PTC News
Search
🔍 Search

YouTuber ਧਰੁਵ ਰਾਠੀ ਖ਼ਿਲਾਫ਼ ਜ਼ਮਾਨਤੀ ਵਾਰੰਟ ਜਾਰੀ, ਅਦਾਲਤ ਚ ਪੇਸ਼ੀ ਤੋਂ ਠੀਕ ਪਹਿਲਾਂ ਲੰਡਨ ਰਵਾਨਾ ਹੋਏ ਰਾਠੀ

31 ਅਕਤੂਬਰ ਨੂੰ ਹੋਵੇਗੀ ਮਾਮਲੇ ਦੀ ਅਗਲੀ ਸੁਣਵਾਈ

By  Jaswinder Kaur October 17th 2026 01:03 PM

Warrant issued against YouTuber Dhruv Rathi : ਦਿੱਲੀ ਦੀ ਇੱਕ ਅਦਾਲਤ ਨੇ ਯੂਟਿਊਬਰ ਧਰੁਵ ਰਾਠੀ ਖ਼ਿਲਾਫ਼ 2018 ਦੇ ਮਾਣਹਾਨੀ ਮਾਮਲੇ ਵਿੱਚ ਅੱਜ ਜ਼ਮਾਨਤੀ ਵਾਰੰਟ ਜਾਰੀ ਕੀਤੇ ਹਨ। ਇਹ ਕਾਰਵਾਈ ਉਸ ਸਮੇਂ ਕੀਤੀ ਗਈ ਜਦੋਂ ਸੰਮਨ ਪਹੁੰਚਾਉਣ ਗਏ ਅਦਾਲਤੀ ਕਰਮਚਾਰੀ ਨੇ ਰਿਪੋਰਟ ਦਿੱਤੀ ਕਿ ਧਰੁਵ ਰਾਠੀ ਦਾ ਘਰ ਬੰਦ ਸੀ। ਇਸ ਕਾਰਨ ਉਨ੍ਹਾਂ ਨੂੰ ਸੰਮਨ ਤਾਮੀਲ ਨਹੀਂ ਕਰਵਾਏ ਜਾ ਸਕੇ।

ਨਿਆਂਇਕ ਮੈਜਿਸਟਰੇਟ ਰਾਹੁਲ ਜੈਨ ਨੇ ਭਾਜਪਾ ਦੇ ਆਈਟੀ ਸੈੱਲ ਦੇ ਮੈਂਬਰ ਵਿਕਾਸ ਪਾਂਡੇ ਵੱਲੋਂ ਦਾਇਰ ਮਾਮਲੇ ਵਿੱਚ ਇਹ ਵਾਰੰਟ ਜਾਰੀ ਕੀਤੇ। ਇਹ ਮਾਮਲਾ ਮਈ 2018 ਵਿੱਚ ਉਨ੍ਹਾਂ ਦੇ ਯੂਟਿਊਬ ਚੈਨਲ ’ਤੇ ਅਪਲੋਡ ਕੀਤੇ ਗਏ ‘ਬੀਜੇਪੀ ਆਈਟੀ ਸੈੱਲ ਪਾਰਟ-2’ ਵੀਡੀਓ ਨਾਲ ਸਬੰਧਤ ਹੈ। ਸ਼ਿਕਾਇਤਕਰਤਾ ਵਿਕਾਸ ਸਾਂਕ੍ਰਿਤਿਆਯਨ ਉਰਫ਼ ਵਿਕਾਸ ਪਾਂਡੇ ਦਾ ਦੋਸ਼ ਹੈ ਕਿ ਵੀਡੀਓ ਵਿੱਚ ਉਨ੍ਹਾਂ ਖ਼ਿਲਾਫ਼ ਝੂਠੇ ਦੋਸ਼ ਲਗਾਏ ਗਏ ਸਨ, ਜਿਸ ਨਾਲ ਉਨ੍ਹਾਂ ਦੀ ਸਾਖ ਨੂੰ ਨੁਕਸਾਨ ਪਹੁੰਚਿਆ। ਉਨ੍ਹਾਂ ਨੇ ਦੋਸ਼ ਲਾਇਆ ਸੀ ਕਿ ਧਰੁਵ ਰਾਠੀ ਨੇ ਆਪਣੇ ਯੂਟਿਊਬ ਚੈਨਲ ’ਤੇ ਇੱਕ ਵੀਡੀਓ ਪਾ ਕੇ ਉਨ੍ਹਾਂ ਦੀ ਮਾਣਹਾਨੀ ਕੀਤੀ ਸੀ। ਅਦਾਲਤ ਦੇ ਵਿਸਥਾਰਤ ਹੁਕਮ ਦੀ ਉਡੀਕ ਹੈ। ਮਾਮਲੇ ਦੀ ਅਗਲੀ ਸੁਣਵਾਈ 31 ਅਕਤੂਬਰ ਨੂੰ ਨਿਰਧਾਰਤ ਕੀਤੀ ਗਈ ਹੈ।

