Amritsar News : ਅੰਮ੍ਰਿਤਸਰ ਚ ਬੱਬਰ ਖਾਲਸਾ ਇੰਟਰਨੈਸ਼ਨਲ ਮਾਡਿਊਲ ਦੇ 5 ਕਾਰਕੁਨ ਗ੍ਰਿਫ਼ਤਾਰ , ਹੈਂਡ ਗ੍ਰਨੇਡ ਸਮੇਤ ਹਥਿਆਰ ਬਰਾਮਦ

Amritsar News : ਅੰਮ੍ਰਿਤਸਰ ਵਿੱਚ ਪੁਲਿਸ ਨੇ ਬੱਬਰ ਖਾਲਸਾ ਇੰਟਰਨੈਸ਼ਨਲ ਮਾਡਿਊਲ ਦੇ 5 ਕਾਰਕੁਨਾਂ ਨੂੰ ਗ੍ਰਿਫਤਾਰ ਕੀਤਾ ਹੈ। ਪੁਲਿਸ ਨੇ ਉਨ੍ਹਾਂ ਤੋਂ ਇੱਕ ਹੈਂਡ ਗ੍ਰਨੇਡ ਅਤੇ ਇੱਕ ਗੈਰ-ਕਾਨੂੰਨੀ ਹਥਿਆਰ ਬਰਾਮਦ ਕੀਤਾ ਹੈ। ਇਸ ਸਬੰਧੀ ਜਾਣਕਾਰੀ ਪੰਜਾਬ ਪੁਲਿਸ ਦੇ ਡੀਜੀਪੀ ਗੌਰਵ ਯਾਦਵ ਨੇ ਸਾਂਝੀ ਕੀਤੀ ਹੈ

By  Shanker Badra April 30th 2025 03:00 PM

Amritsar News : ਅੰਮ੍ਰਿਤਸਰ ਵਿੱਚ ਪੁਲਿਸ ਨੇ ਬੱਬਰ ਖਾਲਸਾ ਇੰਟਰਨੈਸ਼ਨਲ ਮਾਡਿਊਲ ਦੇ 5 ਕਾਰਕੁਨਾਂ ਨੂੰ ਗ੍ਰਿਫਤਾਰ ਕੀਤਾ ਹੈ। ਪੁਲਿਸ ਨੇ ਉਨ੍ਹਾਂ ਤੋਂ ਇੱਕ ਹੈਂਡ ਗ੍ਰਨੇਡ ਅਤੇ ਇੱਕ ਗੈਰ-ਕਾਨੂੰਨੀ ਹਥਿਆਰ ਬਰਾਮਦ ਕੀਤਾ ਹੈ। ਇਸ ਸਬੰਧੀ ਜਾਣਕਾਰੀ ਪੰਜਾਬ ਪੁਲਿਸ ਦੇ ਡੀਜੀਪੀ ਗੌਰਵ ਯਾਦਵ ਨੇ ਸਾਂਝੀ ਕੀਤੀ ਹੈ।

ਡੀਜੀਪੀ ਗੌਰਵ ਯਾਦਵ ਨੇ ਕਿਹਾ - ਗ੍ਰਿਫ਼ਤਾਰ ਕੀਤੇ ਗਏ ਪੰਜ ਮੁਲਜ਼ਮ ਆਈਐਸਆਈ ਅੱਤਵਾਦੀ ਨੈੱਟਵਰਕ ਲਈ ਕੰਮ ਕਰ ਰਹੇ ਸਨ। ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਵਿਦੇਸ਼ੀ ਗੈਂਗਸਟਰ ਜੀਵਨ ਫੌਜੀ ਦੀ ਅਗਵਾਈ ਵਾਲੇ ਬੀਕੇਆਈ ਮਾਡਿਊਲ ਦੇ 5 ਕਾਰਕੁਨਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਜਿਸ ਵਿੱਚ ਨਰੇਸ਼ ਕੁਮਾਰ ਉਰਫ ਬੱਬੂ, ਅਭਿਨਵ ਭਗਤ ਉਰਫ ਅਭੀ, ਅਜੈ ਕੁਮਾਰ ਉਰਫ ਅਜੂ, ਸੰਨੀ ਕੁਮਾਰ ਅਤੇ ਇੱਕ ਨਾਬਾਲਗ ਸ਼ਾਮਲ ਹਨ।

 ਪੁਲਿਸ ਸਟੇਸ਼ਨ 'ਤੇ ਗ੍ਰਨੇਡ ਸੁੱਟਣ ਦੀ ਤਿਆਰੀ 'ਚ ਸੀ ਪੰਜੇ ਆਰੋਪੀ 

ਪੰਜਾਬ ਪੁਲਿਸ ਦੇ ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਇਨ੍ਹਾਂ ਪੰਜਾਂ ਮੁਲਜ਼ਮਾਂ ਨੇ ਮਿਲ ਕੇ ਫਿਰ ਤੋਂ ਪੁਲਿਸ ਸਟੇਸ਼ਨ 'ਤੇ ਗ੍ਰਨੇਡ ਹਮਲਾ ਕਰਨ ਦੀ ਯੋਜਨਾ ਬਣਾਈ ਸੀ ਪਰ ਇਸ ਤੋਂ ਪਹਿਲਾਂ ਹੀ ਪੁਲਿਸ ਨੇ ਉਕਤ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਰਿਕਵਰੀ ਆਪ੍ਰੇਸ਼ਨ ਦੌਰਾਨ ਆਰੋਪੀ ਅਜੈ ਕੁਮਾਰ ਨੇ ਪੁਲਿਸ ਤੋਂ ਸਰਵਿਸ ਹਥਿਆਰ ਖੋਹ ਕੇ ਪੁਲਿਸ 'ਤੇ ਗੋਲੀਆਂ ਚਲਾ ਕੇ ਭੱਜਣ ਦੀ ਕੋਸ਼ਿਸ਼ ਕੀਤੀ ਸੀ। 

ਇਸ ਦੌਰਾਨ ਆਰੋਪੀ ਮੁੱਠਭੇੜ 'ਚ ਜ਼ਖਮੀ ਹੋ ਗਿਆ ਹੈ ਅਤੇ ਇਲਾਜ ਲਈ ਹਸਪਤਾਲ 'ਚ ਦਾਖਲ ਕਰਵਾਇਆ ਗਿਆ ਹੈ। ਇਸ ਸਬੰਧੀ ਇਸਲਾਮਾਬਾਦ ਪੁਲਿਸ ਸਟੇਸ਼ਨ ਵਿੱਚ ਐਫਆਈਆਰ ਦਰਜ ਕੀਤੀ ਗਈ ਹੈ। ਇਸ ਵੇਲੇ ਪੁਲਿਸ ਟੀਮਾਂ ਪੂਰੇ ਨੈੱਟਵਰਕ ਨੂੰ ਖਤਮ ਕਰਨ ਲਈ ਕੰਮ ਕਰ ਰਹੀਆਂ ਹਨ। ਜਿਸ ਕਾਰਨ ਹੋਰ ਮੁਲਜ਼ਮਾਂ ਨੂੰ ਵੀ ਗ੍ਰਿਫ਼ਤਾਰ ਕੀਤਾ ਜਾ ਸਕਦਾ ਹੈ।

Related Post