Dhrana Rally Ban : ਪਟਿਆਲਾ ਚ ਧਰਨੇ-ਰੈਲੀਆਂ ਕਰਨ ਤੇ ਲੱਗੀ ਪਾਬੰਦੀ, ਪ੍ਰਸ਼ਾਸਨ ਨੇ ਧਾਰਾ 163 ਕੀਤੀ ਲਾਗੂ

Patiala Dharna : ਪਟਿਆਲਾ ਜ਼ਿਲ੍ਹੇ ਦੀ ਹੱਦ ਅੰਦਰ ਹੁਣ ਧਰਨੇ-ਰੈਲੀਆਂ 'ਤੇ ਪਾਬੰਦੀ ਲਗਾ ਦਿੱਤੀ ਗਈ ਅਤੇ 5 ਜਾਂ ਇਸਤੋਂ ਵੱਧ ਵਿਅਕਤੀਆਂ ਦੇ ਇਕੱਠੇ ਹੋਣ 'ਤੇ ਮਨਾਹੀ ਹੈ। ਇਹ ਹੁਕਮ ਪਟਿਆਲਾ ਦੀ ਏਡੀਸੀ ਅਨੁਪ੍ਰਿਤਾ ਜੌਹਲ ਨੇ ਜਾਰੀ ਕੀਤੇ ਹਨ।

By  KRISHAN KUMAR SHARMA June 9th 2026 03:55 PM -- Updated: June 9th 2026 04:11 PM

Patiala Dharna : ਧਰਨੇ-ਰੈਲੀਆਂ ਵਿਚੋਂ ਨਿਕਲ ਕੇ ਪੰਜਾਬ ਦੀ ਸੱਤਾ ਵਿੱਚ ਆਈ ਆਮ ਆਦਮੀ ਪਾਰਟੀ ਦੀ ਅਗਵਾਈ ਹੇਠਲੀ ਮੁੱਖ ਮੰਤਰੀ ਭਗਵੰਤ ਮਾਨ ਦੀ ਪੰਜਾਬ ਸਰਕਾਰ 'ਚ ਪਟਿਆਲਾ 'ਚ ਧਾਰਾ 163 ਲਾਗੂ ਕਰ ਦਿੱਤੀ ਹੈ। ਪਟਿਆਲਾ ਜ਼ਿਲ੍ਹੇ ਦੀ ਹੱਦ ਅੰਦਰ ਹੁਣ ਧਰਨੇ-ਰੈਲੀਆਂ 'ਤੇ ਪਾਬੰਦੀ ਲਗਾ ਦਿੱਤੀ ਗਈ ਅਤੇ 5 ਜਾਂ  ਇਸਤੋਂ ਵੱਧ ਵਿਅਕਤੀਆਂ ਦੇ ਇਕੱਠੇ ਹੋਣ 'ਤੇ ਮਨਾਹੀ ਹੈ। ਇਹ ਹੁਕਮ ਪਟਿਆਲਾ ਦੀ ਏਡੀਸੀ ਅਨੁਪ੍ਰਿਤਾ ਜੌਹਲ ਨੇ ਜਾਰੀ ਕੀਤੇ ਹਨ। (Dharna Ban in Punjab)

ਜਾਰੀ ਹੁਕਮ ਅਨੁਸਾਰ, ਜ਼ਿਲ੍ਹੇ ਵਿੱਚ ਅਮਨ-ਕਾਨੂੰਨ ਦੀ ਸਥਿਤੀ ਬਣਾਈ ਰੱਖਣ ਅਤੇ ਲੋਕਾਂ ਦੀ ਸੁਰੱਖਿਆ ਨੂੰ ਧਿਆਨ ਵਿੱਚ ਰੱਖਦੇ ਹੋਏ ਹਥਿਆਰਾਂ ਦੇ ਜਨਤਕ ਪ੍ਰਦਰਸ਼ਨ, ਸੋਸ਼ਲ ਮੀਡੀਆ 'ਤੇ ਹਥਿਆਰਾਂ ਨਾਲ ਤਸਵੀਰਾਂ/ਵੀਡੀਓਆਂ ਪੋਸਟ ਕਰਨ ਅਤੇ ਭੜਕਾਊ ਸਮੱਗਰੀ ਫੈਲਾਉਣ 'ਤੇ ਪਾਬੰਦੀ ਲਗਾਈ ਗਈ ਹੈ। ਇਹ ਹੁਕਮ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਤਹਿਤ ਜਾਰੀ ਕੀਤਾ ਗਿਆ ਹੈ।

ਹੁਕਮਾਂ ਵਿੱਚ ਅੱਗੇ ਕਿਹਾ ਗਿਆ ਹੈ ਕਿ ਕੋਈ ਵੀ ਵਿਅਕਤੀ ਵਿਆਹ ਸਮਾਗਮਾਂ, ਜਲੂਸਾਂ ਜਾਂ ਹੋਰ ਜਨਤਕ ਥਾਵਾਂ 'ਤੇ ਹਥਿਆਰਾਂ ਦਾ ਪ੍ਰਦਰਸ਼ਨ ਨਹੀਂ ਕਰ ਸਕੇਗਾ। ਇਹ ਪਾਬੰਦੀਆਂ 1 ਜੂਨ 2026 ਤੋਂ 31 ਜੁਲਾਈ 2026 ਤੱਕ ਲਾਗੂ ਰਹਿਣਗੀਆਂ। ਪ੍ਰਸ਼ਾਸਨ ਨੇ ਕਿਹਾ ਹੈ ਕਿ ਹੁਕਮਾਂ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

ਜ਼ਿਕਰਯੋਗ ਹੈ ਕਿ ਪਾਵਰਕਾਮ (PSPCL) ਦਫਤਰ ਅੱਗੇ ਅਪ੍ਰੈਂਟਿਸ ਲਾਈਨਮੈਨਾਂ ਵੱਲੋਂ ਲਾਏ ਧਰਨੇ 'ਚ ਪੁਲਿਸ ਵੱਲੋਂ ਲਾਠੀਚਾਰਜ ਦਾ ਮਾਮਲਾ ਭਖਿਆ ਹੋਇਆ ਹੈ। ਵਿਰੋਧੀ ਪਾਰਟੀਆਂ ਵੱਲੋਂ ਪੰਜਾਬ ਪੁਲਿਸ ਦੇ ਇਸ ਵਤੀਰੇ ਨੂੰ ਲੈ ਕੇ ਪੰਜਾਬ ਦੀ ਸੱਤਾਧਾਰੀ ਆਮ ਆਦਮੀ ਪਾਰਟੀ ਨੂੰ ਘੇਰਿਆ ਹੈ। ਨਾਲ ਹੀ ਪੰਜਾਬ ਹਿਊਮਨ ਰਾਈਟਸ ਵੱਲੋਂ ਇਸ ਮਾਮਲੇ ਵਿੱਚ ਸੂ-ਮੋਟੋ ਲੈਂਦਿਆਂ ਨਿੰਦਾ ਕੀਤੀ ਗਈ ਸੀ।

Related Post