ਜ਼ਮੀਨੀ ਵਿਵਾਦ ਦੀ ਵਾਇਰਲ ਵੀਡੀਓ ਤੇ ਬਲਕੌਰ ਸਿੰਘ ਦਾ ਵੱਡਾ ਬਿਆਨ, ਸਿੱਧੂ ਮੂਸੇਵਾਲਾ ਦੇ ਪਿਤਾ ਨੇ ਕਿਹਾ...

Punjab News: ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਦੀ ਸੋਸ਼ਲ ਮੀਡੀਆ ਤੇ ਇੱਕ ਵੀਡੀਓ ਵਾਇਰਲ ਹੋ ਰਹੀ ਹੈ, ਜਿਸ ਦੇ ਵਿੱਚ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਤੇ ਦੋਸ਼ ਲਗਾਇਆ ਜਾ ਰਿਹਾ

By  Amritpal Singh July 4th 2026 03:17 PM

Punjab News: ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਦੀ ਸੋਸ਼ਲ ਮੀਡੀਆ ਤੇ ਇੱਕ ਵੀਡੀਓ ਵਾਇਰਲ ਹੋ ਰਹੀ ਹੈ, ਜਿਸ ਦੇ ਵਿੱਚ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਤੇ ਦੋਸ਼ ਲਗਾਇਆ ਜਾ ਰਿਹਾ ਕਿ ਉਨ੍ਹਾਂ ਦੀ ਜ਼ਮੀਨ ਨੂੰ ਜ਼ਬਰਦਤੀ ਦੱਬਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਤੇ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਹੁਣ ਇਥੇ ਵੀਡੀਓ ਨੂੰ ਲੈ ਕੇ ਆਪਣਾ ਪੱਖ ਰੱਖਿਆ। 


ਮਰਹੂਮ ਗਾਇਕ ਸ਼ੁਭਦੀਪ ਸਿੰਘ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਦੱਸਿਆ ਕਿ ਪਿੰਡ ਦੇ ਇੱਕ ਵਿਅਕਤੀ ਵੱਲੋਂ ਉਨ੍ਹਾਂ ਦੀ ਜਾਣ ਬੁੱਝ ਕੇ ਬਦਨਾਮੀ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਅੱਧੇ ਕਿੱਲੇ ਦੇ ਕਰੀਬ ਉਨ੍ਹਾਂ ਵੱਲੋਂ ਜ਼ਮੀਨ ਖਰੀਦੀ ਗਈ ਸੀ, ਜਿਸ ਦੀ ਰਜਿਸਟਰੀ ਇੰਤਕਾਲ ਅਤੇ ਪੂਰੇ ਡਾਕੂਮੈਂਟ ਉਨ੍ਹਾਂ ਕੋਲ ਮੌਜੂਦ ਹਨ ਅਤੇ ਉਹ ਆਪਣੀ ਜ਼ਮੀਨ ਦੇ ਵਿੱਚ ਪਾਣੀ ਲਾਉਣ ਦੇ ਲਈ ਗਏ ਸੀ ਪਰ ਉਥੇ ਪਹਿਲਾਂ ਤੋਂ ਹੀ ਪਿੰਡ ਤੇ ਸਾਬਕਾ ਸਰਪੰਚ ਅਵਤਾਰ ਸਿੰਘ ਆਪਣੀ ਅਤੇ ਇੱਕ ਔਰਤ ਜਮੀਨ ਦੇ ਵਿੱਚ ਮੌਜੂਦ ਸੀ ਅਤੇ ਉਨ੍ਹਾਂ ਵੱਲੋਂ ਜਦੋਂ ਉਨ੍ਹਾਂ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਤਾਂ ਉਨ੍ਹਾਂ ਨੇ ਅੱਗੇ ਜ਼ਮੀਨ ਜ਼ਬਰਦਸਤੀ ਦੱਬਣ ਦੇ ਦੋਸ਼ ਲਗਾ ਕੇ ਵੀਡੀਓ ਬਣਾਉਣ ਦੀ ਕੋਸ਼ਿਸ਼ ਕੀਤੀ।


ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਕਿਹਾ ਕਿ ਉਨ੍ਹਾਂ ਵੱਲੋਂ ਕਦੇ ਵੀ ਕਿਸੇ ਨਾਲ ਅਜਿਹਾ ਨਹੀਂ ਕੀਤਾ ਗਿਆ ਅਤੇ ਨਾ ਹੀ ਉਨ੍ਹਾਂ ਦਾ ਅਜਿਹਾ ਮਨ ਹੈ ਉਨ੍ਹਾਂ ਦੇ ਪੁੱਤ ਨੇ ਉਨ੍ਹਾਂ ਦੇ ਲਈ ਬਹੁਤ ਕੁਝ ਬਣਾ ਕੇ ਦਿੱਤਾ ਹੈ ਪਰ ਕੁਝ ਲੋਕ ਅੱਜ ਉਨ੍ਹਾਂ ਜਾਣ ਬੁਝ ਕੇ ਬਦਨਾਮ ਕਰਨ ਦੀ ਕੋਸ਼ਿਸ਼ ਕਰ ਰਹੇ ਹਨ ਤੇ ਉਨ੍ਹਾਂ ਦੀਆਂ ਜਮੀਨਾਂ ਤੇ ਪਲਾਟਾਂ ਨੂੰ ਦੱਬਣ ਦੀ ਕੋਸ਼ਿਸ਼ ਕਰ ਰਹੇ ਨੇ ਉਨ੍ਹਾਂ ਕਿਹਾ ਕਿ ਉਹ ਆਉਣ ਵਾਲੇ ਦਿਨਾਂ ਦੇ ਵਿੱਚ ਮਾਨਯੋਗ ਅਦਾਲਤ ਦਾ ਵੀ ਸਹਾਰਾ ਲੈ ਰਹੇ ਨੇ ਤੇ ਉਨ੍ਹਾਂ ਨਾਲ ਹੀ ਸ਼ੋਸ਼ਣ ਮੀਡੀਆ ਤੇ ਵਾਇਰਲ ਕਰਨ ਵਾਲਿਆਂ ਨੂੰ ਚਿਤਾਵਨੀ ਦਿੱਤੀ ਕਿ ਕਦੇ ਵੀ ਉਨ੍ਹਾਂ ਦੇ ਪੱਖ ਤੋਂ ਬਿਨਾਂ ਅਜਿਹੀ ਵੀਡੀਓ ਨਾ ਚਲਾਈ ਜਾਵੇ।

Related Post