ਬਲਕੌਰ ਸਿੰਘ ਨੇ ਮਾਨ ਸਰਕਾਰ ਨੂੰ ਦਿੱਤੀ ਖੁੱਲ੍ਹੀ ਚਣੌਤੀ; ਕਿਹਾ- 2 ਦਿਨ 'ਚ ਸਾਰੇ ਕਾਗਜ਼ ਕਰਾਂਗਾ ਪੇਸ਼

By  Amritpal Singh March 20th 2024 11:05 AM

Balkaur Singh: ਪੰਜਾਬ ਦੇ ਮਸ਼ਹੂਰ ਗਾਇਕ ਸਿੱਧੂ ਮੂਸੇਵਾਲਾ ਦੇ ਛੋਟੇ ਭਰਾ ਦੇ ਜਨਮ ਤੋਂ ਦੋ ਦਿਨ ਬਾਅਦ ਪਿਤਾ ਬਲਕੌਰ ਸਿੰਘ ਨੇ ਪੰਜਾਬ ਸਰਕਾਰ ਅਤੇ ਪ੍ਰਸ਼ਾਸਨ 'ਤੇ ਗੰਭੀਰ ਦੋਸ਼ ਲਗਾਏ ਹਨ। ਮੰਗਲਵਾਰ ਦੇਰ ਰਾਤ ਸੋਸ਼ਲ ਮੀਡੀਆ 'ਤੇ ਵੀਡੀਓ ਪੋਸਟ ਕਰਦਿਆਂ ਬਲਕੌਰ ਸਿੰਘ ਨੇ ਕਿਹਾ ਕਿ ਪ੍ਰਸ਼ਾਸਨ ਵੱਲੋਂ ਬੱਚੇ ਦੇ ਕਾਨੂੰਨੀ ਦਸਤਾਵੇਜ਼ ਪੇਸ਼ ਕਰਨ ਸਬੰਧੀ ਉਨ੍ਹਾਂ ਨੂੰ ਵਾਰ-ਵਾਰ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ। ਸੀਐਮ ਮਾਨ ਉਸ ਨੂੰ ਜੇਲ੍ਹ ਭੇਜ ਕੇ ਜਾਂਚ ਕਰਵਾ ਸਕਦੇ ਹਨ।
ਬਲਕੌਰ ਨੇ ਕਿਹਾ ਕਿ ਉਹ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਉਨ੍ਹਾਂ 'ਤੇ ਰਹਿਮ ਕਰਨ ਦੀ ਬੇਨਤੀ ਕਰਨਾ ਚਾਹੁੰਦੇ ਹਨ। ਉਸ ਦਾ ਇਲਾਜ ਪੂਰਾ ਹੋਣ ਦਿੱਤਾ ਜਾਵੇ। ਮੈਂ ਇਥੇ ਦਾ ਵਸਨੀਕ ਹਾਂ, ਮੈਂ ਕਿਤੇ ਵੀ ਭੱਜਣ ਵਾਲਾ ਨਹੀਂ ਹਾਂ। ਜਿੱਥੇ ਵੀ ਤੁਸੀਂ ਮੈਨੂੰ ਬੁਲਾਉਂਦੇ ਹੋ, ਮੈਂ ਆ ਜਾਵਾਂਗਾ ।

ਮੈਂ ਸਖ਼ਤ ਸ਼ਬਦਾਂ ਵਿੱਚ ਕਹਿਣਾ ਚਾਹੁੰਦਾ ਹਾਂ ਕਿ ਮੈਂ ਬਹੁਤ ਪਰੇਸ਼ਾਨ ਹਾਂ। ਤੁਹਾਨੂੰ ਬਾਅਦ ਵਿੱਚ ਹਰ ਚੀਜ਼ 'ਤੇ ਯੂ-ਟਰਨ ਲੈਣ ਦੀ ਆਦਤ ਹੈ। ਮੁੱਖ ਮੰਤਰੀ ਦੇ ਸਲਾਹਕਾਰ ਉਨ੍ਹਾਂ ਨੂੰ ਅਜਿਹੀਆਂ ਸਲਾਹਾਂ ਦਿੰਦੇ ਹਨ ਜਿਸ 'ਤੇ ਮੁੱਖ ਮੰਤਰੀ ਆਪਣੇ ਸਟੈਂਡ 'ਤੇ ਕਾਇਮ ਰਹਿਣ ਤੋਂ ਅਸਮਰੱਥ ਹੁੰਦੇ ਹਨ।

