Baba Baljinder Singh Passed Away : ਗੁ: ਰਾੜ੍ਹਾ ਸਾਹਿਬ ਸੰਪ੍ਰਦਾਇ ਦੇ ਮੌਜੂਦਾ ਮੁਖੀ ਬਾਬਾ ਬਲਜਿੰਦਰ ਸਿੰਘ ਦਾ ਦਿਹਾਂਤ, ਵੱਖ-ਵੱਖ ਸਿੱਖ ਸ਼ਖਸੀਅਤਾਂ ਨੇ ਦੁੱਖ ਪ੍ਰਗਟ ਕੀਤਾ

Baba Baljinder Singh Passed Away : ਦੱਸ ਦਈਏ ਕਿ ਗੁਰਦੁਆਰਾ ਸਾਹਿਬ ਵਿਖੇ ਸੰਤ ਈਸ਼ਰ ਸਿੰਘ ਜੀ ਰਾੜ੍ਹਾ ਸਾਹਿਬ ਵਾਲਿਆਂ ਦੇ 50ਵੇਂ ਬਰਸੀ ਸਮਾਗਮ ਚੱਲ ਰਹੇ ਹਨ ਅਤੇ 24 ਅਗਸਤ ਨੂੰ ਬਾਬਾ ਬਲਜਿੰਦਰ ਸਿੰਘ ਮਹਾਂਪੁਰਸ਼ਾਂ ਨੂੰ ਸ਼ਰਧਾ-ਸਤਿਕਾਰ ਭੇਂਟ ਕੀਤਾ ਸੀ।

By  KRISHAN KUMAR SHARMA August 25th 2025 10:58 AM -- Updated: August 25th 2025 11:30 AM

Baba Baljinder Singh Passed Away : ਸਿੱਖ ਜਗਤ ਨੂੰ ਵੱਡਾ ਘਾਟਾ ਪਿਆ ਹੈ। ਗੁਰਦੁਆਰਾ ਰਾੜ੍ਹਾ ਸਾਹਿਬ ਸੰਪ੍ਰਦਾਇ ਦੇ ਮੌਜੂਦਾ ਮੁਖੀ ਬਾਬਾ ਬਲਜਿੰਦਰ ਸਿੰਘ ਦਾ ਦਿਹਾਂਤ ਹੋ ਗਿਆ ਹੈ। ਜਾਣਕਾਰੀ ਅਨੁਸਾਰ ਬਾਬਾ ਬਲਜਿੰਦਰ ਸਿੰਘ ਨੂੰ ਦੇਰ ਰਾਤ ਸਾਹ ਲੈਣ ਵਿੱਚ ਤਕਲੀਫ਼ ਹੋਈ ਸੀ, ਜਿਸ ਤੋਂ ਬਾਅਦ ਉਨ੍ਹਾਂ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ ਸੀ, ਜਿਥੇ ਉਨ੍ਹਾਂ ਨੇ ਆਪਣੇ ਆਖਰੀ ਸਾਹ ਲਏ।

ਦੱਸ ਦਈਏ ਕਿ ਗੁਰਦੁਆਰਾ ਸਾਹਿਬ ਵਿਖੇ ਸੰਤ ਈਸ਼ਰ ਸਿੰਘ ਜੀ ਰਾੜ੍ਹਾ ਸਾਹਿਬ ਵਾਲਿਆਂ ਦੇ 50ਵੇਂ ਬਰਸੀ ਸਮਾਗਮ ਚੱਲ ਰਹੇ ਹਨ ਅਤੇ 24 ਅਗਸਤ ਨੂੰ ਬਾਬਾ ਬਲਜਿੰਦਰ ਸਿੰਘ ਮਹਾਂਪੁਰਸ਼ਾਂ ਨੂੰ ਸ਼ਰਧਾ-ਸਤਿਕਾਰ ਭੇਂਟ ਕੀਤਾ ਸੀ।

ਜਥੇਦਾਰ ਗੜਗੱਜ ਤੋਂ ਲੈ ਕੇ ਸੁਖਬੀਰ ਸਿੰਘ ਬਾਦਲ ਸਮੇਤ ਵੱਖ-ਵੱਖ ਸਿੱਖ ਸ਼ਖਸੀਅਤਾਂ ਨੇ ਡੂੰਘੇ ਦੁੱਖ ਦਾ ਕੀਤਾ ਪ੍ਰਗਟਾਵਾ

