ਦਮਦਮੀ ਟਕਸਾਲ ਸੰਗਰਾਵਾਂ ਦੇ ਮੁੱਖੀ ਬਾਬਾ ਰਾਮ ਸਿੰਘ ਖਾਲਸਾ ਨੂੰ ਅੰਮ੍ਰਿਤਸਰ ਸਥਿਤ ਰਿਹਾਇਸ਼ ‘ਚ ਕੀਤਾ ਨਜ਼ਰਬੰਦ

By  Shameela Khan October 15th 2023 03:43 PM -- Updated: October 15th 2023 03:45 PM

ਅੰਮ੍ਰਿਤਸਰ: ਦਮਦਮੀ ਟਕਸਾਲ ਦੇ ਮੁਖੀ ਬਾਬਾ ਰਾਮ ਸਿੰਘ ਖ਼ਾਲਸਾ ਨੇ ਅੱਜ ਗੁਰਦਵਾਰਾ ਗੁਰੂ ਅਮਰਦਾਸ ਜੀ ਅਠਵਾਲ ਪੁਲ ਤੋਂ ਇਕ ਖ਼ਾਲਸਾ ਵਹੀਰ ਗੁਰਦਵਾਰਾ ਬਾਉਲੀ ਸਾਹਿਬ ਗੋਇੰਦਵਾਲ ਸਾਹਿਬ ਤੱਕ ਕੱਢਣ ਦਾ ਐਲਾਨ ਕੀਤਾ ਸੀ। ਜਿਸ ਤੋਂ ਬਾਅਦ ਦਮਦਮੀ ਟਕਸਾਲ ਸੰਗਰਾਵਾਂ ਦੇ ਮੁਖੀ ਬਾਬਾ ਰਾਮ ਸਿੰਘ ਨੂੰ ਖਾਲਸਾ ਵਹੀਰ ਕੱਢਣ ਤੋਂ ਰੋਕਣ ਲਈ ਪੁਲਿਸ ਵਲੋਂ ਉਨ੍ਹਾਂ ਦੇ ਘਰ ‘ਚ ਹੀ ਨਜ਼ਰਬੰਦ ਕਰ ਦਿੱਤਾ ਹੈ।


ਦਮਦਮੀ ਟਕਸਾਲ ਦੇ ਮੁਖੀ ਸਿੰਘ ਬਾਬਾ ਰਾਮ ਸਿੰਘ ਵੱਲੋਂ ਨਿਰੋਲ ਸਿੱਖੀ ਦੇ ਪ੍ਰਚਾਰ ਵਾਸਤੇ, ਅੰਮ੍ਰਿਤ ਸੰਚਾਰ ਦੀ ਲਹਿਰ ਨੂੰ ਮੁੜ ਪ੍ਰਬੰਧ ਕਰਨ ਤੇ ਨੌਜਵਾਨਾਂ ਨੂੰ ਨਸ਼ਿਆਂ ਦੇ ਦਲਦਲ ‘ਚੋਂ ਕੱਢਣ ਵਾਸਤੇ ਉਪਵਾਲਾ ਕਰਦੇ ਹੋਏ ਮੁੜ ਖਾਲਸਾ ਵਹੀਰ ਦੀ ਸ਼ੁਰੂਆਤ ਕਰ ਰਹੇ ਸਨ ਜੋ ਕਿ ਅੱਜ 15 ਅਕਤੂਬਰ ਦਿਨ ਐਤਵਾਰ ਨੂੰ ਗੁਰਦੁਆਰਾ ਅਠਵਾਲ ਪੁਲ ਸ਼ਾਖਾ ਦਮਦਮੀ ਟਕਸਾਲ ਸੰਗਰਾਵਾਂ ਤੋਂ ਸ਼ੁਰੂ ਕਰ ਕੇ ਗੁਰਦੁਆਰਾ ਸ੍ਰੀ ਬਾਉਲੀ ਸਾਹਿਬ ਗੋਇੰਦਵਾਲ ਵਿਖੇ ਸ਼ਾਮ ਨੂੰ ਸਮਾਪਤ ਹੋਣੀ ਸੀ।


Related Post