Odisha Train Accident: ਹੁਣ ਤੱਕ 238 ਲੋਕਾਂ ਦੀ ਮੌਤ, 900 ਤੋਂ ਵੱਧ ਲੋਕ ਜ਼ਖਮੀ; PM ਮੋਦੀ ਨੇ ਸੱਦੀ ਐਮਰਜੈਂਸੀ ਮੀਟਿੰਗ, ਜਾਣੋ ਹੁਣ ਤੱਕ ਦੀ ਅਪਡੇਟ

ਓਡੀਸ਼ਾ 'ਚ ਸ਼ੁੱਕਰਵਾਰ ਸ਼ਾਮ ਨੂੰ ਹੋਏ ਭਿਆਨਕ ਰੇਲ ਹਾਦਸਾ ਵਾਪਰਿਆਂ ਜਿਸ 'ਚ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ 238 ਹੋ ਗਈ ਹੈ।

By  Aarti June 3rd 2023 08:49 AM -- Updated: June 3rd 2023 11:06 AM

Odisha Train Accident: ਓਡੀਸ਼ਾ 'ਚ ਸ਼ੁੱਕਰਵਾਰ ਸ਼ਾਮ ਨੂੰ ਹੋਏ ਭਿਆਨਕ ਰੇਲ ਹਾਦਸਾ ਵਾਪਰਿਆਂ ਜਿਸ 'ਚ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ 238 ਹੋ ਗਈ ਹੈ। ਇਸ ਦੇ ਨਾਲ ਹੀ ਕਰੀਬ 900 ਲੋਕ ਜ਼ਖਮੀ ਹੋਏ ਹਨ।


ਮੁੱਖ ਮੰਤਰੀ ਭਗਵੰਤ ਮਾਨ ਨੇ ਜਤਾਇਆ ਦੁੱਖ 

ਉੱਥੇ ਹੀ ਦੂਜੇ ਪਾਸੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਹਾਦਸੇ ‘ਤੇ ਦੁੱਖ ਜਾਹਿਰ ਕੀਤਾ ਹੈ। ਉਨ੍ਹਾਂ ਨੇ ਟਵੀਟ ਕਰਦੇ ਹੋਏ ਕਿਹਾ ਕਿ ਓਡੀਸ਼ਾ ਦੇ ਬਾਲਾਸੋਰ ਵਿੱਚ ਹੋਏ ਰੇਲ ਹਾਦਸੇ ਦੀ ਮੰਦਭਾਗੀ ਖਬਰ ਸੁਣ ਕੇ ਬਹੁਤ ਦੁੱਖ ਹੋਇਆ। ਹਾਦਸੇ ਵਿੱਚ ਸੈਂਕੜੇ ਲੋਕਾਂ ਦੀ ਜਾਨ ਚਲੀ ਗਈ। ਦੁਖੀ ਪਰਿਵਾਰਾਂ ਪ੍ਰਤੀ ਮੇਰੀ ਡੂੰਘੀ ਸੰਵੇਦਨਾ। ਮੈਂ ਪ੍ਰਮਾਤਮਾ ਅੱਗੇ ਅਰਦਾਸ ਕਰਦਾ ਹਾਂ ਕਿ ਹਾਦਸੇ ਵਿੱਚ ਜ਼ਖਮੀ ਹੋਏ ਲੋਕ ਜਲਦੀ ਠੀਕ ਹੋ ਜਾਣ।

ਇਹ ਵੀ ਪੜ੍ਹੋ: ਓਡੀਸ਼ਾ 'ਚ ਐਕਸਪ੍ਰੈੱਸ ਰੇਲਗੱਡੀ ਦੀ ਮਾਲਗੱਡੀ ਨਾਲ ਟੱਕਰ ਮਗਰੋਂ 900 ਤੋਂ ਵਧ ਲੋਕ ਜ਼ਖਮੀ, 230 ਤੋਂ ਵਧ ਦੀ ਮੌਤ

Related Post