ਬਲਕੌਰ ਸਿੰਘ ਨੇ ਕਿਹਾ ਕਿ ਜੇਕਰ ਇਸ ਵਾਰ ਸੀ.ਐਮ ਮਾਨ ਨੇ ਉਨ੍ਹਾਂ 'ਤੇ ਕਾਰਵਾਈ ਕਰਨੀ ਹੈ ਤਾਂ ਚੰਗੀ ਤਰ੍ਹਾਂ ਕਰੇ, ਕਿਉਂਕਿ ਉਹ ਯੂ-ਟਰਨ ਲੈਣ ਵਾਲੇ ਨਹੀਂ ਹਨ। ਉਹ ਆਪਣੀ ਜਾਨ ਦੇ ਸਕਦਾ ਹੈ, ਪਰ ਯੂ-ਟਰਨ ਜਾਂ ਪਿੱਛੇ ਹਟਣ ਵਾਲਾ ਨਹੀਂ ਹੈ। ਮੂਸੇਵਾਲਾ ਨੇ ਵੀ ਆਪਣੇ ਜੀਵਨ ਦੇ 28 ਸਾਲ ਕਾਨੂੰਨ ਦੇ ਦਾਇਰੇ ਵਿੱਚ ਰਹਿ ਕੇ ਗੁਜ਼ਾਰੇ ਸਨ। ਉਹ ਸਾਬਕਾ ਫੌਜੀ ਹੈ ਅਤੇ ਕਾਨੂੰਨ ਦਾ ਸਤਿਕਾਰ ਕਰਦਾ ਹੈ।

ਉਨ੍ਹਾਂ ਨੇ ਅਜੇ ਤੱਕ ਕਿਸੇ ਵੀ ਤਰ੍ਹਾਂ ਕਾਨੂੰਨ ਦੀ ਉਲੰਘਣਾ ਨਹੀਂ ਕੀਤੀ ਹੈ। ਜੇਕਰ ਉਹ ਕਿਤੇ ਵੀ ਕਾਨੂੰਨ ਤੋਂ ਪਰੇ ਹੈ ਤਾਂ ਸਰਕਾਰ ਉਸ ਨੂੰ ਸਲਾਖਾਂ ਪਿੱਛੇ ਡੱਕ ਦੇਵੇ। ਜੇਕਰ ਸਰਕਾਰ ਨੂੰ ਫਿਰ ਵੀ ਉਸ 'ਤੇ ਭਰੋਸਾ ਨਹੀਂ ਹੈ ਤਾਂ ਸਰਕਾਰ ਨੂੰ ਪਹਿਲਾਂ ਉਸ 'ਤੇ ਕੇਸ ਦਰਜ ਕਰਨਾ ਚਾਹੀਦਾ ਹੈ। ਉਨ੍ਹਾਂ ਨੂੰ ਜੇਲ੍ਹ ਵਿੱਚ ਬੰਦ ਕਰੋ ਅਤੇ ਫਿਰ ਮਾਮਲੇ ਦੀ ਜਾਂਚ ਕਰੋ। ਉਹ ਭਰੋਸੇ ਨਾਲ ਕਹਿ ਰਹੇਂ ਹਨ ਕਿ ਇਲਾਜ ਮੁਕੰਮਲ ਹੋਣ ਤੋਂ ਬਾਅਦ ਉਹ ਸਾਰੇ ਕਾਨੂੰਨੀ ਦਸਤਾਵੇਜ਼ ਪੇਸ਼ ਕਰਨਗੇ।


