Baghapurana MC Elections : ਪੰਜਾਬ ਚ ਮੁੜ ਹੋਣਗੀਆਂ ਨਗਰ ਕੌਂਸਲ ਚੋਣਾਂ ! ਬਾਘਾਪੁਰਾਣਾ ਦੇ 15 ਵਾਰਡਾਂ ਚ ਦੀਆਂ ਚੋਣਾਂ ਨੂੰ ਲੈ ਕੇ ਵੱਡੀ ਖ਼ਬਰ

Baghapurana Municipal Council Elections : ਬਾਘਾਪੁਰਾਣਾ ਨਗਰ ਕੌਂਸਲ ਦੇ 15 ਵਾਰਡਾਂ ਦੀਆਂ ਚੋਣਾਂ ਮੁੜ ਤੋਂ ਕਰਵਾਏ ਜਾਣ ਦੀ ਮੰਗ ਕੀਤੀ ਗਈ ਸੀ। ਸੁਪਰੀਮ ਕੋਰਟ 'ਚ ਦਾਖਲ ਇਸ ਮੰਗ 'ਤੇ ਹੁਣ ਅਦਾਲਤ ਦੇ ਰਿਟਾਇਰਡ ਜੱਜ ਵੱਲੋਂ ਸੌਂਪੀ ਰਿਪੋਰਟ 'ਚ ਇਨ੍ਹਾਂ ਚੋਣਾਂ ਨੂੰ ਮੁੜ ਤੋਂ ਕਰਵਾਏ ਜਾਣ ਦੀ ਸਿਫ਼ਾਰਸ਼ ਕੀਤੀ ਗਈ ਹੈ।

By  KRISHAN KUMAR SHARMA August 18th 2026 09:11 AM -- Updated: August 18th 2026 09:21 AM

Baghapurana Municipal Council Elections : ਪੰਜਾਬ 'ਚ ਇੱਕ ਵਾਰ ਮੁੜ ਨਗਰ ਕੌਂਸਲ ਚੋਣਾਂ ਦਾ ਰੇੜਕਾ ਖੜਾ ਹੋਇਆ ਹੈ। ਬਾਘਾਪੁਰਾਣਾ ਨਗਰ ਕੌਂਸਲ ਦੇ 15 ਵਾਰਡਾਂ ਦੀਆਂ ਚੋਣਾਂ ਮੁੜ ਤੋਂ ਕਰਵਾਏ ਜਾਣ ਦੀ ਮੰਗ ਕੀਤੀ ਗਈ ਸੀ। ਸੁਪਰੀਮ ਕੋਰਟ 'ਚ ਦਾਖਲ ਇਸ ਮੰਗ 'ਤੇ ਹੁਣ ਅਦਾਲਤ ਦੇ ਰਿਟਾਇਰਡ ਜੱਜ ਵੱਲੋਂ ਸੌਂਪੀ ਰਿਪੋਰਟ 'ਚ ਇਨ੍ਹਾਂ ਚੋਣਾਂ ਨੂੰ ਮੁੜ ਤੋਂ ਕਰਵਾਏ ਜਾਣ ਦੀ ਸਿਫ਼ਾਰਸ਼ ਕੀਤੀ ਗਈ ਹੈ।

ਜੱਥੇਦਾਰ ਤੀਰਥ ਸਿੰਘ ਮਾਹਲਾ ਅਨੁਸਾਰ, ਰਿਪੋਰਟ ਵਿੱਚ ਬਾਘਾਪੁਰਾਣਾ ਨਗਰ ਕੌਂਸਲ ਦੇ ਵਾਰਡ ਨੰਬਰ 1 ਤੋਂ 15 ਤੱਕ, ਯਾਨੀ ਸਾਰੇ 15 ਵਾਰਡਾਂ ਦੀ ਚੋਣ ਪ੍ਰਕਿਰਿਆ ਨੂੰ ਪ੍ਰਭਾਵਿਤ ਅਤੇ ਖ਼ਰਾਬ ਪਾਇਆ ਗਿਆ ਹੈ। ਇਸ ਦੇ ਨਾਲ ਹੀ ਇਨ੍ਹਾਂ ਸਾਰੇ ਵਾਰਡਾਂ ਵਿੱਚ ਮੁੜ ਚੋਣਾਂ ਕਰਵਾਉਣ ਦੀ ਸਿਫ਼ਾਰਿਸ਼ ਕੀਤੀ ਗਈ ਹੈ।