ਇਹ ਵੀ ਪੜ੍ਹੋ : 

https://www.ptcnews.tv/news-in-punjabi/case-against-35-social-media-accounts-in-punjab-canada-over-targeting-mohali-based-immigration-4430632

ਇਹ ਕਾਰਵਾਈ ਅਦਾਲਤ ਵੱਲੋਂ 12 ਅਕਤੂਬਰ ਨੂੰ ਧਰੁਵ ਰਾਠੀ ਨੂੰ ਨਵੇਂ ਸੰਮਨ ਜਾਰੀ ਕਰਨ ਦੇ ਕੁਝ ਦਿਨਾਂ ਬਾਅਦ ਹੋਈ ਹੈ। ਉਸ ਸਮੇਂ ਅਦਾਲਤ ਨੇ ਕਿਹਾ ਸੀ ਕਿ ਸ਼ਿਕਾਇਤਕਰਤਾ ਕਈ ਸਾਲਾਂ ਤੋਂ ਧਰੁਵ ਰਾਠੀ ਤੱਕ ਸੰਮਨ ਪਹੁੰਚਾਉਣ ਦੀ ਕੋਸ਼ਿਸ਼ ਕਰ ਰਿਹਾ ਹੈ। ਅਦਾਲਤ ਨੇ ਹਰਿਆਣਾ ਦੇ ਗੁਰੂਗ੍ਰਾਮ ਸਥਿਤ ਉਨ੍ਹਾਂ ਦੀ ਰਿਹਾਇਸ਼ ’ਤੇ ਨਵੇਂ ਸੰਮਨ ਭੇਜਣ ਦੇ ਨਿਰਦੇਸ਼ ਦਿੱਤੇ ਸਨ।

ਦੋਸ਼ ਹੈ ਕਿ ਧਰੁਵ ਰਾਠੀ ਨਾਲ ਫ਼ੋਨ ’ਤੇ ਸੰਪਰਕ ਕਰਨ ਦੀ ਕੋਸ਼ਿਸ਼ ਕੀਤੀ ਗਈ, ਪਰ ਉਨ੍ਹਾਂ ਨੇ ਨੋਟਿਸ ਲੈਣ ਤੋਂ ਇਨਕਾਰ ਕਰ ਦਿੱਤਾ। ਇਸ ਤੋਂ ਬਾਅਦ ਉਨ੍ਹਾਂ ਦੇ ਘਰ ਦੇ ਬਾਹਰ ਸੰਮਨ ਚਿਪਕਾ ਦਿੱਤਾ ਗਿਆ। ਸ਼ਨੀਵਾਰ ਨੂੰ ਹੋਈ ਸੁਣਵਾਈ ਦੌਰਾਨ ਰਾਠੀ ਦੇ ਵਕੀਲ ਨੇ ਉਨ੍ਹਾਂ ਦੇ ਲੰਡਨ ਵਿੱਚ ਹੋਣ ਦੀ ਜਾਣਕਾਰੀ ਦਿੱਤੀ। ਹੁਣ ਇਸ ਮਾਮਲੇ ਵਿੱਚ ਅਗਲੀ ਨਿਆਂਇਕ ਕਾਰਵਾਈ ਅਦਾਲਤ ਦੇ ਆਉਣ ਵਾਲੇ ਹੁਕਮਾਂ ਅਨੁਸਾਰ ਹੋਵੇਗੀ।

ਵਿਕਾਸ ਪਾਂਡੇ ਵੱਲੋਂ ਪੇਸ਼ ਹੋਏ ਵਕੀਲ ਸਮਕਸ਼ ਸ਼ਰਮਾ ਨੇ ਅਦਾਲਤ ਨੂੰ ਦੱਸਿਆ ਕਿ ਧਰੁਵ ਰਾਠੀ ਆਮ ਤੌਰ ’ਤੇ ਆਸਟਰੀਆ ਵਿੱਚ ਰਹਿੰਦੇ ਹਨ ਅਤੇ ਉਹ ਦਿੱਲੀ ਵਿੱਚ ‘ਕੌਕਰੋਚ ਜਨਤਾ ਪਾਰਟੀ’ ਦੇ ਵਿਰੋਧ ਪ੍ਰਦਰਸ਼ਨਾਂ ਵਿੱਚ ਸ਼ਾਮਲ ਹੋਣ ਲਈ ਭਾਰਤ ਆਏ ਸਨ। ਧਰੁਵ ਰਾਠੀ ਨੂੰ ਇਸ ਮਾਮਲੇ ਵਿੱਚ ਪਹਿਲੀ ਵਾਰ ਜੁਲਾਈ 2019 ਵਿੱਚ ਸੰਮਨ ਜਾਰੀ ਕੀਤੇ ਗਏ ਸਨ। ਹੁਣ ਅਦਾਲਤ ਨੇ ਜ਼ਮਾਨਤੀ ਵਾਰੰਟ ਜਾਰੀ ਕਰਦਿਆਂ ਮਾਮਲੇ ਦੀ ਅਗਲੀ ਸੁਣਵਾਈ 31 ਅਕਤੂਬਰ ਨੂੰ ਰੱਖੀ ਹੈ।














Related Post