ਬਾਜਵਾ ਨੇ ਸਰਦ ਰੁੱਤ ਇਜਲਾਸ ਮੁਲਤਵੀ ਕਰਨ 'ਤੇ 'ਆਪ' ਸਰਕਾਰ ਖ਼ਿਲਾਫ਼ ਵਿੰਨ੍ਹਿਆ ਨਿਸ਼ਾਨਾ

ਸੀਨੀਅਰ ਕਾਂਗਰਸੀ ਆਗੂ ਅਤੇ ਪੰਜਾਬ ਦੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਸਰਦ ਰੁੱਤ ਇਜਲਾਸ ਮੁਲਤਵੀ ਕਰਨ ਉਤੇ ਪੰਜਾਬ ਸਰਕਾਰ ਨੂੰ ਆੜੇ ਹੱਥੀ ਲਿਆ। ਉਨ੍ਹਾਂ ਨੇ ਕਿਹਾ ਕਿ ਪੰਜਾਬ ਸਰਕਾਰ ਸਵਾਲਾਂ ਤੋਂ ਭੱਜ ਰਹੀ ਹੈ।

By  Ravinder Singh December 24th 2022 06:59 PM

ਚੰਡੀਗੜ੍ਹ : ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਪੰਜਾਬ ਵਿਧਾਨ ਸਭਾ ਦੇ ਸਰਦ ਰੁੱਤ ਸੈਸ਼ਨ ਨੂੰ ਮੁਲਤਵੀ ਕਰਨ ਦੀ ਸਾਜ਼ਿਸ਼ 'ਤੇ ਗੰਭੀਰ ਚਿੰਤਾ ਦਾ ਪ੍ਰਗਟਾਵਾ ਕਰਦਿਆਂ ਸੀਨੀਅਰ ਕਾਂਗਰਸੀ ਆਗੂ ਅਤੇ ਪੰਜਾਬ ਦੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਅੱਜ ਕਿਹਾ ਕਿ ਕੇਂਦਰ ਦੀ ਭਾਜਪਾ ਸਰਕਾਰ ਵਾਂਗ , ਪੰਜਾਬ ਦੀ 'ਆਪ' ਸਰਕਾਰ ਸਪੱਸ਼ਟ ਤੌਰ 'ਤੇ ਮੁੱਖ ਵਿਰੋਧੀ ਪਾਰਟੀ ਕਾਂਗਰਸ ਪਾਰਟੀ ਦੇ ਅਸਲ ਸਵਾਲਾਂ ਤੋਂ ਬਚਣ ਦੀ ਕੋਸ਼ਿਸ਼ ਕਰ ਰਹੀ ਹੈ।



ਬਾਜਵਾ ਨੇ ਕਿਹਾ ਕਿ ਕੇਂਦਰ ਦੀ ਆਪਣੀ ਆਕਾ ਸਰਕਾਰ ਦੀ ਤਰ੍ਹਾਂ ਜੋ ਰਾਹੁਲ ਗਾਂਧੀ ਦੀ ਭਾਰਤ ਜੋੜੋ ਯਾਤਰਾ ਦੀ ਸਫਲਤਾ ਤੋਂ ਡਰੀ ਹੋਈ ਸੀ ਤੇ ਫਿਰ ਕੋਵਿਡ ਪ੍ਰੋਟੋਕੋਲ ਦੇ ਬਹਾਨੇ ਭਾਜਪਾ ਇਸ ਨੂੰ ਮੁਅੱਤਲ ਕਰਨਾ ਚਾਹੁੰਦੀ ਸੀ। 'ਆਪ' ਦੀ ਅਗਵਾਈ ਵਾਲੀ ਪੰਜਾਬ ਸਰਕਾਰ, ਜਿਸ ਨੂੰ ਭਾਜਪਾ ਦੀ 'ਟੀਮ ਬੀ' ਵਜੋਂ ਵੀ ਜਾਣਿਆ ਜਾਂਦਾ ਸੀ, ਵਿਧਾਨ ਸਭਾ ਦੇ ਸਰਦ ਰੁੱਤ ਇਜਲਾਸ ਵਿੱਚ ਪੰਜਾਬੀਆਂ ਦੀਆਂ ਚਿੰਤਾਵਾਂ ਅਤੇ ਮੁੱਦੇ ਉਠਾਉਣ ਵਾਲੀ ਕਾਂਗਰਸ ਪਾਰਟੀ ਦਾ ਸਾਹਮਣਾ ਕਰਨ ਤੋਂ ਡਰੀ ਹੋਈ ਸੀ ਅਤੇ ਇਸ ਤਰ੍ਹਾਂ ਸੈਸ਼ਨ ਨੂੰ ਮੁਲਤਵੀ ਕਰਨ ਦੀਆਂ ਚਾਲਾਂ ਚੱਲ ਰਹੀਆਂ ਸੀ।