ਇਹ ਵੀ ਪੜ੍ਹੋ... ਰਾਂਚੀ 'ਚ ਵਿਦਿਆਰਥੀਆਂ ਦੇ ਅੰਦੋਲਨ ਨੂੰ ਮਿਲੀ ਵੱਡੀ ਜਿੱਤ, ਸਰਕਾਰ ਨੇ ਮੰਗੀਆਂ ਮੰਨਾਂ, ਰੱਦ ਕੀਤੀ JPSC ਪ੍ਰੀਖਿਆ

ਦਾਅਵੇ ਅਨੁਸਾਰ, ਨਾਮਜ਼ਦਗੀ ਪ੍ਰਕਿਰਿਆ ਦੌਰਾਨ ਵਿਰੋਧੀ ਪਾਰਟੀਆਂ ਨਾਲ ਸਬੰਧਤ ਦਾਅਵੇਦਾਰਾਂ ਅਤੇ ਉਮੀਦਵਾਰਾਂ ਨੂੰ ਯੋਜਨਾਬੱਧ ਢੰਗ ਨਾਲ ਨਾਮਜ਼ਦਗੀ ਪੱਤਰ ਦਾਖ਼ਲ ਕਰਨ ਤੋਂ ਰੋਕਿਆ ਗਿਆ। ਦੋਸ਼ ਹੈ ਕਿ ਸਿਰਫ਼ ਆਮ ਆਦਮੀ ਪਾਰਟੀ (AAP) ਦੇ ਉਮੀਦਵਾਰਾਂ ਦੇ ਨਾਮਜ਼ਦਗੀ ਪੱਤਰ ਪ੍ਰਾਪਤ ਕੀਤੇ ਗਏ, ਜਦਕਿ ਹੋਰ ਪਾਰਟੀਆਂ ਦੇ ਉਮੀਦਵਾਰਾਂ ਦੇ ਕਾਗਜ਼ ਨਹੀਂ ਲਏ ਗਏ।

ਇਸ ਤੋਂ ਬਾਅਦ ਸਿਰਫ਼ ਇੱਕ ਪਾਰਟੀ ਦੇ ਉਮੀਦਵਾਰਾਂ ਨੂੰ ਬਿਨਾਂ ਮੁਕਾਬਲੇ ਨਿਰਵਿਰੋਧ ਚੁਣਿਆ ਹੋਇਆ ਐਲਾਨ ਕਰ ਦਿੱਤਾ ਗਿਆ। ਰਿਪੋਰਟ ਵਿੱਚ ਕਥਿਤ ਤੌਰ ’ਤੇ ਇਹ ਸਿੱਟਾ ਕੱਢਿਆ ਗਿਆ ਹੈ ਕਿ ਸਾਰੇ 15 ਵਾਰਡਾਂ ਦੀ ਚੋਣ ਪ੍ਰਕਿਰਿਆ ਪ੍ਰਭਾਵਿਤ ਹੋਈ ਹੈ ਅਤੇ ਇਸ ਨੂੰ ਰੱਦ ਕਰਨਾ ਚਾਹੀਦਾ ਹੈ।

ਹਾਲਾਂਕਿ, ਇਸ ਮਾਮਲੇ ਵਿੱਚ ਅੰਤਿਮ ਫੈਸਲਾ ਮਾਨਯੋਗ ਸੁਪਰੀਮ ਕੋਰਟ ਵੱਲੋਂ ਲਿਆ ਜਾਣਾ ਹੈ। ਜੱਥੇਦਾਰ ਤੀਰਥ ਸਿੰਘ ਮਾਹਲਾ ਨੇ ਇਸ ਜਾਣਕਾਰੀ ਨੂੰ ਸਾਂਝਾ ਕਰਦਿਆਂ ਬਾਘਾਪੁਰਾਣਾ ਦੇ ਸਾਰੇ 15 ਵਾਰਡਾਂ ਵਿੱਚ ਮੁੜ ਨਗਰ ਕੌਂਸਲ ਚੋਣਾਂ ਕਰਵਾਉਣ ਦੀ ਸਿਫ਼ਾਰਿਸ਼ ਨੂੰ ਅਹਿਮ ਕਦਮ ਕਰਾਰ ਦਿੱਤਾ ਹੈ।

ਇਹ ਵੀ ਪੜ੍ਹੋ... Punjab weather News : ਪੰਜਾਬ 'ਚ ਮੀਂਹ ਨੂੰ ਲੈ ਕੇ ਅਲਰਟ, ਜਾਣੋ ਕਿਹੜੇ ਜ਼ਿਲ੍ਹਿਆਂ 'ਚ ਪਵੇਗਾ ਭਾਰੀ ਮੀਂਹ

Related Post