Babbu Maan : ਬੱਬੂ ਮਾਨ ਨੇ ਕਿਸਾਨਾਂ ਲਈ ਕੀਤਾ ਵੱਡਾ ਐਲਾਨ, ਵੀਡੀਓ ਹੋ ਰਹੀ ਵਾਇਰਲ

Babbu Maan : ਵੀਡੀਓ ਆਸਟ੍ਰੇਲੀਆ ਦੇ ਮੈਲਬੌਰਨ ਦੀ ਹੈ, ਜਿਥੇ ਇੱਕ ਸ਼ੋਅ ਦੌਰਾਨ ਉਨ੍ਹਾਂ ਨੇ ਆਸਟ੍ਰੇਲੀਆ ਦੇ ਕਿਸਾਨਾਂ ਲਈ 11000 ਡਾਲਰ ਦੀ ਆਰਥਿਕ ਸਹਾਇਤਾ ਦਾ ਐਲਾਨ ਕੀਤਾ। ਇਸ ਪੋਸਟ 'ਚ 'ਕਿਸਾਨ ਮਜਦੂਰ ਏਕਤਾ ਜ਼ਿੰਦਾਬਾਦ' ਦਾ ਨਾਹਰਾ ਵੀ ਲਿਖਿਆ ਹੋਇਆ ਸੀ।

By  KRISHAN KUMAR SHARMA July 29th 2024 05:15 PM -- Updated: July 29th 2024 07:20 PM

Babbu Maan : ਪੰਜਾਬ ਦੇ ਮਸ਼ਹੂਰ ਗਾਇਕ ਬੱਬੂ ਮਾਨ ਨੇ ਕਿਸਾਨਾਂ ਲਈ ਵੱਡਾ ਐਲਾਨ ਕੀਤਾ ਹੈ। ਗਾਇਕ ਇਸ ਸਮੇਂ ਆਸਟ੍ਰੇਲੀਆ ਦੇ ਮਿਊਜ਼ੀਕਲ ਦੌਰੇ 'ਤੇ ਹਨ, ਜਿਸ ਦੌਰਾਨ ਐਲਾਨ ਕੀਤੇ ਜਾਣ ਦੀ ਇੱਕ ਵੀਡੀਓ ਵਾਇਰਲ ਹੋਈ ਹੈ। ਵੀਡੀਓ ਦੇ ਕੈਪਸ਼ਨ 'ਚ ਆਸਟ੍ਰੇਲੀਆ ਦੇ ਕਿਸਾਨਾਂ ਨੂੰ ਉਨ੍ਹਾਂ ਵੱਲੋਂ 11000 ਡਾਲਰ ਦੀ ਸਹਾਇਤਾ ਦੀ ਪੇਸ਼ਕਸ਼ ਬਾਰੇ ਦੱਸਿਆ ਜਾ ਰਿਹਾ ਹੈ।

ਵੀਡੀਓ ਆਸਟ੍ਰੇਲੀਆ ਦੇ ਮੈਲਬੌਰਨ ਦੀ ਹੈ, ਜਿਥੇ ਇੱਕ ਸ਼ੋਅ ਦੌਰਾਨ ਉਨ੍ਹਾਂ ਨੇ ਆਸਟ੍ਰੇਲੀਆ ਦੇ ਕਿਸਾਨਾਂ ਲਈ 11000 ਡਾਲਰ ਦੀ ਆਰਥਿਕ ਸਹਾਇਤਾ ਦਾ ਐਲਾਨ ਕੀਤਾ। ਇਸ ਪੋਸਟ 'ਚ 'ਕਿਸਾਨ ਮਜਦੂਰ ਏਕਤਾ ਜ਼ਿੰਦਾਬਾਦ' ਦਾ ਨਾਹਰਾ ਵੀ ਲਿਖਿਆ ਹੋਇਆ ਸੀ।

ਬੱਬੂ ਮਾਨ ਦੀ ਇਹ ਵੀਡੀਓ sirfpanjabiyat ਨੇ ਆਪਣੇ ਇੰਸਟਾਗ੍ਰਾਮ ਪੇਜ ਉੱਤੇ ਸ਼ੇਅਰ ਕੀਤੀ ਹੈ। ਜਿਸ ਵਿੱਚ ਗਾਇਕ ਪੰਜਾਬ ਦੇ ਕਿਸਾਨਾਂ ਮਜ਼ਦੂਰ ਯੂਨੀਅਨ ਜ਼ਿੰਦਬਾਦ ਦੇ ਨਾਅਰੇ ਲਗਾ ਰਹੇ ਹਨ। ਇਸਦੇ ਨਾਲ ਹੀ ਉਨ੍ਹਾਂ ਨੇ ਆਸਟ੍ਰੇਲੀਆ ਦੇ ਕਿਸਾਨ ਭਰਾਵਾਂ ਲਈ 11 ਹਜ਼ਾਰ ਡਾਲਰ ਦੀ ਆਰਥਿਕ ਮਦਦ ਕਰਨ ਦਾ ਐਲਾਨ ਕੀਤਾ ਹੈ।

ਪੰਜਾਬੀ ਗਾਇਕ ਦੀ ਇਸ ਦਰਿਆਦਿਲੀ ਲਈ ਉਸ ਦੇ ਪ੍ਰਸ਼ੰਸਕਾਂ ਵੱਲੋਂ ਬੱਬੂ ਮਾਨ ਦੀ ਖੂਬ ਤਾਰੀਫ਼ ਕੀਤੀ ਜਾ ਰਹੀ ਹੈ। ਬੱਬੂ ਮਾਨ ਦੀ ਇੱਕ ਵੀਡੀਓ 'ਤੇ ਲੋਕ ਕੁਮੈਂਟ ਕਰਕੇ ਉਨ੍ਹਾਂ ਦੇ ਇਸ ਨੇਕ ਕੰਮ ਨੂੰ ਸਲਾਹ ਰਹੇ ਹਨ।

Related Post