ਉਨ੍ਹਾਂ ਨੇ ਕਿਹਾ ਕਿ ਅਜਿਹੇ ਬਹੁਤ ਸਾਰੇ ਮੁੱਦੇ ਹਨ ਜਿਨ੍ਹਾਂ 'ਤੇ 'ਆਪ' ਸਰਕਾਰ ਪੰਜਾਬ ਦੇ ਲੋਕਾਂ ਨੂੰ ਸਪੱਸ਼ਟੀਕਰਨ ਦੇਣਾ ਹੈ। ਵਿਧਾਨ ਸਭਾ ਸੈਸ਼ਨ ਹੀ ਇਕੋ ਇਕ ਜਾਇਜ਼ ਤਰੀਕਾ ਹੈ ਜਿਸ ਰਾਹੀਂ ਸਰਕਾਰ ਨੂੰ ਵਿਰੋਧੀ ਧਿਰ ਪ੍ਰਤੀ ਜਵਾਬਦੇਹ ਠਹਿਰਾਇਆ ਜਾ ਸਕਦਾ ਹੈ। ਇਸ ਲਈ ਸਰਕਾਰ ਇਸ ਤਰ੍ਹਾਂ ਭੱਜ ਨਹੀਂ ਸਕਦੀ। 

ਬਾਜਵਾ ਨੇ ਅੱਗੇ ਕਿਹਾ ਕਿ ਜਿੱਥੋਂ ਤੱਕ ਕੋਵਿਡ ਦੇ ਖ਼ਤਰੇ ਦਾ ਸਵਾਲ ਹੈ, 'ਆਪ' ਸਰਕਾਰ ਜ਼ਮੀਨ 'ਤੇ ਇਸ ਦੀ ਤਿਆਰੀ ਕਰਨ 'ਚ ਬੁਰੀ ਤਰਾਂ ਅਸਫਲ ਰਹੀ ਹੈ। ਸੂਬੇ ਦੇ ਕੁੱਝ ਜ਼ਿਲ੍ਹੇ ਕੋਵਿਸ਼ੀਲਡ ਅਤੇ ਕੋਵੈਕਸੀਨ ਸਮੇਤ ਕੋਵਿਡ ਟੀਕਿਆਂ ਦੀ ਭਾਰੀ ਘਾਟ ਦਾ ਸਾਹਮਣਾ ਕਰ ਰਹੇ ਹਨ।

ਇਹ ਵੀ ਪੜ੍ਹੋ : ਫਿਰੌਤੀ ਲੈਣ ਆਏ ਗੈਂਗਸਟਰਾਂ ਦੀ ਪੁਲਿਸ ਨਾਲ ਹੋਈ ਝੜਪ, ਇੱਕ ਗੈਂਗਸਟਰ ਪੁਲਿਸ ਅੜਿੱਕੇ

ਬਾਜਵਾ ਨੇ ਅੱਗੇ ਕਿਹਾ ਕਿ ਜਦੋਂ ਤੋਂ 'ਆਪ' ਸਰਕਾਰ ਨੇ ਆਪਣਾ ਕੰਮ ਸ਼ੁਰੂ ਕੀਤਾ ਹੈ, ਦਿਹਾਤੀ ਖੇਤਰਾਂ ਦੇ ਵਿਕਾਸ ਲਈ ਕੋਈ ਫ਼ੰਡ ਨਹੀਂ ਦਿੱਤਾ ਗਿਆ ਹੈ। ਸਰਕਾਰ ਨੇ ਮਜ਼ਦੂਰਾਂ ਲਈ ਕੋਈ ਵੀ ਨਵਾਂ ਮਨਰੇਗਾ ਕਾਰਡ ਜਾਰੀ ਨਹੀਂ ਕੀਤਾ ਹੈ। ਸਨਅਤਕਾਰ ਸੂਬੇ ਤੋਂ ਬਾਹਰ ਜਾ ਰਹੇ ਹਨ। ਦਲਿਤ ਮਜ਼ਦੂਰਾਂ ਤੇ ਮੁਲਾਜ਼ਮਾਂ ਵੱਲੋਂ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਨਸ਼ਾਖੋਰੀ ਅਤੇ ਅਮਨ-ਕਾਨੂੰਨ ਦੀ ਸਥਿਤੀ 'ਆਪ' ਦੇ ਸ਼ਾਸਨ ਦੌਰਾਨ ਵਿਗੜ ਰਹੀ ਹੈ।

Related Post