ਕਾਂਗਰਸੀ ਵਿਧਾਇਕ ਪ੍ਰਤਾਪ ਸਿੰਘ ਬਾਜਵਾ ਨੇ ਇਸ ਮਾਮਲੇ 'ਤੇ 'ਆਪ' ਸਰਕਾਰ ਨੂੰ ਘੇਰਿਆ ਹੈ। ਉਨ੍ਹਾਂ ਕਿਹਾ ਕਿ ਇਹ ਤਾਂ ਬੇਸ਼ਰਮੀ ਦੀ ਹੱਦ ਹੈ। ਬੱਚੇ ਦੇ ਜਨਮ 'ਤੇ ਪੂਰੇ ਪੰਜਾਬ ਅਤੇ ਦੁਨੀਆ ਭਰ ਦੇ ਲੋਕਾਂ ਵੱਲੋਂ ਧੂਮ-ਧਾਮ ਨਾਲ ਮਨਾਇਆ ਜਾ ਰਿਹਾ ਹੈ। ਸਰਕਾਰ ਉਨ੍ਹਾਂ ਦੀ ਖੁਸ਼ੀ ਬਰਦਾਸ਼ਤ ਕਰਨ ਤੋਂ ਅਸਮਰੱਥ ਹੈ। ਨਵੇਂ ਜਨਮੇ ਬੱਚੇ ਬਾਰੇ ਉਨ੍ਹਾਂ ਨੂੰ ਕਿਹੜਾ ਡਰ ਸਤਾਉਂਦਾ ਹੈ ਕਿ ਬਲਕੌਰ ਸਿੰਘ ਅਤੇ ਉਸ ਦੇ ਪਰਿਵਾਰ ਨੂੰ ਇੰਨਾ ਤੰਗ ਕੀਤਾ ਜਾ ਰਿਹਾ ਹੈ।

ਸਾਬਕਾ ਮੰਤਰੀ ਦਲਜੀਤ ਚੀਮਾ ਨੇ ਕਿਹਾ ਕਿ ਇਹ ਬਹੁਤ ਹੀ ਸ਼ਰਮਨਾਕ ਅਤੇ ਅਪਰਾਧਿਕ ਕਾਰਵਾਈ ਹੈ, ਜਿਸ ਨਾਲ ਪੰਜਾਬ ਦੀ ‘ਆਪ’ ਸਰਕਾਰ ਦਾ ਘਿਨੌਣਾ ਚਿਹਰਾ ਨੰਗਾ ਹੋ ਗਿਆ ਹੈ। ਸਰਕਾਰ ਨੂੰ ਮਾਂ ਅਤੇ ਨਵਜੰਮੇ ਬੱਚੇ ਦਾ ਸਹੀ ਇਲਾਜ ਯਕੀਨੀ ਬਣਾਉਣਾ ਚਾਹੀਦਾ ਹੈ, ਪਰ ਇਸ ਦੀ ਬਜਾਏ ਉਹ ਸਿੱਧੂ ਮੂਸੇਵਾਲਾ ਦੇ ਦੁਖੀ ਮਾਪਿਆਂ ਨੂੰ ਝੂਠੇ ਦੋਸ਼ ਲਗਾ ਕੇ ਪ੍ਰੇਸ਼ਾਨ ਕਰਨ ਲਈ ਅਜਿਹੇ ਹੱਥਕੰਡੇ ਅਪਣਾ ਰਹੀ ਹੈ।

ਅਜਿਹੀਆਂ ਕਾਰਵਾਈਆਂ ਰਾਜ ਦੇ ਨਾਗਰਿਕਾਂ ਦੀ ਭਲਾਈ ਨੂੰ ਤਰਜੀਹ ਦੇਣ ਦੀ ਸਰਕਾਰ ਦੀ ਯੋਗਤਾ ਵਿੱਚ ਵਿਸ਼ਵਾਸ ਨੂੰ ਕਮਜ਼ੋਰ ਕਰਦੀਆਂ ਹਨ। ਹੁਣ ਸਮਾਂ ਆ ਗਿਆ ਹੈ ਕਿ ਪੰਜਾਬ ਦੇ ਲੋਕ ਇਨ੍ਹਾਂ ਨੂੰ ਸਬਕ ਸਿਖਾਉਣ।