ਬਾਬਾ ਜੀ ਦੇ ਦਿਹਾਂਤ 'ਤੇ ਸ੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਕਿਹਾ ਕਿ ਬਾਬਾ ਜੀ ਵਰਗੀਆਂ ਮਹਾਨ ਸ਼ਖ਼ਸੀਅਤਾਂ ਦਾ ਵਿਛੋੜਾ ਖ਼ਾਲਸਾ ਪੰਥ ਲਈ ਵੱਡਾ ਘਾਟਾ ਹਨ। ਉਨ੍ਹਾਂ ਨੇ ਅਕਾਲ ਪੁਰਖ ਅੱਗੇ ਅਰਦਾਸ ਕੀਤੀ ਕਿ ਪਰਿਵਾਰਕ ਮੈਂਬਰਾਂ ਤੇ ਸੰਗੀ ਸਾਥੀਆਂ ਨੂੰ ਭਾਣਾ ਮੰਨਣ ਦਾ ਬਲ ਬਖ਼ਸ਼ਣ।

  

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਜੀ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਬਾਬਾ ਜੀ ਦੇ ਅਕਾਲ ਚਲਾਣਾ ਕਰ ਜਾਣ 'ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਕਿਹਾ ਕਿ ਬਾਬਾ ਬਲਜਿੰਦਰ ਸਿੰਘ ਨੇ ਜਿਥੇ ਪ੍ਰੰਪਰਿਕ ਢੰਗ ਨਾਲ ਦੇਸ਼ ਵਿਦੇਸ਼ ਅੰਦਰ ਸਿੱਖੀ ਦਾ ਪ੍ਰਚਾਰ ਪ੍ਰਸਾਰ ਕੀਤਾ, ਉਥੇ ਹੀ ਉਨ੍ਹਾਂ ਵੱਲੋਂ ਗੁਰਬਾਣੀ ਨੂੰ ਡਿਜੀਟਲ ਮਾਧਿਅਮ ਰਾਹੀਂ ਸੰਗਤਾਂ ਤੱਕ ਪਹੁੰਚਾਉਣ ਲਈ ਤਿਆਰ ਕੀਤਾ 'ਈਸ਼ਰ ਮਾਈਕਰੋ ਮੀਡੀਆ' ਕੌਮ ਲਈ ਵੱਡੀ ਦੇਣ ਹੈ। ਉਨ੍ਹਾਂ ਦੇ ਇਸ ਉਪਰਾਲੇ ਦਾ ਕੇਵਲ ਗੁਰਬਾਣੀ ਅਤੇ ਇਤਿਹਾਸ ਦੇ ਖੋਜੀ ਹੀ ਲਾਹਾ ਨਹੀਂ ਲੈ ਰਹੇ, ਸਗੋਂ ਆਮ ਸਿੱਖ ਸੰਗਤਾਂ ਵੀ ਇਸ ਦੀ ਵਰਤੋਂ ਕਰਕੇ ਗੁਰਬਾਣੀ ਅਤੇ ਗੁਰਮਤਿ ਨਾਲ ਜੁੜ ਰਹੀਆਂ ਹਨ।

ਉਧਰ, ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਅੱਜ ਦੇ ਇੰਟਰਨੈੱਟ ਦੇ ਯੁੱਗ ਅੰਦਰ ਉਨ੍ਹਾਂ ਦੀ ਇਸ ਦੇਣ ਨੂੰ ਹਮੇਸ਼ਾ ਯਾਦ ਰੱਖਿਆ ਜਾਵੇਗਾ। ਐਡਵੋਕੇਟ ਧਾਮੀ ਨੇ ਬਾਬਾ ਬਲਜਿੰਦਰ ਸਿੰਘ ਨੂੰ ਸ਼ਰਧਾਂਜਲੀ ਦਿੰਦਿਆਂ ਉਨ੍ਹਾਂ ਦੇ ਸਨੇਹੀਆਂ ਨਾਲ ਹਮਦਰਦੀ ਪ੍ਰਗਟ ਕੀਤੀ ਅਤੇ ਕਰਤਾ ਪੁਰਖ਼ ਅੱਗੇ ਵਿਛੜੀ ਰੂਹ ਨਮਿਤ ਅਰਦਾਸ ਕੀਤੀ।


ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਵੀ ਬਾਬਾ ਬਲਜਿੰਦਰ ਸਿੰਘ ਦੇ ਦਿਹਾਂਤ 'ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਕਿਹਾ ਕਿ ਬਾਬਾ ਜੀ ਨਿਭਾਈਆਂ ਸੇਵਾਵਾਂ ਨਾਲ ਹਮੇਸ਼ਾ ਚੇਤਿਆਂ 'ਚ ਰਹਿਣਗੇ।

Related Post