SAD-BJP ਗਠਜੋੜ ਹਾਲਾਤਾਂ ’ਤੇ ਨਿਰਭਰ, ਪਹਿਲਾਂ ਸਿੱਖ ਕੌਮ ਦੇ ਮਸਲਿਆਂ ਵੱਲ ਧਿਆਨ ਦੇਵੇ ਭਾਜਪਾ : ਬਲਵਿੰਦਰ ਸਿੰਘ ਭੂੰਦੜ
SAD BJP Alliance News : ਬਲਵਿੰਦਰ ਸਿੰਘ ਭੂੰਦੜ ਨੇ ਕਿਹਾ ਕਿ ਇਹ ਗਠਜੋੜ ਹਾਲਾਤਾਂ ’ਤੇ ਨਿਰਭਰ ਕਰਦਾ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਉਹ ਪਾਰਟੀ ਹੈ, ਜਿਸ ਨੇ ਪੰਜਾਬ, ਪੰਜਾਬੀ ਅਤੇ ਸਿੱਖ ਕੌਮ ਦੇ ਹੱਕਾਂ ਲਈ ਲੰਬਾ ਸੰਘਰਸ਼ ਕੀਤਾ ਹੈ ਅਤੇ ਵੱਡੀਆਂ ਸ਼ਹਾਦਤਾਂ ਦਿੱਤੀਆਂ ਹਨ।
SAD BJP Alliance News : ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਅੱਜ ਸ੍ਰੀ ਆਨੰਦਪੁਰ ਸਾਹਿਬ ਵਿਖੇ ਪਹੁੰਚੇ। ਇਸ ਮੌਕੇ ਉਨ੍ਹਾਂ ਨੇ ਅਕਾਲੀ ਦਲ ਅਤੇ ਭਾਜਪਾ ਵਿਚਕਾਰ ਸੰਭਾਵਿਤ ਗਠਜੋੜ ਸਮੇਤ ਵੱਖ-ਵੱਖ ਮੁੱਦਿਆਂ ’ਤੇ ਵਿਸ਼ੇਸ਼ ਗੱਲਬਾਤ ਕੀਤੀ।
ਅਕਾਲੀ-ਭਾਜਪਾ ਗਠਜੋੜ ਸਬੰਧੀ ਬੋਲਦਿਆਂ ਬਲਵਿੰਦਰ ਸਿੰਘ ਭੂੰਦੜ ਨੇ ਕਿਹਾ ਕਿ ਇਹ ਗਠਜੋੜ ਹਾਲਾਤਾਂ ’ਤੇ ਨਿਰਭਰ ਕਰਦਾ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਉਹ ਪਾਰਟੀ ਹੈ, ਜਿਸ ਨੇ ਪੰਜਾਬ, ਪੰਜਾਬੀ ਅਤੇ ਸਿੱਖ ਕੌਮ ਦੇ ਹੱਕਾਂ ਲਈ ਲੰਬਾ ਸੰਘਰਸ਼ ਕੀਤਾ ਹੈ ਅਤੇ ਵੱਡੀਆਂ ਸ਼ਹਾਦਤਾਂ ਦਿੱਤੀਆਂ ਹਨ।
ਬਲਵਿੰਦਰ ਸਿੰਘ ਭੂੰਦੜ ਨੇ ਭਾਜਪਾ ਨੂੰ ਦਿੱਤੀ ਨਸੀਹਤ
ਉਨ੍ਹਾਂ ਕਿਹਾ ਕਿ ਜੇਕਰ ਭਾਜਪਾ ਵੱਲੋਂ ਅਕਾਲੀ ਦਲ ਵਰਗੀ ਇਤਿਹਾਸਕ ਪਾਰਟੀ ਨਾਲ ਗਠਜੋੜ ਕਰਨ ਦੀ ਗੱਲ ਕੀਤੀ ਜਾਂਦੀ ਹੈ ਤਾਂ ਭਾਜਪਾ ਨੂੰ ਸਿੱਖ ਕੌਮ ਨਾਲ ਸਬੰਧਤ ਮਸਲਿਆਂ ਵੱਲ ਵੀ ਗੰਭੀਰਤਾ ਨਾਲ ਧਿਆਨ ਦੇਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਸਿਰਫ਼ ਸਿਆਸੀ ਸਮੀਕਰਨਾਂ ਦੇ ਆਧਾਰ ’ਤੇ ਗਠਜੋੜ ਨਹੀਂ ਹੋ ਸਕਦਾ, ਸਗੋਂ ਸਿੱਖ ਕੌਮ ਅਤੇ ਪੰਜਾਬ ਨਾਲ ਜੁੜੇ ਵੱਖ-ਵੱਖ ਮੁੱਦਿਆਂ ’ਤੇ ਵਿਚਾਰ ਕਰਨ ਤੋਂ ਬਾਅਦ ਹੀ ਇਸ ਸਬੰਧੀ ਕੋਈ ਫ਼ੈਸਲਾ ਸੰਭਵ ਹੋਵੇਗਾ।
ਇਹ ਵੀ ਪੜ੍ਹੋ...ਅਮਰੀਕਾ-ਈਰਾਨ ਜੰਗ ਦਾ ਅਸਰ, 6 ਮਹੀਨਿਆਂ 'ਚ 5ਵੀਂ ਵਾਰ ਮਹਿੰਗੀ ਹੋਈ CNG!
ਇਸ ਤੋਂ ਇਲਾਵਾ ਬਲਵਿੰਦਰ ਸਿੰਘ ਭੂੰਦੜ ਨੇ ਸ੍ਰੀ ਦਸਮੇਸ਼ ਅਕੈਡਮੀ ਨਾਲ ਜੁੜੇ ਹਾਲ ਹੀ ਦੇ ਪ੍ਰਿੰਸੀਪਲ ਦੀ ਕਥਿਤ ਫਰਜ਼ੀ ਡਿਗਰੀ ਮਾਮਲੇ ਬਾਰੇ ਵੀ ਗੱਲਬਾਤ ਕੀਤੀ। ਉਨ੍ਹਾਂ ਕਿਹਾ ਕਿ ਉਹ ਅੱਜ ਇੱਥੇ ਟਰੱਸਟ ਦੀ ਮੀਟਿੰਗ ਵਿੱਚ ਸ਼ਾਮਲ ਹੋਣ ਲਈ ਵੀ ਪਹੁੰਚੇ ਹਨ। ਮੀਟਿੰਗ ਦੌਰਾਨ ਇਸ ਮਾਮਲੇ ਸਮੇਤ ਅਕੈਡਮੀ ਨਾਲ ਸਬੰਧਤ ਵੱਖ-ਵੱਖ ਮੁੱਦਿਆਂ ’ਤੇ ਵਿਚਾਰ-ਵਟਾਂਦਰਾ ਕੀਤਾ ਜਾਵੇਗਾ।