ਵੜਿੰਗ ਨੇ ਕਿਹਾ-ਭਗਵੰਤ ਇਕੱਲੇ ਪੰਜਾਬੀ ਹਨ, ਜਿਨ੍ਹਾਂ ਨੇ ਪਰਿਵਾਰ ਨੂੰ ਨਹੀਂ ਦਿੱਤੀ ਵਧਾਈ

ਪੰਜਾਬ ਕਾਂਗਰਸ ਦੇ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਕਿ ਭਗਵੰਤ ਮਾਨ ਜੀ, ਤੁਸੀਂ ਸ਼ਾਇਦ ਇਕੱਲੇ ਅਜਿਹੇ ਪੰਜਾਬੀ ਹੋ, ਜਿਨ੍ਹਾਂ ਨੇ ਅਜੇ ਤੱਕ ਬਲਕੌਰ ਸਿੰਘ ਨੂੰ ਉਨ੍ਹਾਂ ਦੇ ਨਵਜੰਮੇ ਪੁੱਤਰ ਦੇ ਜਨਮ ਦੀ ਵਧਾਈ ਨਹੀਂ ਦਿੱਤੀ। ਹੁਣ ਸਰਕਾਰੀ ਪ੍ਰਸ਼ਾਸਨ ਆਪਣੇ ਕਾਨੂੰਨੀ ਅੜਿੱਕਿਆਂ ਨਾਲ ਉਨ੍ਹਾਂ ਨੂੰ ਪ੍ਰੇਸ਼ਾਨ ਕਰ ਰਿਹਾ ਹੈ। CM ਨਵਜੰਮੇ ਬੱਚੇ ਤੋਂ ਕਿਉਂ ਡਰਦੇ ਹਨ? ਮੁੱਖ ਮੰਤਰੀ ਨੂੰ ਬੇਨਤੀ ਹੈ ਕਿ ਸਿੱਧੂ ਪਰਿਵਾਰ ਨੂੰ ਤੰਗ ਪ੍ਰੇਸ਼ਾਨ ਕਰਨਾ ਬੰਦ ਕਰੋ ਅਤੇ ਉਹਨਾਂ ਨੂੰ ਇੱਕ ਵਾਰ ਖੁਸ਼ ਹੋਣ ਦਿਓ।

58 ਸਾਲ ਦੀ ਉਮਰ 'ਚ ਮਾਂ ਬਣੀ ਸਿੱਧੂ ਮੂਸੇਵਾਲਾ ਦੀ ਮਾਂ। ਮੂਸੇਵਾਲਾ ਨੇ 2022 'ਚ ਮਾਨਸਾ ਤੋਂ ਕਾਂਗਰਸ ਦੀ ਟਿਕਟ 'ਤੇ ਚੋਣ ਲੜੀ ਸੀ। ਇਸ ਦੌਰਾਨ ਉਨ੍ਹਾਂ ਦੀ ਮਾਤਾ ਚਰਨ ਕੌਰ ਨੇ ਕਵਰਿੰਗ ਉਮੀਦਵਾਰ ਵਜੋਂ ਹਲਫ਼ਨਾਮਾ ਭਰਿਆ ਸੀ। ਉਦੋਂ ਚਰਨ ਕੌਰ ਨੇ ਆਪਣੀ ਉਮਰ 56 ਸਾਲ ਦੱਸੀ ਸੀ। ਇਸ ਅਨੁਸਾਰ ਹੁਣ ਉਸ ਦੀ ਉਮਰ 58 ਸਾਲ ਦੇ ਕਰੀਬ ਅਤੇ ਬਲਕੌਰ ਸਿੰਘ ਦੀ ਉਮਰ 60 ਸਾਲ ਦੇ ਕਰੀਬ ਹੈ।

Related Post