੰਡੀਗੜ੍ਹ ਭਾਜਪਾ ਦੇ ਸੂਬਾ ਪ੍ਰਧਾਨ ਅਰੁਣ ਸੂਦ ਨੇ ਕੇਂਦਰੀ ਸਿਹਤ ਮੰਤਰੀ ਮਨਸੁਖ ਮੰਡਾਵੀਆ ਨਾਲ ਮੁਲਾਕਾਤ ਕਰਕੇ ਹੋਰਨਾਂ ਕੇਂਦਰ ਸ਼ਾਸਤ ਪ੍ਰਦੇਸ਼ਾਂ ਵਾਂਗ ਚੰਡੀਗੜ੍ਹ ਦੇ ਸਾਰੇ ਨਾਗਰਿਕਾਂ ਨੂੰ ਆਯੁਸ਼ਮਾਨ ਕਾਰਡ ਜਾਰੀ ਕਰਨ ਦੀ ਮੰਗ ਨੂੰ ਲੈ ਕੇ ਮੰਗ ਪੱਤਰ ਸੌਂਪਿਆ ਸੀ। ਇਸ ਮੈਮੋਰੰਡਮ ਦਾ ਨੋਟਿਸ ਲੈਂਦਿਆਂ ਕੇਂਦਰੀ ਸਿਹਤ ਮੰਤਰੀ ਨੇ ਇਹ ਮੰਗ ਪੱਤਰ ਕੌਮੀ ਸਿਹਤ ਅਥਾਰਟੀ ਦੇ ਮੁੱਖ ਕਾਰਜਕਾਰੀ ਅਧਿਕਾਰੀ ਨੂੰ ਬਣਦੀ ਕਾਰਵਾਈ ਲਈ ਭੇਜ ਦਿੱਤਾ ਹੈ, ਜੋ ਚੰਡੀਗੜ੍ਹ ਵਿੱਚ ਸਾਰਿਆਂ ਲਈ ਆਯੁਸ਼ਮਾਨ ਕਾਰਡ ਬਣਾਉਣ ਦੀ ਪ੍ਰਕਿਰਿਆ ਦੀ ਸ਼ੁਰੂਆਤ ਹੈ। ਉਮੀਦ ਹੈ ਕਿ ਇਸ ਸਬੰਧੀ ਜਲਦੀ ਹੀ ਕੋਈ ਫੈਸਲਾ ਲਿਆ ਜਾਵੇਗਾ ਅਤੇ ਸ਼ਹਿਰ ਦੇ ਸਾਰੇ ਨਾਗਰਿਕਾਂ ਲਈ ਆਯੁਸ਼ਮਾਨ ਕਾਰਡ ਬਣਾਏ ਜਾਣਗੇ।

ਭਾਜਪਾ ਦੇ ਸੂਬਾ ਪ੍ਰਧਾਨ ਅਰੁਣ ਸੂਦ ਨੇ ਇਸ ਕਾਰਵਾਈ 'ਤੇ ਤਸੱਲੀ ਪ੍ਰਗਟਾਈ ਹੈ ਅਤੇ ਕੇਂਦਰੀ ਸਿਹਤ ਮੰਤਰੀ ਮਨਸੁਖ ਮੰਡਵੀਆ ਦਾ ਧੰਨਵਾਦ ਕਰਨ ਦੇ ਨਾਲ-ਨਾਲ ਆਸ ਪ੍ਰਗਟਾਈ ਹੈ ਕਿ ਸ਼ਹਿਰ ਦੇ ਸਾਰੇ ਨਾਗਰਿਕਾਂ ਨੂੰ ਜਲਦੀ ਹੀ ਆਯੁਸ਼ਮਾਨ ਭਾਰਤ ਯੋਜਨਾ ਦਾ ਲਾਭ ਮਿਲਣਾ ਸ਼ੁਰੂ ਹੋ ਜਾਵੇਗਾ। ਉਨ੍ਹਾਂ ਕਿਹਾ ਹੈ ਕਿ ਜਿੱਥੇ ਇਹ ਫੈਸਲਾ ਭਾਜਪਾ ਲਈ ਵੱਡੀ ਪ੍ਰਾਪਤੀ ਹੋਵੇਗੀ, ਉੱਥੇ ਹੀ ਇਸ ਨਾਲ ਸ਼ਹਿਰ ਵਾਸੀਆਂ ਨੂੰ ਵੀ ਵੱਡੀ ਰਾਹਤ ਮਿਲੇਗੀ।

ਇਹ ਵੀ ਪੜ੍ਹੋ: Gurdaspur Double Murder: ਪਤਨੀ ਤੇ ਪੁੱਤ ਦਾ ਕਤਲ ਕਰਨ ਵਾਲੇ ASI ਨੇ ਖ਼ੁਦ ਨੂੰ ਵੀ ਮਾਰੀ ਗੋਲੀ, ਹੋਈ ਮੌਤ

Related Post